13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਕੈਂਸਰ ਨਾਲ ਹੋ ਰਹੀਆਂ ਮੌਤਾਂ ਦੇ ਕਾਰਨ ਜਾਣਨ ਲਈ ਡੀ.ਸੀ. ਨੂੰ ਦਿੱਤਾ ਮੰਗ ਪੱਤਰ <br/>

ਅਜੀਤ ਡੈਸਕ 21-02-2026
ਮਲੇਰਕੋਟਲਾ, 20 ਫ਼ਰਵਰੀ (ਮੁਹੰਮਦ ਹਨੀਫ਼ ਥਿੰਦ) - ਪਿੰਡ ਹਥੋਆ ਵਿਖੇ ਲਗਾਤਾਰ ਕੈਂਸਰ ਨਾਲ ਹੋ ਰਹੀਆਂ ਮੌਤਾਂ ਦੇ ਸਬੰਧ 'ਚ ਅੱਜ ਜਨਤਕ ਜਮਹੂਰੀ ਜਥੇਬੰਦੀਆਂ ਦਾ ਇਕ ਵਫ਼ਦ ਡਿਪਟੀ ਕਮਿਸ਼ਨਰ ਜਨਾਬ ਵਿਰਾਜ ਐੱਸ. ਤਿੜਕੇ ਮਲੇਰਕੋਟਲਾ ਨੂੰ ਮਿਲਿਆ | ਇਸ ਸੰਬੰਧੀ ਪੈੱ੍ਰਸ ਨੂੰ ਬਿਆਨ ਜਾਰੀ ਕਰਦਿਆਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਸੂਬਾ ਸਕੱਤਰ ਬਿੱਕਰ ਸਿੰਘ ਹਥੋਆ, ਕਿਰਤੀ ਕਿਸਾਨ ਯੂਨੀਅਨ ਦੇ ਪ੍ਰਦੀਪ ਸਿੰਘ ਹਥੋਆ, ਨੌਜਵਾਨ ਭਾਰਤ ਸਭਾ ਦੇ ਦਰਸ਼ਨ ਸਿੰਘ ਹਥੋਆ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਅਮਰਗੜ੍ਹ ਵਿਚ ਪੈਂਦਾ ਪਿੰਡ ਹਥੋਆ ਮਲੇਰਕੋਟਲਾ ਤੋਂ ਮਹਿਜ਼ 2 ਕਿੱਲੋਮੀਟਰ ਦੀ ਦੂਰੀ ਤੇ ਸਥਿਤ ਹੈ ਅਤੇ 250 ਘਰਾਂ ਦੀ ਆਬਾਦੀ ਵਾਲਾ ਪਿੰਡ ਹੈ | ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਦਿੱਤੇ ਗਏ ਮੰਗ ਪੱਤਰ ਵਿਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਹਥੋਆ ਵਿਚ ਪਿਛਲੇ ਤਿੰਨ ਸਾਲਾਂ ਦੇ ਦਰਮਿਆਨ ਲਗਭਗ 45 ਦੇ ਕਰੀਬ ਕੈਂਸਰ ਨਾਲ ਮੌਤਾਂ ਹੋਈਆਂ ਹਨ, ਜਿਸ ਵਿਚ ਖ਼ਾਸ ਕਰ ਕੇ ਲੀਵਰ ਦੇ ਕੈਂਸਰ ਨਾਲ ਹੋਈਆਂ ਹਨ ਅਤੇ ਇਸ ਤੋਂ ਬਿਨਾਂ ਵੱਡੀ ਗਿਣਤੀ ਵਿਚ ਲੋਕ ਹੈਪੇਟਾਈਟਸ ਸੀ ਨਾਲ ਪੀੜਿਤ ਹਨ ਜੋ ਅੱਗੇ ਚੱਲ ਕੇ ਕੈਂਸਰ ਦਾ ਹੀ ਰੂਪ ਧਾਰਨ ਕਰਦਾ ਹੈ ਪਰ ਦੁੱਖ ਦੀ ਗੱਲ ਹੈ ਕੀ ਇਸ ਦੀ ਗਿਣਤੀ ਲਗਾਤਾਰ ਵਧ ਰਹੀ ਹੈ | ਇਸ ਵਿਚ ਇਕ ਕਾਰਨ ਪਿੰਡ ਦਾ ਪੀਣ ਯੋਗ ਪਾਣੀ ਵੀ ਹੋ ਸਕਦਾ ਹੈ | ਉਨ੍ਹਾਂ ਡਿਪਟੀ ਕਮਿਸ਼ਨਰ ਮਲੇਰਕੋਟਲਾ ਨੂੰ ਅਪੀਲ ਕੀਤੀ ਕਿ ਇਸ ਦੇ ਕਾਰਨਾਂ ਦਾ ਪਤਾ ਲਗਾ ਕੇ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਤਾਂ ਜੋ ਕਿ ਲੋਕਾਂ ਦੀ ਜਾਨ ਦੀ ਸੁਰੱਖਿਆ ਕੀਤੀ ਜਾ ਸਕੇ |

ਪਿਛਲੀ ਖ਼ਬਰ ਘਰਾਚੋਂ ਬਾਬੇ ਟਿੱਲੇ ਦੇ ਮੁੱਖ ਸੇਵਾਦਾਰ ਬਾਬਾ ਬੂਟਾ ਸਿੰਘ ਕਰ ਗਏ ਅਕਾਲ ਚਲਾਣਾ <br/> ਅਗਲੀ ਖ਼ਬਰ ਕੈਂਪ ਦੌਰਾਨ ਹੋਮਿਉਪੈਥੀ ਦੀ ਦਵਾਈ ਬਾਰੇ ਬੱਚਿਆਂ ਨੂੰ ਜਾਣਕਾਰੀ ਦਿੱਤੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।