14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਗੁਰਦੁਆਰਾ ਸਾਹਿਬ ਦਾ 110 ਸਾਲਾ ਸਥਾਪਨਾ ਦਿਵਸ ਮਨਾਇਆ <br/>

ਅਜੀਤ ਡੈਸਕ 25-01-2026
ਲੌਂਗੋਵਾਲ, 24 ਜਨਵਰੀ (ਵਿਨੋਦ, ਸ. ਖੰਨਾ) - ਗੁਰਦੁਆਰਾ ਸੰਤ ਅਤਰ ਸਿੰਘ ਪਿੰਡ ਸ਼ੇਰੋਂ ਦਾ 110 ਸਾਲਾ ਸਥਾਪਨਾ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ | ਗੁਰਦੁਆਰਾ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮਨਾਏ ਗਏ ਇਸ ਦਿਹਾੜੇ ਦੌਰਾਨ ਸ਼੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਅਤੁੱਟ ਲੰਗਰ ਵਰਤਿਆ | ਇਸ ਮੌਕੇ ਦਰਬਾਰ ਸਾਹਿਬ ਅੰਦਰ ਖ਼ੂਬਸੂਰਤ ਸਜਾਵਟ, ਦੀਪਮਾਲਾ ਕੀਤੀ ਗਈ ਅਤੇ ਸੁੰਦਰ ਜਲੌਅ ਸਜਾਏ ਗਏ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰੇਸ਼ਮ ਸਿੰਘ ਨੇ ਸ਼ਬਦ ਕੀਰਤਨ ਕਰਦਿਆਂ ਸੰਤ ਅਤਰ ਦੇ ਜੀਵਨ ਅਤੇ ਫ਼ਲਸਫ਼ੇ ਸਬੰਧੀ ਕਥਾ ਵਿਚਾਰ ਕੀਤੀ | ਇਸ ਮੌਕੇ ਮੀਤ ਗ੍ਰੰਥੀ ਭਾਈ ਬਲਜਿੰਦਰ ਸਿੰਘ, ਗ੍ਰੰਥੀ ਜੱਗੀ ਸਿੰਘ, ਜਥੇਦਾਰ ਬਿੱਕਰ ਸਿੰਘ, ਜਥੇ. ਕੌਰ ਸਿੰਘ, ਅਮਰਜੀਤ ਸਿੰਘ ਖ਼ਜ਼ਾਨਚੀ, ਰਾਮ ਸਿੰਘ ਸਕੱਤਰ, ਜਗਜੀਤ ਸਿੰਘ ਜੱਸੂ ਪੱਤੀ ਸਹਿ. ਸਕੱਤਰ, ਜਗਤਾਰ ਸਿੰਘ ਸਹਿ. ਖ਼ਜ਼ਾਨਚੀ, ਨਿਰਭੈ ਸਿੰਘ, ਮਨਦੀਪ ਸਿੰਘ, ਗੁਰਦੇਵ ਸਿੰਘ ਅਤੇ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ |

ਪਿਛਲੀ ਖ਼ਬਰ ਵਿਧਾਇਕ ਗੱਜਣਮਾਜਰਾ ਵਲੋਂ ਅਹਿਮਦਗੜ੍ਹ ਵਿਖੇ ਨਸ਼ਿਆਂ ਵਿਰੁੱਧ ਰੈਲੀ ਦੀ ਸ਼ੁਰੂਆਤ <br/> ਅਗਲੀ ਖ਼ਬਰ ਗਣਤੰਤਰ ਦਿਵਸ 'ਤੇ ਆਰਗੈਨਿਕ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਸਨਮਾਨਿਤ ਕਰੇ ਸਰਕਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।