22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਗੋਲਡਨ ਅਰਥ ਸਕੂਲ ਵਿਖੇ ਮਿੰਨੀ ਮੈਜਿਕ ਫੈਸਟ ਟੈਲੰਟ ਸ਼ੋਅ ਦਾ ਆਯੋਜਨ <br/>

ਅਜੀਤ ਡੈਸਕ 04-02-2026
ਸੰਗਰੂਰ, 3 ਫਰਵਰੀ (ਸੁਖਵਿੰਦਰ ਸਿੰਘ ਫੁੱਲ) - ਸਥਾਨਕ ਗੋਲਡਨ ਅਰਥ ਗਲੋਬਲ ਸਕੂਲ ਵਲੋਂ ਬੱਚਿਆਂ ਦੀਆਂ ਛੁਪੀਆਂ ਕਲਾਵਾਂ ਨੂੰ ਨਿਖਾਰਨ ਲਈ 'ਮਿੰਨੀ ਮੈਜਿਕ ਫੈਸਟ ਟੈਲੈਂਟ ਸ਼ੋਅ ਦਾ ਆਯੋਜਨ ਕਰਵਾਇਆ ਗਿਆ | ਇਸ ਪ੍ਰੋਗਰਾਮ ਵਿਚ ਸੰਗਰੂਰ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਤਕਰੀਬਨ 125 ਬੱਚਿਆਂ ਨੇ ਭਾਗ ਲੈ ਕੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ | ਇਸ ਟੈਲੈਂਟ ਸ਼ੋਅ ਵਿਚ 2 ਤੋਂ 13 ਸਾਲ ਤੱਕ ਦੇ ਵਿਦਿਆਰਥੀਆਂ ਲਈ ਵੱਖ-ਵੱਖ ਉਮਰ ਵਰਗ ਦੇ ਮੁਕਾਬਲੇ ਰੱਖੇ ਗਏ ਸਨ | ਬੱਚਿਆਂ ਨੇ ਸਟੋਰੀ ਟੈਲਿੰਗ (ਕਹਾਣੀ ਸੁਣਾਉਣਾ), ਗਾਇਨ, ਡਰਾਮਾ ਅਤੇ ਨਾਚ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਦਿੱਤੀਆਂ | ਵਿਸ਼ੇਸ਼ ਤੌਰ 'ਤੇ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੇ ਭੰਗੜੇ ਅਤੇ ਗਿੱਧੇ ਦੀਆਂ ਪੇਸ਼ਕਾਰੀਆਂ ਨੇ ਮਾਹੌਲ ਨੂੰ ਰੰਗੀਨ ਬਣਾ ਦਿੱਤਾ | ਇਸ ਤੋਂ ਇਲਾਵਾ ਸ਼ਾਸਤਰੀ ਨਾਚ ਕੱਥਕ ਦੀਆਂ ਵੱਖ-ਵੱਖ ਵੰਨਗੀਆਂ ਨੇ ਦਰਸ਼ਕਾਂ ਨੂੰ ਮੰਤਰ-ਮੁਗਧ ਕਰ ਦਿੱਤਾ | ਸਕੂਲ ਦੇ ਐਗਜ਼ੀਕਿਊਟਿਵ ਡਾਇਰੈਕਟਰ ਸ. ਤੇਜਿੰਦਰ ਸਿੰਘ ਵਾਲੀਆ ਅਤੇ ਚੇਅਰਪਰਸਨ ਸੁਖਵਿੰਦਰ ਕੌਰ ਵਾਲੀਆ ਨੇ ਬੱਚਿਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਅਜਿਹੇ ਮੰਚ ਬੱਚਿਆਂ ਦੇ ਆਤਮ-ਵਿਸ਼ਵਾਸ ਵਿਚ ਵਾਧਾ ਕਰਦੇ ਹਨ | ਸਕੂਲ ਪਿ੍ੰਸੀਪਲ ਡਾ. ਪਰਮਿੰਦਰ ਸੰਧੂ ਨੇ ਆਏ ਹੋਏ ਮਾਪਿਆਂ ਦਾ ਧੰਨਵਾਦ ਕਰਦਿਆਂ ਕਿਹਾ ਅੱਜ ਦੇ ਦੌਰ ਵਿਚ ਬੱਚਿਆਂ ਅੰਦਰਲੀ ਸਿਰਜਣਾਤਮਿਕਤਾ ਨੂੰ ਪਛਾਣਨਾ ਬਹੁਤ ਜ਼ਰੂਰੀ ਹੈ | ਮਾਪਿਆਂ ਵਲੋਂ ਮਿਲਿਆ ਸਹਿਯੋਗ ਇਸ ਪ੍ਰੋਗਰਾਮ ਦੀ ਸਫਲਤਾ ਦੀ ਕੁੰਜੀ ਰਿਹਾ ਹੈ | ਪ੍ਰੋਗਰਾਮ ਦੌਰਾਨ ਬੱਚਿਆਂ ਦੇ ਨਾਲ-ਨਾਲ ਉਨ੍ਹਾਂ ਦੇ ਮਾਪਿਆਂ ਨੇ ਵੀ ਵੱਧ-ਚੜ੍ਹ ਕੇ ਹਿੱਸਾ ਲਿਆ | ਪ੍ਰੋਗਰਾਮ ਦੌਰਾਨ ਹਿੱਸਾ ਲੈਣ ਵਾਲੇ ਨੰਨ੍ਹੇ-ਮੁੰਨੇ ਬੱਚਿਆਂ ਦੀ ਹੌਸਲਾ ਅਫਜ਼ਾਈ ਲਈ ਉਨ੍ਹਾਂ ਨੂੰ ਵੱਖ-ਵੱਖ ਤਰ੍ਹਾਂ ਦੇ ਆਕਰਸ਼ਕ ਤੋਹਫੇ ਅਤੇ ਸਨਮਾਨ ਚਿੰਨ੍ਹ ਦਿੱਤੇ ਗਏ |

ਪਿਛਲੀ ਖ਼ਬਰ ਸੰਗਰੂਰ ਜ਼ਿਲ੍ਹੇ 'ਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਲਈ ਲਗਾਏ ਜਾਣਗੇ 40 ਵਿਸ਼ੇਸ਼ ਕੈਂਪ ਅਗਲੀ ਖ਼ਬਰ ਕੈਨੇਡਾ ਨਿਵਾਸੀ ਸੁਖਵਿੰਦਰ ਸਿੰਘ ਸੇਖੋਂ ਪਿੰਗਲਵਾੜਾ ਸ਼ਾਖਾ ਵਿਖੇ ਪਹੁੰਚੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।