10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਮੁੱਖ ਮੰਤਰੀ ਅਤੇ ਦਾਮਨ ਬਾਜਵਾ ਦੇ ਘਰ ਅੱਗੇ ਧਰਨੇ ਅੱਜ <br/>

ਅਜੀਤ ਡੈਸਕ 22-02-2026
ਮਸਤੂਆਣਾ ਸਾਹਿਬ, 21 ਫਰਵਰੀ (ਦਮਦਮੀ) - ਅੱਜ ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਪਿੰਡ ਬਹਾਦਰਪੁਰ ਵਿਖੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਹੋਈ ਜਿਸ ਵਿਚ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਸੱਦੇ ਅਨੁਸਾਰ ਭਾਰਤ ਅਮਰੀਕਾ ਵਪਾਰ ਸਮਝੌਤੇ ਸਮੇਤ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ 22 ਫਰਵਰੀ ਨੂੰ ਆਮ ਆਦਮੀ ਪਾਰਟੀ ਅਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਲੱਗਣ ਵਾਲੇ ਧਰਨਿਆਂ ਦੀ ਤਿਆਰੀ ਸਬੰਧੀ ਚਰਚਾ ਕੀਤੀ ਗਈ | ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਅਤੇ ਭਾਜਪਾ ਆਗੂ ਦਾਮਨ ਥਿੰਦ ਬਾਜਵਾ ਦੀ ਸੁਨਾਮ ਰਿਹਾਇਸ਼ ਅੱਗੇ ਸੰਯੁਕਤ ਮੋਰਚੇ ਦੀ ਅਗਵਾਈ ਹੇਠ ਕਿਸਾਨ ਰੋਸ ਪ੍ਰਦਰਸ਼ਨ ਕਰਨਗੇ | ਇਨ੍ਹਾਂ ਰੋਸ ਪ੍ਰਦਰਸ਼ਨਾਂ ਵਿਚ ਕਿਰਤੀ ਕਿਸਾਨ ਯੂਨੀਅਨ ਵਲੋਂ ਵੱਡੀ ਸ਼ਮੂਲੀਅਤ ਕੀਤੀ ਜਾਵੇਗੀ | ਅੱਜ ਪਿੰਡ ਬਹਾਦਰਪੁਰ ਵਿਖੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਆਗੂ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਅਮਰੀਕਾ ਨਾਲ ਇਹ ਕਰ ਮੁਕਤ ਵਪਾਰ ਸਮਝੌਤਾ ਕਰਕੇ ਜਿੱਥੇ ਦੇਸ਼ ਦੀ ਪ੍ਰਭੂ ਸੱਤਾ ਨੂੰ ਅਮਰੀਕਾ ਅੱਗੇ ਵੇਚ ਦਿੱਤਾ ਹੈ, ਉੱਥੇ ਹੀ ਦੇਸ਼ ਦੇ ਕਰੋੜਾਂ ਕਿਸਾਨਾਂ ਤੇ ਮਜ਼ਦੂਰਾਂ ਦੀ ਰੋਜ਼ੀ ਰੋਟੀ ਤੇ ਵੀ ਲੱਤ ਮਾਰੀ ਹੈ | ਆਗੂ ਨੇ ਦੱਸਿਆ ਕਿ ਇਨ੍ਹਾਂ ਸਮਝੌਤਿਆਂ ਖ਼ਿਲਾਫ਼ ਇੱਕਜੁੱਟ ਹੋ ਕੇ ਸੰਘਰਸ਼ ਕਰਨਾ ਹੀ ਸਮੇਂ ਦੀ ਮੁੱਖ ਲੋੜ ਹੈ | ਮੀਟਿੰਗ ਵਿਚ ਹਾਜ਼ਰ ਕਿਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਦੇ ਜ਼ਿਲ੍ਹਾ ਮੀਤ ਪ੍ਰਧਾਨ ਹਰਦੀਪ ਸਿੰਘ ਬਹਾਦਰਪੁਰ ਅਤੇ ਇਕਾਈ ਪ੍ਰਧਾਨ ਸਤਵਿੰਦਰ ਸਿੰਘ ਨੇ ਵਿਸ਼ਵਾਸ ਦਿਵਾਇਆ ਕਿ 22 ਫਰਵਰੀ ਨੂੰ ਵੱਡੀ ਗਿਣਤੀ ਵਿਚ ਕਿਸਾਨ ਇਨ੍ਹਾਂ ਰੋਸ ਪ੍ਰਦਰਸ਼ਨਾਂ ਵਿਚ ਸ਼ਾਮਿਲ ਹੋਣਗੇ | ਉਪਰੋਕਤ ਆਗੂਆਂ ਤੋਂ ਇਲਾਵਾ ਮੀਟਿੰਗ ਵਿਚ ਯੂਥ ਵਿੰਗ ਦੇ ਆਗੂ ਯੁੱਗੀ ਸਿੰਘ, ਅੰਮਿ੍ਤ ਸਿੰਘ, ਕਾਲਾ ਸਿੰਘ, ਬਲਾਕ ਆਗੂ ਮਲਕੀਤ ਸਿੰਘ, ਨਿਰਮਲ ਸਿੰਘ ਤੋ ਇਲਾਵਾ ਵੱਡੀ ਗਿਣਤੀ ਕਿਸਾਨ ਹਾਜ਼ਰ ਸਨ |

ਪਿਛਲੀ ਖ਼ਬਰ ਸੰਗਰੂਰ ਦੀਆਂ ਅਦਾਲਤਾਂ ਵਿਚ ਵਕੀਲਾਂ ਨੇ ਕੰਮ ਕਾਜ ਰੱਖਿਆ ਠੱਪ <br/> ਅਗਲੀ ਖ਼ਬਰ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ - ਐਸ.ਐਸ.ਪੀ. ਸੰਗਰੂਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।