09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਜ਼ਿਲ੍ਹਾ ਸੰਗਰੂਰ ਅਤੇ ਮਲੇਰਕੋਟਲਾ ਵਿਖੇ ਉਤਸ਼ਾਹ ਨਾਲ ਮਨਾਇਆ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ <br/>

ਅਜੀਤ ਡੈਸਕ 02-02-2026
ਮਲੇਰਕੋਟਲਾ, 1 ਫ਼ਰਵਰੀ (ਮੁਹੰਮਦ ਹਨੀਫ਼ ਥਿੰਦ) - ਸ਼੍ਰੋਮਣੀ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸਾਹਿਬ ਹਾਅ ਦਾ ਨਾਅਰਾ ਮਲੇਰਕੋਟਲਾ ਵਿਖੇ ਸ੍ਰੀ ਗੁਰੂ ਰਵਿਦਾਸ ਨਿਸ਼ਕਾਮ ਸੇਵਾ ਸੁਸਾਇਟੀ ਅਤੇ ਪ੍ਰਬੰਧਕ ਕਮੇਟੀ ਵਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਦੀ ਅੱਜ ਅੰਮਿ੍ਤ ਵੇਲੇ ਸਮਾਪਤੀ ਹੋਈ ਉਪਰੰਤ ਗਿਆਨੀ ਗੁਰਤੇਜ ਸਿੰਘ ਢੀਂਡਸਾ ਅਸਟਰੇਲੀਆ ਵਾਲਿਆਂ ਨੇ ਕਥਾ ਵਿਚਾਰਾਂ ਕੀਤੀਆਂ, ਭਾਈ ਬਲਦੇਵ ਸਿੰਘ ਲੌਂਗੋਵਾਲ ਦੇ ਢਾਡੀ ਜਥੇ ਨੇ ਢਾਡੀ ਵਾਰਾਂ ਅਤੇ ਭਾਈ ਨਰਿੰਦਰ ਪਾਲ ਸਿੰਘ ਹਜ਼ੂਰੀ ਰਾਗੀ ਦੇ ਜਥੇ ਨੇ ਕੀਰਤਨ ਦੀ ਹਾਜ਼ਰੀ ਭਰੀ | ਵੱਡੀ ਗਿਣਤੀ ਵਿਚ ਪੁੱਜੀਆਂ ਸੰਗਤਾਂ ਨੇ ਤਿੰਨ ਦਿਨਾਂ ਤੋਂ ਹਾਜ਼ਰੀ ਭਰੀ ਅਤੇ ਪ੍ਰਚਾਰਕਾਂ ਨੇ ਗੁਰੂ ਰਵਿਦਾਸ ਜੀ ਦੇ ਦਰਸਾਏ ਮਾਰਗ 'ਤੇ ਚੱਲਣ ਦੀ ਪ੍ਰੇਰਨਾ ਦਿੱਤੀ | ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ ਸਮਾਪਤੀ ਮੌਕੇ ਗੁਰਦੁਆਰਾ ਸਾਹਿਬ ਹਾਅ ਦਾ ਨਾਅਰਾ ਮਲੇਰਕੋਟਲਾ ਦੀ ਪ੍ਰਬੰਧਕ ਕਮੇਟੀ ਵਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ਸਾਬਕਾ ਸੂਚਨਾ ਕਮਿਸ਼ਨਰ ਪੰਜਾਬ ਅਜੀਤ ਸਿੰਘ ਚੰਦੂਰਾਈਆਂ, ਪ੍ਰਧਾਨ ਬਹਾਦਰ ਸਿੰਘ, ਹਰਿੰਦਰ ਸਿੰਘ ਢੀਂਡਸਾ, ਹੈੱਡ ਗ੍ਰੰਥੀ ਨਰਿੰਦਰਪਾਲ ਸਿੰਘ, ਪਿ੍ੰਸੀਪਲ ਮੰਗਤ ਸਿੰਘ, ਪਿ੍ੰਸੀਪਲ ਜੰਗ ਸਿੰਘ, ਗੁਰਮੇਲ ਸਿੰਘ, ਪ੍ਰੋਫੈਸਰ ਰਾਜਿੰਦਰ ਸਿੰਘ, ਭਰਭੂਰ ਸਿੰਘ ਮੰਨਵੀਂ, ਨਿਰਮਲ ਸਿੰਘ ਫਲੌਂਡ ਸਾਹਿਤਕਾਰ, ਜ਼ੋਰਾ ਸਿੰਘ ਮਹਿਮੀ, ਕੌਂਸਲਰ ਮਹਿੰਦਰ ਸਿੰਘ ਪਰੂਥੀ, ਮਾਸਟਰ ਹਰਬੰਸ ਸਿੰਘ ਦੌਦ, ਲੱਖਾ ਸਿੰਘ, ਦੇਵੀ ਦਿਆਲ ਸਿੰਘ, ਰਣਜੀਤ ਸਿੰਘ, ਇੰਸਪੈਕਟਰ ਆਤਮਾ ਸਿੰਘ, ਮਾਸਟਰ ਸ਼ਿੰਗਾਰਾ ਸਿੰਘ, ਮਾਸਟਰ ਪਿਆਰਾ ਸਿੰਘ, ਡਾ. ਹਰਮੇਲ ਸਿੰਘ ਆਦਿ ਸ਼ਖ਼ਸੀਅਤਾਂ ਮੌਜੂਦ ਸਨ |
ਅਹਿਮਦਗੜ੍ਹ, (ਖੇੜਾ, ਮਹੋਲੀ) - ਡਾਕਟਰ ਅੰਬੇਦਕਰ ਸੋਸ਼ਲ ਵੈੱਲਫੇਅਰ ਸੋਸਾਇਟੀ ਅਹਿਮਦਗੜ੍ਹ ਵੱਲੋਂ ਗੁਰੂ ਰਵਿਦਾਸ ਜੀ ਦਾ ਜਨਮ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਪਾਠ ਦੇ ਭੋਗ ਤੋਂ ਬਾਅਦ ਗੁਰਦੁਆਰਾ ਸਿੰਘ ਸਭਾ ਦੇ ਹਜੂਰੀ ਰਾਗੀ ਭਾਈ ਓਾਕਾਰ ਸਿੰਘ ਦੇ ਜਥੇ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ ਤੇ ਭਗਤ ਜੀ ਦੇ ਜੀਵਨ ਸੰਬੰਧੀ ਚਾਨਣਾ ਪਾਇਆ | ਇਸ ਮੌਕੇ 'ਤੇ ਵਿਸ਼ੇਸ਼ ਤੌਰ ਤੇ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ ਜਥੇਦਾਰ, ਅਕਾਲੀ ਆਗੂ ਅਵਤਾਰ ਸਿੰਘ ਜੱਸਲ, ਸ਼ਹਿਰੀ ਪ੍ਰਧਾਨ ਕੁਲਵੰਤ ਸਿੰਘ ਸੋਹਲ, ਮਾਸਟਰ ਪਰਮਜੀਤ ਸਿੰਘ ਜਵੰਧਾ, ਬਿੱਲੂ ਮਾਜਰੀ, ਸੁਸਾਇਟੀ ਦੇ ਪ੍ਰਧਾਨ ਬੂਟਾ ਸਿੰਘ, ਜਸਵੀਰ ਸਿੰਘ, ਮਾਸਟਰ ਭੁਪਿੰਦਰ ਸਿੰਘ, ਅਧਿਆਪਕ ਯੂਨੀਅਨ ਪ੍ਰਧਾਨ ਬਲਵਿੰਦਰ ਸਿੰਘ, ਗੁਰਜੀਤ ਸਿੰਘ, ਜੀਵਨ ਸਿੰਘ, ਮੋਹਨ ਸਿੰਘ, ਸੁਖਵਿੰਦਰ ਸਿੰਘ, ਬਲਵੀਰ ਸਿੰਘ ਸਪਰਾ, ਸੂਬੇਦਾਰ ਲਖਬੀਰ ਸਿੰਘ, ਸੁਖਦੇਵ ਸਿੰਘ, ਮੈਡਮ ਭੁਪਿੰਦਰ ਕੌਰ, ਜੱਸੀ ਕਾਲਖ, ਮਾਸਟਰ ਕਰਮਜੀਤ ਸਿੰਘ, ਗੁਲਜ਼ਾਰ ਸਿੰਘ, ਕੁਲਦੀਪ ਸਿੰਘ, ਆਪ ਆਗੂ ਜਗਤਾਰ ਸਿੰਘ ਚੀਮਾਂ, ਸਾਧੂ ਸਿੰਘ ਤੇ ਸਮੂਹ ਸੰਗਤ ਨੇ ਹਾਜ਼ਰੀ ਭਰੀ | ਅੰਤ ਵਿਚ ਆਏ ਮਹਿਮਾਨਾਂ ਦਾ ਪ੍ਰਬੰਧਕਾਂ ਵੱਲੋਂ ਸਨਮਾਨ ਕੀਤਾ ਗਿਆ |
ਸੁਨਾਮ ਊਧਮ ਸਿੰਘ ਵਾਲਾ, (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਭਾਜਪਾ ਦੀ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਵਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿਚ ਕਰਵਾਏ ਸਮਾਗਮਾਂ ਵਿਚ ਸ਼ਿਰਕਤ ਕੀਤੀ ਗਈ | ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਬਾਜਵਾ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਉਪਦੇਸ਼ ਸਮਾਜ ਨੂੰ ਸੱਚ, ਸਮਾਨਤਾ ਅਤੇ ਮਨੁੱਖਤਾ ਦਾ ਸੰਦੇਸ਼ ਦਿੰਦੇ ਹਨ | ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਨੇ ਆਪਣੇ ਜੀਵਨ ਰਾਹੀਂ ਸਮਾਜ ਵਿਚ ਫੈਲੀ ਅਸਮਾਨਤਾ ਅਤੇ ਭੇਦਭਾਵ ਦੇ ਖ਼ਿਲਾਫ਼ ਆਵਾਜ਼ ਉਠਾਈ ਅਤੇ ਇੱਕ ਐਸੇ ਸਮਾਜ ਦੀ ਕਲਪਨਾ ਕੀਤੀ, ਜਿੱਥੇ ਹਰ ਮਨੁੱਖ ਨੂੰ ਬਰਾਬਰੀ ਦਾ ਅਧਿਕਾਰ ਮਿਲਿਆ | ਉਨ੍ਹਾਂ ਨੇ ਗੁਰੂ ਰਵਿਦਾਸ ਜੀ ਦੇ ਦਰਸਾਏ ਮਾਰਗ 'ਤੇ ਚੱਲਦਿਆਂ ਇੱਕ ਸੁੰਦਰ, ਸਾਂਝੇ ਅਤੇ ਵਧੀਆ ਸਮਾਜ ਦੀ ਸਿਰਜਣਾ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਹਰਮਨਦੇਵ ਸਿੰਘ ਬਾਜਵਾ, ਪਰਮਜੀਤ ਸਾਬਕਾ ਸਰਪੰਚ ਦੁੱਲਟਵਾਲਾ, ਰਾਜ ਸਿੰਘ ਸਾਬਕਾ ਸਰਪੰਚ, ਕੁਲਵੀਰ ਸਿੰਘ ਅਤੇ ਗੁਰਸੇਵਕ ਅਕਾਲਗੜ੍ਹ ਆਦਿ ਸਨ |

ਪਿਛਲੀ ਖ਼ਬਰ ਸੋਸ਼ਲ ਮੀਡੀਆ 'ਤੇ ਪੰਜਾਬ ਦੇ ਇਕ ਲੱਖ ਨੌਜਵਾਨਾਂ ਨੂੰ ਮਾਰਨ ਦੀਆਂ ਵਾਇਰਲ ਹੋ ਰਹੀਆਂ ਖ਼ਬਰਾਂ ਝੂਠੀਆਂ ਤੇ ਬੇਬੁਨਿਆਦ - ਡ... ਅਗਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਦਲਿਤ ਭਾਈਚਾਰਾ ਆਪਣੀ ਤਾਕਤ ਦਾ ਪ੍ਰਦਰਸ਼ਨ ਕਰੇਗਾ - ਛੰਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।