13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਸਟੱਡੀ ਸਰਕਲ ਵਲੋਂ ਕੌਮਾਂਤਰੀ ਮਾਂ-ਬੋਲੀ ਦਿਵਸ ਨੂੰ ਸਮਰਪਿਤ ਸਮਾਗਮ 24 ਨੰੂ <br/>

ਅਜੀਤ ਡੈਸਕ 21-02-2026
ਸੰਗਰੂਰ, 20 ਫਰਵਰੀ (ਸੁਖਵਿੰਦਰ ਸਿੰਘ ਫੁੱਲ) - ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਜ਼ੋਨ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਕਤੂਬਰ ਮਹੀਨੇ ਵਿਚ ਕਰਵਾਏ ਕਾਲਜ ਵਿਦਿਆਰਥੀਆਂ ਦੇ ਨੈਤਿਕ ਸਿੱਖਿਆ ਇਮਤਿਹਾਨ ਦਾ ਇਨਾਮ ਵੰਡ ਸਮਾਰੋਹ 24 ਫਰਵਰੀ ਨੂੰ ਦੇਸ਼ ਭਗਤ ਕਾਲਜ ਆਫ਼ ਐਜੂਕੇਸ਼ਨ ਬਰੜਵਾਲ -ਧੂਰੀ ਵਿਖੇ ਹੋ ਰਿਹਾ ਹੈ | ਅਜਮੇਰ ਸਿੰਘ ਜ਼ੋਨਲ ਸਕੱਤਰ ਅਤੇ ਕੁਲਵੰਤ ਸਿੰਘ ਨਾਗਰੀ ਜ਼ੋਨਲ ਪ੍ਰਧਾਨ ਦੀ ਅਗਵਾਈ ਵਿਚ ਹੋ ਰਹੇ ਇਸ ਸਮਾਗਮ ਦੌਰਾਨ ਜਾਰੀ ਕੀਤੇ ਨਤੀਜੇ ਅਨੁਸਾਰ, ਸੰਗਰੂਰ ਅਤੇ ਮਲੇਰਕੋਟਲਾ ਖੇਤਰਾਂ ਦੇ ਕਾਲਜਾਂ ਦੇ ਜੇਤੂ ਵਿਦਿਆਰਥੀਆਂ ਨੂੰ ਨਗਦ ਪੁਰਸਕਾਰ ਅਤੇ ਉਤਸ਼ਾਹ ਵਧਾਊ ਇਨਾਮ, ਸਰਟੀਫਿਕੇਟ ਦਿੱਤੇ ਜਾਣਗੇ ਤੇ ਸਬੰਧਤ ਕਾਲਜਾਂ ਦੇ ਪ੍ਰੋਫੈਸਰ ਇੰਚਾਰਜਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ | ਸੁਰਿੰਦਰ ਪਾਲ ਸਿੰਘ ਸਿਦਕੀ ਡਿਪਟੀ ਚੀਫ਼ ਆਰਗੇਨਾਈਜ਼ਰ ਨੇ ਦੱਸਿਆ ਕਿ ਇਸ ਮੌਕੇ ਤੇ ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਸੈਮੀਨਾਰ ਵੀ ਹੋਵੇਗਾ ਜਿਸ ਵਿਚ ਡਾ: ਰਾਜਵਿੰਦਰ ਕੌਰ ਪੰਜਾਬੀ ਲੈਕਚਰਾਰ ਸਰਕਾਰੀ ਰਣਬੀਰ ਕਾਲਜ ਸੰਗਰੂਰ ਮੁੱਖ ਬੁਲਾਰੇ ਹੋਣਗੇ | ਸਮਾਗਮ ਦੇ ਮੁੱਖ ਮਹਿਮਾਨ ਡਾ: ਬਲਬੀਰ ਸਿੰਘ ਪਿ੍ੰਸੀਪਲ ਦੇਸ਼ ਭਗਤ ਕਾਲਜ ਬਰੜਵਾਲ ਹੋਣਗੇ ਜਦੋਂ ਕਿ ਸਮਾਗਮ ਦੀ ਪ੍ਰਧਾਨਗੀ ਕਾਲਜ ਪਿ੍ੰਸੀਪਲ ਡਾ: ਕਵਿਤਾ ਮਿੱਤਲ ਕਰਨਗੇ | ਜ਼ੋਨਲ ਸਕੱਤਰ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਹੋਲਾ ਮਹੱਲਾ ਨੂੰ ਸਮਰਪਿਤ ਪਰਿਵਾਰਿਕ ਖੇਡ ਦਿਵਸ ਇਸ ਵਾਰ ਵੀ ਪਿੰਡ ਚੰਗਾਲ ਵਿਖੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਭੁਪਿੰਦਰ ਸਿੰਘ ਅਤੇ ਸਟੱਡੀ ਸਰਕਲ ਦੇ ਆਗੂ ਲਾਭ ਸਿੰਘ, ਗੁਰਮੇਲ ਸਿੰਘ ਵਿੱਤ ਸਕੱਤਰ ਦੀ ਨਿਗਰਾਨੀ ਹੇਠ 4 ਮਾਰਚ ਨੂੰ ਸਵੇਰੇ 9 ਵਜੇ ਤੋਂ ਕਰਵਾਇਆ ਜਾ ਰਿਹਾ ਹੈ | ਇਨ੍ਹਾਂ ਸਮਾਗਮ ਸਬੰਧੀ ਜ਼ੋਨਲ ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਉਪਰੋਕਤ ਮੈਂਬਰਾਂ ਦੇ ਨਾਲ ਗੁਲਜ਼ਾਰ ਸਿੰਘ ਜਥੇਬੰਦਕ ਸਕੱਤਰ, ਬਲਵੰਤ ਸਿੰਘ ਭਿੱਖੀ ਪ੍ਰਧਾਨ ਸੰਗਰੂਰ, ਬੀਬੀ ਹਰਵਿੰਦਰ ਕੌਰ, ਅਮਨਦੀਪ ਕੌਰ ਐਡੀਸ਼ਨਲ ਜ਼ੋਨਲ ਸਕੱਤਰ ਇਸਤਰੀ ਕੌਂਸਲ, ਡਾ ਦਰਸ਼ਨ ਸਿੰਘ ਆਸਟੇ੍ਰਲੀਆ, ਜਰਨੈਲ ਸਿੰਘ ਥਲੇਸਾਂ ਆਦਿ ਤੇ ਆਧਾਰਿਤ ਵੱਖ-ਵੱਖ ਪ੍ਰਬੰਧਕੀ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ |

ਪਿਛਲੀ ਖ਼ਬਰ 'ਨਹਿਰੀ ਪਾਣੀ ਪ੍ਰਾਪਤੀ ਸੰਘਰਸ਼ ਕਮੇਟੀ' ਨੇ ਸਰਕਾਰ ਤੋਂ 'ਮਿੰਨੀ ਨਹਿਰ' ਦੀ ਖ਼ੁਦਾਈ ਸ਼ੁਰੂ ਕਰਵਾ ਕੇ ਬਣਦੀ ਰਾਸ਼ੀ ਕਿਸਾ... ਅਗਲੀ ਖ਼ਬਰ ਹੈਰੋਇਨ ਨਾਲ ਅÏਰਤ ਸਮੇਤ ਦੋ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।