14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਗਣਤੰਤਰ ਦਿਵਸ 'ਤੇ ਆਰਗੈਨਿਕ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਸਨਮਾਨਿਤ ਕਰੇ ਸਰਕਾਰ <br/>

ਅਜੀਤ ਡੈਸਕ 25-01-2026
ਸ਼ੇਰਪੁਰ, 24 ਜਨਵਰੀ (ਦਰਸ਼ਨ ਸਿੰਘ ਖੇੜੀ) - ਸਿਆਣੇ ਆਖਦੇ ਨੇ ਕਿ ਮੱਛੀ ਪੱਥਰ ਚੱਟ ਕੇ ਮੁੜਦੀ ਹੈ ਇਹ ਅਖਾਣ ਕਿਸਾਨ ਵੀਰਾਂ ਤੇ ਵੀ ਢੁਕਵਾਂ ਨਜ਼ਰ ਆ ਰਿਹਾ ਹੈ | ਸਰਕਾਰੀ ਅੰਕੜਿਆਂ ਅਨੁਸਾਰ ਭਾਰਤ ਭਰ ਵਿਚ ਜ਼ਿਲ੍ਹਾ ਸੰਗਰੂਰ ਦੇ ਕਿਸਾਨਾਂ ਵਲੋਂ ਸਭ ਤੋਂ ਵੱਧ ਯੂਰੀਆ ਖਾਦ ਦੀ ਵਰਤੋਂ ਕੀਤੀ ਜਾਂਦੀ ਹੈ | ਲੋੜ ਤੋਂ ਵੱਧ ਯੂਰੀਆ ਖਾਦ ਦੀ ਵਰਤੋਂ ਕਰਨ ਨਾਲ ਜ਼ਿਲ੍ਹਾ ਸੰਗਰੂਰ ਦੀ ਜ਼ਮੀਨ ਬੇਕਾਰ ਹੋਣੀ ਸ਼ੁਰੂ ਹੋ ਜਾਵੇਗੀ | ਇਸ ਮਸਲੇ ਬਾਰੇ ਕਿਸਾਨ ਯੂਨੀਅਨਾਂ ਅਤੇ ਕਿਸਾਨ ਵੀਰਾਂ ਨੂੰ ਸੰਜੀਦਗੀ ਨਾਲ ਸੋਚਣਾ ਚਾਹੀਦਾ ਹੈ | ਸਰਕਾਰ ਨੂੰ ਵੀ ਇਸ ਮਾਮਲੇ ਬਾਰੇ ਫ਼ਿਕਰਮੰਦ ਹੋਣਾ ਅਤਿ ਜ਼ਰੂਰੀ ਹੈ | ਦੂਸਰੇ ਪਾਸੇ ਕੁੱਝ ਕਿਸਾਨ ਪਹਿਲਾਂ ਹੀ ਆਰਗੈਨਿਕ ਖੇਤੀ ਨੂੰ ਤਰਜੀਹ ਦੇ ਕੇ ਉਤਸ਼ਾਹਿਤ ਕਰ ਰਹੇ ਹਨ | ਜ਼ਿਲ੍ਹਾ ਸੰਗਰੂਰ ਦੇ ਪਿੰਡ ਟਿੱਬਾ ਦੇ ਕਿਸਾਨ ਜਸਵੀਰ ਸਿੰਘ ਜੱਸੀ ਟਿੱਬਾ ਕਈ ਸਾਲਾਂ ਤੋਂ ਬਿਨਾਂ ਖਾਦ ਅਤੇ ਬਿਨਾਂ ਕੀਟਨਾਸ਼ਕ ਦਵਾਈਆਂ ਤੋਂ ਫ਼ਸਲਾਂ ਉਗਾਉਣ ਵਿਚ ਮਾਹਿਰ ਹੈ, ਦਾ ਕਹਿਣਾ ਹੈ ਕਿ ਮੈਂ ਆਰਗੈਨਿਕ ਕਣਕ ਪੈਦਾ ਕਰ ਕੇ ਵਧੀਆ ਕਮਾਈ ਕਰ ਰਿਹਾ ਹਾਂ ਅਤੇ ਇਹ ਘਾਟੇ ਵਾਲਾ ਸੌਦਾ ਨਹੀਂ ਸਗੋਂ ਪੂਰੀ ਤਰ੍ਹਾਂ ਲਾਹੇਵੰਦ ਹੈ | ਹੁਣ ਸਰੀਰਕ ਤੰਦਰੁਸਤੀ ਲਈ ਆਰਗੈਨਿਕ ਖੇਤੀ ਅਪਣਾਉਣ ਤੋਂ ਸਿਵਾਏ ਕੋਈ ਚਾਰਾ ਨਹੀਂ | ਉੱਘੇ ਕਿਸਾਨ ਆਗੂ ਨਛੱਤਰ ਸਿੰਘ ਆੜ੍ਹਤੀਆਂ ਖੇੜੀ ਅਤੇ ਸਿੱਖ ਚਿੰਤਕ ਮਾਸਟਰ ਹਰਬੰਸ ਸਿੰਘ ਸ਼ੇਰਪੁਰ ਨੇ ਕਿਹਾ ਕਿ ਆਰਗੈਨਿਕ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਗਣਤੰਤਰ ਦਿਵਸ ਮੌਕੇ 'ਤੇ ਸਨਮਾਨਿਤ ਕਰਨਾ ਚਾਹੀਦਾ ਹੈ |

ਪਿਛਲੀ ਖ਼ਬਰ ਗੁਰਦੁਆਰਾ ਸਾਹਿਬ ਦਾ 110 ਸਾਲਾ ਸਥਾਪਨਾ ਦਿਵਸ ਮਨਾਇਆ <br/> ਅਗਲੀ ਖ਼ਬਰ ਪੰਜਾਬ ਦੇ ਸਾਰੇ ਨਾਗਰਿਕਾਂ ਨੂੰ ਮਿਲੇਗੀ 10 ਲੱਖ ਰੁਪਏ ਸਿਹਤ ਬੀਮੇ ਦੀ ਸਹੂਲਤ - ਚੇਅਰਮੈਨ ਦਲਵੀਰ ਸਿੰਘ ਢਿੱਲੋਂ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।