21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਕਿਸਾਨ ਕੱਲ੍ਹ ਮੁੱਖ ਮੰਤਰੀ ਨਿਵਾਸ ਬਾਹਰ ਦੇਣਗੇ ਧਰਨਾ

ਅਜੀਤ ਡੈਸਕ 04-02-2026
ਸੰਗਰੂਰ, 3 ਫਰਵਰੀ (ਬਿੱਟਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ 5 ਫਰਵਰੀ ਨੂੰ ਮੁੱਖ ਮੰਤਰੀ ਨਿਵਾਸ ਦਾ ਘਿਰਾਓ ਕਰੇਗੀ | ਯੂਨੀਅਨ ਦੇ ਆਗੂ ਹਰਦੇਵ ਸਿੰਘ ਕੁਲਾਰਾ, ਕਰਮਜੀਤ ਕੌਰ ਭਿੰਡਰਾਂ, ਮਹਿੰਦਰ ਸਿੰਘ ਮੰਗਵਾਲ, ਸ਼ਿੰਦਰ ਸਿੰਘ ਬਡਰੁੱਖਾ, ਮਿੱਠੂ ਸਿੰਘ ਤੂੰਗਾ, ਰਣਬੀਰ ਸਿੰਘ ਤੰੂਗਾ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਇੱਕ ਦਿਨਾਂ ਦੇ ਇਸ ਧਰਨੇ ਦਾ ਮੁੱਦਾ ਸ਼ੰਭੂ ਖਨੌਰੀ ਮੋਰਚਿਆਂ ਦੌਰਾਨ ਕਿਸਾਨਾਂ ਦਾ ਜੋ ਸਮਾਨ ਚੁੱਕਿਆ ਗਿਆ, ਦੀ ਭਰਪਾਈ ਕੀਤੀ ਜਾਵੇ | ਚਿੱਪ ਵਾਲੇ ਬਿਜਲੀ ਮੀਟਰਾਂ ਦਾ ਵਿਰੋਧੀ, ਬੀਜ ਬਿੱਲ ਵਿਚ ਕੀਤੀਆਂ ਜਾ ਰਹੀਆਂ ਸੋਧਾਂ ਖ਼ਿਲਾਫ਼ ਪਿੰਡਾਂ ਵਿਚ ਲੋਕਾਂ ਨੂੰ ਲਾਮਬੰਧ ਕਰਦਿਆਂ ਧਰਨੇ ਵਿਚ ਆਉਣ ਦਾ ਸੱਦਾ ਦਿੱਤਾ ਜਾਵੇਗਾ |
ਪਿਛਲੀ ਖ਼ਬਰ ਗੰਦੇ ਪਾਣੀ ਦੀ ਨਿਕਾਸੀ ਬੰਦ ਹੋਣ ਤੋਂ ਅੱਕੇ ਲੋਕਾਂ ਨੇ ਕੀਤਾ ਚੱਕਾ ਜਾਮ <br/> ਅਗਲੀ ਖ਼ਬਰ ਪਿੰਡ ਦੇਹਲਾ ਸੀਹਾਂ ਦੇ ਲੋਕਾਂ ਤੇ ਕੀਤੇ ਪਰਚੇ ਰੱਦ ਕਰਾਉਣ ਲਈ ਥਾਣੇ ਅੱਗੇ ਲਾਇਆ ਪੱਕਾ ਧਰਨਾ ਤੀਜੇ ਦਿਨ ਵੀ ਰਿਹਾ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।