09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਕਿਸਾਨਾਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਤੇ ਅਮਨ ਅਰੋੜਾ ਦੀ ਕੋਠੀ ਅੱਗੇ ਧਰਨਾ 5 ਨੂੰ <br/>

ਅਜੀਤ ਡੈਸਕ 02-02-2026
ਸੁਨਾਮ ਊਧਮ ਸਿੰਘ ਵਾਲਾ, 1 ਫਰਵਰੀ (ਭੁੱਲਰ, ਧਾਲੀਵਾਲ) - ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੀ ਮੀਟਿੰਗ ਹੈਪੀ ਨਮੋਲ ਦੀ ਅਗਵਾਈ ਵਿਚ ਨੇੜਲੇ ਪਿੰਡ ਨਮੋਲ ਵਿਖੇ ਹੋਈ | ਕਿਸਾਨ ਆਗੂ ਹੈਪੀ ਨਮੋਲ, ਮਤਬਾਲ ਸਿੰਘ, ਜੀਤ ਸਿੰਘ ਰੋਮਾਣਾ ਆਦਿ ਨੇ ਕਿਹਾ ਕਿ ਪੰਜਾਬ ਸਰਕਾਰ ਬਿਜਲੀ ਸੋਧ ਕਾਨੂੰਨ 2025 ਨੂੰ ਲਾਗੂ ਕਰਨ ਲਈ ਕਰਨ ਲਈ ਤੁਲੀ ਹੋਈ ਹੈ | ਇੰਨਾਂ ਹੀ ਨਹੀ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਲਾਗੂ ਕਰਨ ਦੀ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਕੇਂਦਰ ਸਰਕਾਰ ਦਾ ਹੱਥ ਠੋਕਾ ਬਣ ਕੇ ਸਰਕਾਰੀ ਅਦਾਰਿਆਂ ਨੂੰ ਵੇਚਣ 'ਤੇ ਲੱਗੀ ਹੈ | ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਦੋਗਲਾ ਚਿਹਰਾ ਲੋਕਾਂ ਅੱਗੇ ਨੰਗਾ ਕਰਨ ਲਈ 5 ਫਰਵਰੀ ਨੂੰ ਸੁਨਾਮ ਵਿਖੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਧਰਨਾ ਦਿੱਤਾ ਜਾਵੇਗਾ | ਇਸ ਮੌਕੇ ਮਤਵਾਲ ਸਿੰਘ ਨਮੋਲ, ਰਾਮ ਸਿੰਘ, ਭੋਲਾ ਸਿੰਘ, ਜੀਤ ਸਿੰਘ ਰੋਮਾਣਾ, ਗੁਰਮੀਤ ਸਿੰਘ ਡਾਕਟਰ, ਗੁਰਜੰਟ ਸਿੰਘ, ਭਗਵੰਤ ਸਿੰਘ, ਤੇਜਾ ਸਿੰਘ, ਜਸਵੀਰ ਸਿੰਘ, ਹਰਪਾਲ ਸਿੰਘ ਅਤੇ ਭਗਵਾਨ ਸਿੰਘ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਕਾਰ ਦੀ ਲਪੇਟ 'ਚ ਆਉਣ ਕਾਰਨ ਇਕ ਅÏਰਤ ਸਮੇਤ ਦੋ ਗੰਭੀਰ ਜ਼ਖਮੀ <br/> ਅਗਲੀ ਖ਼ਬਰ ਚੋਣ ਡਿਊਟੀ ਦੌਰਾਨ ਜਾਨ ਗਵਾਉਣ ਵਾਲੇ ਅਧਿਆਪਕਾਂ ਨੂੰ 2-2 ਕਰੋੜ ਮੁਆਵਜ਼ਾ ਦੇ ਕੇ ਮਸਲੇ ਦਾ ਹੱਲ ਕਰੇ ਪੰਜਾਬ ਸਰਕਾਰ-ਅਧਿਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।