12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਕਿਸਾਨੀ ਨੂੰ ਬਚਾਉਣ ਲਈ ਐਮ.ਐਸ.ਪੀ. ਗਾਰੰਟੀ ਕਾਨੂੰਨ, ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਤੇ ਸਮੁੱਚੀ ਕਰਜ਼ਾ ਮੁਕਤੀ ਅਤੀ ਜ਼ਰੂਰੀ - ਡੱਲੇਵਾਲ

ਅਜੀਤ ਡੈਸਕ 31-01-2026
ਲਹਿਰਾਗਾਗਾ, 30 ਜਨਵਰੀ (ਅਸ਼ੋਕ ਗਰਗ) - ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਬਲਾਕ ਲਹਿਰਾ ਦੀ ਮੀਟਿੰਗ ਪਿੰਡ ਜਲੂਰ ਵਿਖੇ ਬਾਬਾ ਬੁੱਢਾ ਜੀ ਦੇ ਸਥਾਨ 'ਤੇ ਬਲਾਕ ਪ੍ਰਧਾਨ ਭੂਰਾ ਸਿੰਘ ਸਲੇਮਗੜ੍ਹ ਦੀ ਅਗਵਾਈ ਹੇਠ ਹੋਈ ਜਿਸ ਵਿਚ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ, ਜ਼ਿਲ੍ਹਾ ਕਨਵੀਨਰ ਗੁਰਬਖਸ਼ੀਸ਼ ਸਿੰਘ ਬਾਲਦ ਕਲਾਂ, ਜਨਰਲ ਸਕੱਤਰ ਰਣ ਸਿੰਘ ਚੱਠਾ ਵੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ. ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਫ਼ਸਲਾਂ ਦੇ ਪੂਰੇ ਭਾਅ ਨਾ ਮਿਲਣ ਤੇ ਸਮੇਂ ਸਮੇਂ 'ਤੇ ਪੈਂਦੀਆਂ ਕੁਦਰਤੀ ਮਾਰਾਂ ਕਰਕੇ ਕਿਸਾਨ ਦਿਨੋਂ ਦਿਨ ਕਰਜ਼ਾਈ ਹੁੰਦਾ ਜਾ ਰਿਹਾ ਹੈ ਜਿਸ ਦੇ ਚੱਲਦਿਆਂ ਦੇਸ਼ ਅੰਦਰ ਕਿਸਾਨਾਂ ਵਲੋਂ ਖੁਦਕੁਸ਼ੀਆਂ ਕਰਨ ਦਾ ਸਿਲਸਿਲਾ ਦਿਨੋਂ ਦਿਨ ਵਧਦਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਦੇਸ਼ ਦੀ ਕਿਸਾਨੀ ਨੂੰ ਬਚਾਉਣ ਲਈ ਹੋਰਨਾਂ ਮੰਗਾਂ ਦੇ ਨਾਲ-ਨਾਲ ਐਮ.ਐਸ.ਪੀ. ਗਰੰਟੀ ਕਾਨੂੰਨ ਬਣਾਉਣਾ, ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨਾ ਅਤੇ ਸਮੁੱਚੀ ਕਰਜ਼ਾ ਮੁਕਤੀ ਅਤੀ ਜ਼ਰੂਰੀ ਹੈ ਜਿਸ ਦੇ ਲਈ ਵੱਡਾ ਹੰਭਲਾ ਮਾਰਨ ਦੀ ਲੋੜ ਹੈ | ਡੱਲੇਵਾਲ ਨੇ ਕਿਹਾ ਕਿ ਕਿਸਾਨੀ ਮੰਗਾਂ ਲਈ ਦੇਸ਼ ਦੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਐਸ.ਕੇ.ਐਮ. ਗੈਰ ਸਿਆਸੀ ਵਲੋਂ ਕੰਨਿਆ ਕੁਮਾਰੀ ਤੋਂ ਕਸ਼ਮੀਰ ਤੱਕ ਜਾਗਰੂਕਤਾ ਯਾਤਰਾ ਕੱਢੀ ਜਾ ਰਹੀ ਹੈ ਜਿਸ ਦੀ ਸ਼ੁਰੂਆਤ 7 ਫਰਵਰੀ ਨੂੰ ਤਾਮਿਲਨਾਡੂ ਵਿਖੇ ਵੱਡੀ ਕਿਸਾਨ ਮਹਾ ਪੰਚਾਇਤ ਕਰਕੇ ਕੀਤੀ ਜਾਵੇਗੀ ਅਤੇ ਯਾਤਰਾ ਦਾ ਸਮਾਪਨ 19 ਮਾਰਚ ਨੂੰ ਦਿੱਲੀ ਦੇ ਰਾਮ-ਲੀਲ੍ਹਾ ਗਰਾਊਾਡ ਵਿਖੇ ਕੀਤਾ ਜਾਵੇਗਾ ਤੇ ਉਸ ਦਿਨ ਲੱਖਾਂ ਕਿਸਾਨਾਂ ਦੇ ਦਸਖ਼ਤਾਂ ਵਾਲਾ ਮੈਮੋਰੈਂਡਮ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਸੌਂਪਿਆ ਜਾਵੇਗਾ | ਇਸ ਮੌਕੇ ਸ ਜਗਜੀਤ ਸਿੰਘ ਡੱਲੇਵਾਲ ਵਲੋਂ ਪ੍ਰਧਾਨ ਮੰਤਰੀ ਨੂੰ ਸੌਂਪੇ ਜਾਣ ਵਾਲੇ ਮੈਮੋਰੰਡਮ ਦੀਆਂ ਕਾਪੀਆਂ ਪਿੰਡਾਂ 'ਚੋਂ ਵੱਡੀ ਗਿਣਤੀ ਕਿਸਾਨਾਂ ਦੇ ਦਸਤਖ਼ਤ ਕਰਵਾਉਣ ਲਈ ਪਿੰਡ ਇਕਾਈਆਂ ਦੇ ਆਗੂਆਂ ਨੂੰ ਸੌਂਪਣ ਦੀ ਮੁਹਿੰਮ ਸ਼ੁਰੂ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਕਨਵੀਨਰ ਰਣਜੀਤ ਸਿੰਘ ਮਮਦੋਟ, ਰਾਮਫਲ ਸਿੰਘ ਜਲੂਰ, ਜਤਿੰਦਰ ਸਿੰਘ ਜਲੂਰ, ਕੇਵਲ ਸਿੰਘ ਜਵੰਧਾ, ਜਸਵੰਤ ਸਿੰਘ ਛਾਹੜ, ਰਿੰਕੂ ਮੂਣਕ, ਨਿਰਭੈ ਕੱਲਰ ਭੈਣੀ, ਮਨਿੰਦਰ ਦਲਾਲ, ਗੁਰਦੀਪ ਜਲੂਰ, ਹਰਬੰਸ ਕਾਲਬੰਜਾਰਾ, ਬਲਕਾਰ ਲਹਿਲ ਖੁਰਦ, ਸੁਨੀਲ ਰਾਮਗੜ੍ਹ, ਗੁਰਚਰਨ ਲਹਿਲ ਕਲਾਂ, ਮਿੱਠੂ ਭੂਟਾਲ ਕਲਾਂ, ਸੁਖਵਿੰਦਰ ਦੇਹਲਾ, ਦੀਪ ਰਾਏਧਰਾਣਾ, ਮਿੰਟੂ ਡੂਡੀਆ, ਅਵਤਾਰ ਰਾਮਪੁਰਾ, ਕਾਕਾ ਸਲੇਮਗੜ੍ਹ, ਮੇਜਰ ਸੁਰਜਣ ਭੈਣੀ, ਸ਼ੰਮੀ ਖਾਈ, ਮਨਜੀਤ ਖਾਈ, ਮੱਖਣ ਗਾਗਾ, ਸੁਖਦੇਵ ਖੋਖਰ, ਗੁਰਜੋਤ ਆਲਮਪੁਰ, ਜਸਵਿੰਦਰ ਡਸਕਾ, ਬਲਵੀਰ ਰੋੜੇਵਾਲਾ, ਕਿ੍ਸ਼ਨ ਨੰਗਲਾ ਤੋਂ ਇਲਾਵਾ ਵਿਚ ਪਿੰਡ ਇਕਾਈਆਂ ਦੇ ਆਗੂ ਤੇ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਜ਼ਿਲ੍ਹਾ ਪੁਲਿਸ ਮੁਖੀ ਵਲੋਂ ਅਮਰਗੜ੍ਹ ਦਾ ਅਚਨਚੇਤ ਦੌਰਾ ਅਗਲੀ ਖ਼ਬਰ ਵਧੀਕ ਡਿਪਟੀ ਕਮਿਸ਼ਨਰ ਨੇ ਧੂਰੀ ਵਿਖੇ ਸਿਵਲ ਹਸਪਤਾਲ ਸਮੇਤ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।