09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਬੇਰੁਜ਼ਗਾਰਾਂ ਨੇ ਸ੍ਰੀ ਮਸਤੂਆਣਾ ਸਾਹਿਬ ਪਹੁੰਚ ਆਪਣੀਆਂ ਮੰਗਾਂ ਸਬੰਧੀ ਵੱਖਰੇ ਤਰੀਕੇ ਨਾਲ ਕੀਤਾ ਪ੍ਰਦਰਸ਼ਨ <br/>

ਅਜੀਤ ਡੈਸਕ 02-02-2026
ਸੰਗਰੂਰ, 1 ਫਰਵਰੀ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਦੇ ਗੇਟ ਉੱਤੇ 39 ਵੇਂ ਦਿਨ ਬੀ ਬੇਰੁਜ਼ਗਾਰਾਂ ਦਾ ਪੱਕਾ ਮੋਰਚਾ ਜਾਰੀ ਹੈ | ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂਆਂ ਨੇ ਅੱਜ ਨੇੜਲੇ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਸੰਤ ਅਤਰ ਸਿੰਘ ਦੀ ਬਰਸੀ ਸਮਾਗਮ ਦੇ ਆਖ਼ਰੀ ਦਿਨ ਆਪਣੀਆਂ ਮੰਗਾਂ ਸਬੰਧੀ ਵੱਖਰੇ ਢੰਗ ਨਾਲ ਪ੍ਰਦਰਸ਼ਨ ਕੀਤਾ | ਬੇਰੁਜ਼ਗਾਰ ਸਾਂਝੇ ਮੋਰਚੇ ਦੇ ਸੂਬਾ ਕਨਵੀਨਰ ਸੁਖਵਿੰਦਰ ਸਿੰਘ ਢਿਲਵਾਂ ਦੀ ਅਗਵਾਈ ਵਿਚ ਇਕੱਠੇ ਹੋਏ ਬੇਰੁਜ਼ਗਾਰਾਂ ਨੇ ਆਪਣੀਆਂ ਮੰਗਾਂ ਨਾਲ ਸੰਬੰਧਿਤ ਤਖ਼ਤੀਆਂ ਲੈ ਕੇ ਲੰਬਾ ਸਮਾਂ ਗੁਰਦੁਆਰਾ ਸਾਹਿਬ ਦੇ ਮੁੱਖ ਗੇਟ ਅੱਗੇ ਕਤਾਰ ਵਿਚ ਖੜ੍ਹ ਕੇ ਆਪਣੀਆਂ ਮੰਗਾਂ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ | ਬੇਰੁਜ਼ਗਾਰਾਂ ਦੇ ਹੱਥਾਂ ਵਿਚ ਫੜੀਆਂ ਤਖ਼ਤੀਆਂ ਉੱਤੇ ਸਪਸ਼ਟ ਲਿਖਿਆ ਹੋਇਆ ਸੀ ਕਿ ਪੰਜਾਬ ਸਰਕਾਰ ਨੇ ਚਾਰ ਸਾਲਾਂ ਵਿਚ ਸਿੱਖਿਆ ਵਿਭਾਗ ਵਿਚ ਇੱਕ ਵੀ ਅਸਾਮੀ ਜਾਰੀ ਨਹੀਂ ਕੀਤੀ | ਮੋਰਚੇ ਦੀ ਆਗੂ ਅਮਨਦੀਪ ਕੌਰ ਨੇ ਦੱਸਿਆ ਕਿ ਵੱਡੀ ਗਿਣਤੀ ਸੰਗਤਾਂ ਨੇ ਉਹਨਾਂ ਦੀਆਂ ਮੰਗਾਂ ਨਾਲ ਸੰਬੰਧਿਤ ਤਖ਼ਤੀਆਂ ਨੂੰ ਚੁੱਕ ਕੇ ਫੋਟੋ ਕਰਵਾਈਆਂ | ਇਸ ਮੌਕੇ ਹਰਵਿੰਦਰ ਸਿੰਘ ਬਠਿੰਡਾ, ਮਨਜੋਤ ਸਿੰਘ, ਰਾਜਵੀਰ ਕੌਰ, ਮਨਜੀਤ ਕੌਰ, ਸੁਖਵਿੰਦਰ ਸਿੰਘ ਅਤੇ ਸ਼ਿੰਦਰਪਾਲ ਕੌਰ ਆਦਿ ਹਾਜ਼ਰ ਸਨ | ਉੱਧਰ ਡਿਪਟੀ ਕਮਿਸ਼ਨਰ ਦਫ਼ਤਰ ਗੇਟ ਅੱਗੇ ਪੱਕਾ ਮੋਰਚਾ ਜਿਉਂ ਦਾ ਤਿਉਂ ਜਾਰੀ ਹੈ ਜਿੱਥੇ ਸੁਖਵਿੰਦਰ ਸਿੰਘ, ਕਰਮਜੀਤ ਸਿੰਘ ਅਤੇ ਪਲਵਿੰਦਰ ਸਿੰਘ ਆਦਿ ਮੋਰਚੇ ਉੱਤੇ ਬੈਠੇ ਹੋਏ ਸਨ |

ਪਿਛਲੀ ਖ਼ਬਰ ਮਲੇਰਕੋਟਲਾ ਵਿਖੇ ਹੋਣ ਵਾਲੇ ਸੂਫ਼ੀ ਫ਼ੈਸਟੀਵਲ ਤੇ ਪੰਜਾਬ ਸਖ਼ੀ ਸ਼ਕਤੀ ਮੇਲੇ ਸਬੰਧੀ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਅਹਿਮ... ਅਗਲੀ ਖ਼ਬਰ ਸ਼ਹੀਦ ਸਿੰਘ-ਸਿੰਘਣੀਆਂ ਦੀ ਯਾਦ 'ਚ ਸਾਲਾਨਾ ਸ਼ਹੀਦੀ ਸਮਾਗਮ 5 ਨੂੰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।