13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਹੈਰੋਇਨ ਨਾਲ ਅÏਰਤ ਸਮੇਤ ਦੋ ਗਿ੍ਫ਼ਤਾਰ <br/>

ਅਜੀਤ ਡੈਸਕ 21-02-2026
ਸੁਨਾਮ ਊਧਮ ਸਿੰਘ ਵਾਲਾ, 20 ਫਰਵਰੀ (ਧਾਲੀਵਾਲ, ਭੁੱਲਰ) - ਸੁਨਾਮ ਪੁਲਿਸ ਵਲੋਂ ਇਕ ਅÏਰਤ ਸਮੇਤ ਦੋ ਜਣਿਆਂ ਨੂੰ 15 ਗ੍ਰਾਮ ਹੈਰੋਇਨ/ਚਿੱਟੇ ਨਾਲ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਥਾਣਾ ਸ਼ਹਿਰੀ ਸੁਨਾਮ ਊਧਮ ਸਿੰਘ ਵਾਲਾ ਦੇ ਸਹਾਇਕ ਥਾਣੇਦਾਰ ਸ਼ਾਮ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਸਥਾਨਕ ਸ਼ਹੀਦ ਭਗਤ ਸਿੰਘ ਚੌਕ ਜਾਖਲ ਰੋਡ ਸੁਨਾਮ ਵਿਖੇ ਗਸਤ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਚੈਕਿੰਗ ਦੌਰਾਨ ਇਕ ਗੁਪਤ ਸੂਚਨਾ ਦੇ ਆਧਾਰ 'ਤੇ ਤੁਰੰਤ ਕਾਰਵਾਈ ਕਰਦਿਆਂ ਬਾਬਾ ਭਾਈ ਮੂਲ ਚੰਦ ਸਾਹਿਬ ਰੇਲਵੇ ਫਾਟਕ ਤੋਂ ਰੇਲਵੇ ਲਾਈਨ ਦੇ ਨਾਲ-ਨਾਲ ਮਾਇਆ ਗਾਰਡਨ ਕਲੋਨੀ ਵੱਲ ਜਾਂਦਿਆਂ ਇਕ ਅÏਰਤ ਸਮੇਤ ਵਿਅਕਤੀ ਨੂੰ ਹਿਰਾਸਤ ਵਿਚ ਲਿਆ ਗਿਆ | ਜਿਨ੍ਹਾਂ ਕੋਲੋਂ 15 ਗ੍ਰਾਮ ਹੈਰੋਇਨ/ਚਿੱਟਾ ਬਰਾਮਦ ਕੀਤੀ ਗਈ | ਹਿਰਾਸਤ ਵਿਚ ਲਈ ਗਈ ਅÏਰਤ ਦੀ ਪਛਾਣ ਸੋਮਾ ਕੌਰ ਵਾਸੀ ਸੁਨਾਮ ਜਦੋਂ ਕਿ ਉਸ ਨੂੰ ਹੈਰੋਇਨ ਸਪਲਾਈ ਕਰਨ ਵਾਲੇ ਦੀ ਨਿੱਕੂ ਵਾਸੀ ਸੁਨਾਮ ਵਜੋਂ ਹੋਈ | ਪੁਲਿਸ ਵਲੋਂ ਦੋਵਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ |

ਪਿਛਲੀ ਖ਼ਬਰ ਸਟੱਡੀ ਸਰਕਲ ਵਲੋਂ ਕੌਮਾਂਤਰੀ ਮਾਂ-ਬੋਲੀ ਦਿਵਸ ਨੂੰ ਸਮਰਪਿਤ ਸਮਾਗਮ 24 ਨੰੂ <br/> ਅਗਲੀ ਖ਼ਬਰ ਪੁਲਿਸ ਨੇ ਬੱਸ ਸਟੈਂਡ ਦੀ ਅਚਾਨਕ ਘੇਰਾਬੰਦੀ ਕਰ ਕੇ ਸ਼ੱਕੀਆਂ ਦੀ ਕੀਤੀ ਜਾਂਚ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।