14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਵਿਧਾਇਕ ਗੱਜਣਮਾਜਰਾ ਵਲੋਂ ਅਹਿਮਦਗੜ੍ਹ ਵਿਖੇ ਨਸ਼ਿਆਂ ਵਿਰੁੱਧ ਰੈਲੀ ਦੀ ਸ਼ੁਰੂਆਤ <br/>

ਅਜੀਤ ਡੈਸਕ 25-01-2026
ਅਹਿਮਦਗੜ੍ਹ, 24 ਜਨਵਰੀ (ਮਹੌਲੀ, ਪੁਰੀ, ਖੇੜਾ) - ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਹਲਕਾ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਦੀ ਅਗਵਾਈ ਵਿਚ ਸ਼ਹਿਰ ਅੰਦਰ ਪੈਦਲ ਮਾਰਚ ਕੱਢਿਆ ਗਿਆ | ਡਾ. ਅੰਬੇਦਕਰ ਚੌਕ ਤੋਂ ਸ਼ੁਰੂ ਹੋਏ ਪੈਦਲ ਮਾਰਚ ਵਿਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਤੋਂ ਇਲਾਵਾ ਕੌਂਸਲਰਾਂ ਵਲੋਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ ਨੇ ਭਾਗ ਲਿਆ | ਇਸ ਪੈਦਲ ਮਾਰਚ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਨਸ਼ਾ ਵਿਰੋਧੀ ਬੈਨਰ ਲੈ ਕੇ ਸ਼ਾਮਿਲ ਹੁੰਦੇ ਹੋਏ ਲੋਕਾਂ ਨੂੰ ਨਸ਼ਿਆਂ ਵਿਰੁੱਧ ਜੁੱਟ ਜਾਣ ਦੀ ਅਪੀਲ ਕੀਤੀ ਗਈ | ਵਿਧਾਇਕ ਪ੍ਰੋ ਜਸਵੰਤ ਸਿੰਘ ਗੱਜਣਮਾਜਰਾ ਨੇ ਸੰਬੋਧਨ ਕਰਦਿਆਂ ਕਿਹਾ ਸਰਕਾਰ ਵਲੋਂ ਨਸ਼ੇ ਕਰਨ ਅਤੇ ਨਸ਼ਿਆਂ ਵੇਚਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਸ਼ਿਆਂ ਵਿਰੁੱਧ ਵੱਡੇ ਪੱਧਰ ਤੇ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਕਾਰਜ ਸ਼ਲਾਘਾਯੋਗ ਹਨ | ਉਨ੍ਹਾਂ ਅਵਾਮ ਨੂੰ ਅਪੀਲ ਕੀਤੀ ਕਿ ਤੁਸੀਂ ਸਾਥ ਦਿਉ ਤਾਂ ਜੋ ਇਸ ਭਿਆਨਕ ਬਿਮਾਰੀ ਨੂੰ ਜੜ ਤੋਂ ਖ਼ਤਮ ਕੀਤਾ ਜਾ ਸਕੇ | ਇਸ ਮੌਕੇ ਪ੍ਰਧਾਨ ਨਗਰ ਕੌਂਸਲ ਵਿੱਕੀ ਸ਼ਰਮਾ, ਐਸ.ਐਮ.ਓ. ਡਾਕਟਰ ਜੋਤੀ ਹਿੰਦ, ਡੀ.ਐਸ.ਪੀ. ਸੁਖਦੇਵ ਸਿੰਘ ਬਰਾੜ, ਐਸ.ਐਚ.ਓ. ਗੁਰਪ੍ਰੀਤ ਕੌਰ, ਡਾ. ਸੁਨੀਤ ਹਿੰਦ, ਚੇਅਰਮੈਨ ਕਮਲਜੀਤ ਸਿੰਘ ਉੱਭੀ, ਟਰੱਕ ਯੂਨੀਅਨ ਪ੍ਰਧਾਨ ਮਨਿੰਦਰ ਪਾਲ ਸਿੰਘ, ਸਾਬਕਾ ਪ੍ਰਧਾਨ ਰਵਿੰਦਰ ਪੁਰੀ, ਕੌਂਸਲਰ ਸੰਜੇ ਸੂਦ, ਸਾਬਕਾ ਕੌਂਸਲਰ ਦਿਲਸ਼ਾਦ ਮੁਹੰਮਦ, ਕੌਂਸਲਰ ਅਨੰਦੀ ਦੇਵੀ, ਪ੍ਰਧਾਨ ਰਿੰਕੂ ਗਰਗ, ਜਗਤਾਰ ਸਿੰਘ ਚੀਮਾ, ਡਾ. ਚਰਨਜੀਤ ਸਿੰਘ ਪੰਧੇਰ, ਮਿੱਤਲ ਮੰਡੀ, ਵਿਸ਼ਾਲ ਸੁਰਲੀ, ਹਾਸਮ ਸੂਫੀ, ਸਰਪੰਚ ਸੌਦਾਗਰ ਅਲੀ, ਰਿਸ਼ੀ ਜੋਸ਼ੀ, ਗੁਰਵਿੰਦਰ ਗੋਰਖਾ, ਨਿਸ਼ਾਰ ਅਹਿਮਦ, ਸੋਨੂ ਸ਼ਰਮਾ ਯੂਥ ਪ੍ਰਧਾਨ, ਹਰਕੋਮਲ ਧਾਲੀਵਾਲ, ਗੁਰਸੇਵਕ ਬਾਬਾ, ਬੱਬੂ ਪੰਡਿਤ, ਸੋਨੀ ਸ਼ਲੰਕੀ, ਸੋਨੂ ਸ਼ਰਮਾ, ਪਾਲੀ ਛੰਨਾ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਕੁਰੂਕਸ਼ੇਤਰ ਯੂਨੀਵਰਸਿਟੀ ਦੀਆਂ ਚੋਣਾਂ ਵਿਚ ਡਾ. ਹਰਵਿੰਦਰ ਸਿੰਘ ਲੌਂਗੋਵਾਲ ਦੇ ਸਿਰ ਸਜਿਆ ਤਾਜ- ਲੌਂਗੋਵਾਲ 'ਚ ਖ਼ੁਸ਼ੀ... ਅਗਲੀ ਖ਼ਬਰ ਗੁਰਦੁਆਰਾ ਸਾਹਿਬ ਦਾ 110 ਸਾਲਾ ਸਥਾਪਨਾ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।