11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਸੇਵਾ ਮੁਕਤ ਕਾਨੂੰਗੋ ਤੇ ਪਟਵਾਰੀ ਐਸੋਸੀਏਸ਼ਨ ਨੇ ਮੰਗਾਂ ਨੂੰ ਲੈ ਕੇ ਕੀਤਾ ਵਿਚਾਰ-ਵਟਾਂਦਰਾ

ਅਜੀਤ ਡੈਸਕ 31-01-2026
ਸੰਗਰੂਰ, 30 ਜਨਵਰੀ (ਅਮਨਦੀਪ ਸਿੰਘ ਬਿੱਟਾ)-ਸੇਵਾ ਮੁਕਤ ਕਾਨੂੰਗੋ ਪਟਵਾਰੀ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਤੱਕੀਪੁਰ ਦੀ ਅਗਵਾਈ ਹੇਠ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦਫ਼ਤਰ ਸੰਗਰੂਰ ਵਿਖੇ ਹੋਈ | ਮੀਟਿੰਗ 'ਚ ਪ੍ਰਧਾਨ ਜ਼ਿਲ੍ਹਾ ਪੈਨਸ਼ਨਰ ਐਸੋਸੀਏਸ਼ਨ ਦੇ ਰਾਜ ਕੁਮਾਰ ਅਰੋੜਾ, ਦਰਸ਼ਨ ਸਿੰਘ ਨੌਰਥ, ਭੁਪਿੰਦਰ ਸਿੰਘ ਜੱਸੀ ਨੇ ਵੀ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਜਥੇਬੰਦੀ ਦੇ ਅਹੁਦੇਦਾਰ ਜਗਰਾਜ ਸਿੰਘ ਰਟੌਲ, ਹਰਬੰਸ ਸਿੰਘ ਗੁਰੂ, ਮਨਮੋਹਨ ਲਾਲ ਧੂਰੀ, ਗੁਰਚਰਨ ਸਿੰਘ ਭੱਠਲ, ਜਸਪਾਲ ਕੁਮਾਰ, ਰਣਜੀਤ ਸਿੰਘ ਭਲਵਾਨ, ਦਰਸ਼ਨ ਸਿੰਘ ਨੇ ਆਪਣੇ ਵਿਚਾਰ ਰੱਖੇ | ਹਰਮੇਲ ਸਿੰਘ ਬਾਲਦ ਕਲਾਂ ਵਲੋਂ ਕੀਤੇ ਮੰਚ ਸੰਚਾਲਨ ਦੌਰਾਨ ਹਰ ਸਾਲ ਦੀ ਤਰ੍ਹਾਂ ਸਾਲ 2026 ਦਾ ਕੈਲੰਡਰ ਮਹਿੰਦਰ ਸਿੰਘ ਤੱਕੀਪੁਰ ਤੇ ਰਾਜ ਕੁਮਾਰ ਅਰੋੜਾ ਵਲੋਂ ਰਿਲੀਜ਼ ਕੀਤਾ ਗਿਆ | ਜਨਵਰੀ ਮਹੀਨੇ ਦੌਰਾਨ ਸਾਥੀਆਂ ਦੇ ਜਨਮ ਦਿਨ ਵੀ ਮਨਾਏ ਗਏ | ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਅਤੇ ਰੈਵੇਨਿਊ ਰਿਟਾਇਰਡ ਕਾਨੂੰਗੋ-ਪਟਵਾਰੀ ਵੈੱਲਫੇਅਰ ਐਸੋਸੀਏਸ਼ਨ ਨੇ ਸਮੁੱਚੇ ਪੈਨਸ਼ਨਰਾਂ ਦੇ ਡੀ. ਏ. ਬਕਾਏ ਅਤੇ ਹੋਰ ਮੰਗਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਤੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇ ਉਨ੍ਹਾਂ ਦੀ ਲਮਕਦੀਆਂ ਮੰਗਾਂ ਨੂੰ ਪੂਰਾ ਨਾ ਕੀਤਾ ਤਾਂ ਦੋਵੇਂ ਐਸੋਸੀਏਸ਼ਨ ਸੰਘਰਸ਼ ਲਈ ਮਜਬੂਰ ਹੋਣਗੀਆਂ | ਮੀਟਿੰਗ 'ਚ ਅਸ਼ੋਕ ਕੁਮਾਰ ਜਿੰਦਲ, ਅਸ਼ੋਕ ਧੂਰੀ, ਜਗਤਾਰ ਸਿੰਘ ਪਾਲ, ਤਰਲੋਚਨ ਸਿੰਘ, ਭਗਵਾਨ ਸਿੰਘ, ਮਨਜੀਤ ਸਿੰਘ ਹਰਕਿ੍ਸ਼ਨਪੁਰਾ, ਹੰਸਰਾਜ, ਸੁਖਦੇਵ ਸਿੰਘ ਬਾਲੀਆ, ਦਰਸ਼ਨ ਸਿੰਘ ਰੋੜੇਵਾਲ, ਦਰਸ਼ਨ ਸਿੰਘ ਘਰਾਚੋ, ਗੁਲਜਾਰ ਸਿੰਘ, ਹਰਦਿਆਲ ਸਿੰਘ ਨੇ ਵੀ ਸੰਬੋਧਨ ਕੀਤਾ |
ਪਿਛਲੀ ਖ਼ਬਰ ਮੈਡਮ ਨਿਸ਼ਾਂਤ ਅਖ਼ਤਰ ਨੂੰ ਜ਼ਿਲ੍ਹਾ ਪ੍ਰਧਾਨ ਨਿਯੁਕਤ ਕਰਨ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਹਮੀਰਗੜ੍ਹ ਦਾ ਨਾਂਅ ਸੁਤੰਤਰਤਾ ਸੰਗਰਾਮੀ ਗਿਆਨੀ ਮਕੰਦ ਸਿੰਘ ਦੇ ਨਾਂਅ 'ਤੇ ਰੱਖਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।