09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਟਰੈਫ਼ਿਕ ਨਿਯਮਾਂ ਦੀਆਂ ਸ਼ਰੇਆਮ ਧੱਜੀਆਂ ਉਡਾਉਣ ਵਾਲੇ ਵਾਹਨ ਚਾਲਕ ਨੂੰ ਬਖ਼ਸ਼ਿਆ ਨਹੀਂ ਜਾਵੇਗਾ - ਜ਼ਿਲ੍ਹਾ ਟਰੈਫ਼ਿਕ ਇੰਚਾਰਜ ਇੰਸ. ਬਲਵੀਰ ਸਿੰਘ <br/>

ਅਜੀਤ ਡੈਸਕ 02-02-2026
ਮਲੇਰਕੋਟਲਾ, 1 ਫ਼ਰਵਰੀ (ਮੁਹੰਮਦ ਹਨੀਫ਼ ਥਿੰਦ) - ਮਲੇਰਕੋਟਲਾ ਦੇ ਜ਼ਿਲ੍ਹਾ ਪੁਲਿਸ ਮੁਖੀ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਓਲੰਪੀਅਨ ਜਨਾਬ ਗਗਨ ਅਜੀਤ ਸਿੰਘ ਵਲੋਂ ਜ਼ਿਲ੍ਹੇ ਭਰ ਵਿਚ ਟਰੈਫ਼ਿਕ ਨੂੰ ਹੋਰ ਵੀ ਸੁਚਾਰੂ ਢੰਗ ਨਾਲ ਚਲਾਉਣ ਦੇ ਮਕਸਦ ਨਾਲ ਇੰਸਪੈਕਟਰ ਬਲਵੀਰ ਸਿੰਘ ਨੂੰ ਜ਼ਿਲ੍ਹਾ ਮਲੇਰਕੋਟਲਾ ਦਾ ਟਰੈਫ਼ਿਕ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਗੱਲਬਾਤ ਕਰਦਿਆਂ ਨਵ-ਨਿਯੁਕਤ ਜ਼ਿਲ੍ਹਾ ਟਰੈਫ਼ਿਕ ਇੰਚਾਰਜ ਇੰਸਪੈਕਟਰ ਬਲਵੀਰ ਸਿੰਘ ਨੇ ਕਿਹਾ ਕਿ ਬਿਨਾਂ ਕਾਗ਼ਜ਼ ਪੱਤਰ ਸਕੂਲੀ ਵਾਹਨਾਂ, ਬੁਲੇਟ ਮੋਟਰਸਾਈਕਲਾਂ ਦੇ ਪਟਾਕੇ ਪੁਆਉਣ ਵਾਲਿਆਂ ਅਤੇ ਟਰੈਫ਼ਿਕ ਨਿਯਮਾਂ ਦੀਆਂ ਸ਼ਰੇਆਮ ਧੱਜੀਆਂ ਉਡਾਉਣ ਵਾਲੇ ਹੋਰ ਵਾਹਨ ਚਾਲਕਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਕਾਗ਼ਜ਼ ਪੱਤਰ ਹਮੇਸ਼ਾ ਸਫ਼ਰ ਕਰਦੇ ਸਮੇਂ ਆਪਣੇ ਕੋਲ ਰੱਖਣ | ਉਨ੍ਹਾਂ ਕਿਹਾ ਕਿ ਟਰੈਫ਼ਿਕ ਨਿਯਮਾਂ ਦੀਆਂ ਸ਼ਰੇਆਮ ਧੱਜੀਆਂ ਉਡਾਉਣ ਵਾਲੇ ਕਿਸੇ ਵੀ ਵਾਹਨ ਚਾਲਕ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਕਾਨੂੰਨ ਮੁਤਾਬਿਕ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਉਨ੍ਹਾਂ ਨੇ ਸ਼ਹਿਰ ਅੰਦਰ ਮੋਟਰ ਸਾਈਕਲਾਂ 'ਤੇ ਹੁੱਲੜਬਾਜ਼ੀ ਕਰਨ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਆਪਣੀਆਂ ਅਜਿਹੀਆਂ ਹਰਕਤਾਂ ਤੋਂ ਬਾਜ਼ ਆ ਜਾਣ ਨਹੀਂ ਤਾਂ ਅਜਿਹੇ ਹੁੱਲੜਬਾਜ਼ਾਂ ਦੇ ਖ਼ਿਲਾਫ਼ ਜ਼ਿਲ੍ਹਾ ਟਰੈਫ਼ਿਕ ਪੁਲਿਸ ਆਪਣਾ ਸ਼ਿਕੰਜਾ ਕੱਸਣ ਤੋਂ ਰੱਤੀ ਭਰ ਵੀ ਗੁਰੇਜ਼ ਨਹੀਂ ਕਰੇਗੀ |

ਪਿਛਲੀ ਖ਼ਬਰ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਹੈਮਰ ਥਰੋਅ ਅਤੇ ਡਿਸਕਸ ਥ੍ਰੋਅ ਵਿਚ ਸਿਲਵਰ ਮੈਡਲ ਜਿੱਤੇ <br/> ਅਗਲੀ ਖ਼ਬਰ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ 50 ਕਿਲੋਮੀਟਰ ਤੋਂ ਵੱਧ ਪੇਂਡੂ ਸੰਪਰਕ ਸੜਕਾਂ ਦੇ ਨੀਂਹ ਪੱਥਰ ਰੱਖੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।