12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਵਧੀਕ ਡਿਪਟੀ ਕਮਿਸ਼ਨਰ ਨੇ ਧੂਰੀ ਵਿਖੇ ਸਿਵਲ ਹਸਪਤਾਲ ਸਮੇਤ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ <br/>

ਅਜੀਤ ਡੈਸਕ 31-01-2026
ਧੂਰੀ, 30 ਜਨਵਰੀ (ਸੰਜੇ ਲਹਿਰੀ) - ਜ਼ਿਲ੍ਹਾ ਸੰਗਰੂਰ ਦੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅੰਕੁਰ ਮਹਿੰਦਰੂ ਅਤੇ ਐਸ.ਡੀ.ਐਮ. ਧੂਰੀ ਸ੍ਰੀ ਰਿਸ਼ਭ ਬਾਂਸਲ ਨੇ ਸਰਕਾਰੀ ਹਸਪਤਾਲ ਦੀ 20 ਕਰੋੜ ਰੁਪਏ ਤੋਂ ਵੀ ਵੱਧ ਲਾਗਤ ਨਾਲ ਬਣ ਰਹੀ ਨਵੀਂ ਬਿਲਡਿੰਗ ਦਾ ਜਾਇਜ਼ਾ ਲੈਣ ਉਪਰੰਤ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵਲੋਂ ਵੱਖ-ਵੱਖ ਥਾਈਾ ਕਰਵਾਏ ਜਾ ਰਹੇ ਹੋਰ ਅਨੇਕਾਂ ਵਿਕਾਸ ਕਾਰਜਾਂ ਦਾ ਜਾਇਜ਼ਾ ਵੀ ਲਿਆ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅੰਕੁਰ ਮਹਿੰਦਰੂ ਨੇ ਗੱਲਬਾਤ ਕਰਦਿਆਂ ਕਿਹਾ ਕਿ ਧੂਰੀ ਵਿਖੇ ਸਿਵਲ ਹਸਪਤਾਲ ਦੀ ਇਹ ਨਵੀਂ ਇਮਾਰਤ ਲਗਭਗ ਪੂਰੀ ਤਰ੍ਹਾਂ ਬਣ ਕੇ ਤਿਆਰ ਹੋ ਚੁੱਕੀ ਹੈ ਅਤੇ ਜਲਦੀ ਹੀ ਇਸ ਵਿਸ਼ਾਲ ਬਿਲਡਿੰਗ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵਲੋਂ ਕੀਤੇ ਜਾਣ ਦੀ ਉਮੀਦ ਹੈ | ਉਨ੍ਹਾਂ ਕਿਹਾ ਕਿ ਇਸ ਬਿਲਡਿੰਗ ਦੇ ਬਣਨ ਨਾਲ ਧੂਰੀ ਵਿਖੇ ਆਮ ਲੋਕਾਂ ਲਈ ਇਲਾਜ ਦੇ ਪ੍ਰਬੰਧ ਹੋਰ ਬਿਹਤਰ ਬਣਨਗੇ ਅਤੇ ਹਲਕਾ ਧੂਰੀ ਨਾਲ ਸੰਬੰਧਿਤ ਪਿੰਡਾਂ ਅਤੇ ਧੂਰੀ ਸ਼ਹਿਰ ਦੇ ਲੋਕਾਂ ਨੂੰ ਇਹ ਹਸਪਤਾਲ ਬਣਨ ਨਾਲ ਸਿਹਤ ਸਹੂਲਤਾਂ ਲੈਣ ਲਈ ਭਾਰੀ ਫ਼ਾਇਦਾ ਹੋਵੇਗਾ |

ਪਿਛਲੀ ਖ਼ਬਰ ਕਿਸਾਨੀ ਨੂੰ ਬਚਾਉਣ ਲਈ ਐਮ.ਐਸ.ਪੀ. ਗਾਰੰਟੀ ਕਾਨੂੰਨ, ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਤੇ ਸਮੁੱਚੀ ਕਰਜ਼ਾ ਮੁਕਤੀ ਅਤੀ ਜ... ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਸੰਬੰਧੀ ਸ਼ੋਭਾ ਯਾਤਰਾ ਕੱਢੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।