10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਡੀ.ਸੀ ਦਫ਼ਤਰ ਦੇ ਪੈਨਸ਼ਨਰਾਂ ਵਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਰੈਲੀ <br/>

ਅਜੀਤ ਡੈਸਕ 22-02-2026
ਸੰਗਰੂਰ, 21ਫਰਵਰੀ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡੀ.ਸੀ. ਦਫ਼ਤਰ ਦੇ ਵਿਚੋਂ ਸੇਵਾ ਮੁਕਤ ਹੋਏ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸੰਸਥਾ ਡੀ.ਸੀ.ਦਫ਼ਤਰ ਪੈਨਸ਼ਨ ਐਸੋਸੀਏਸ਼ਨ ਸੰਗਰੂਰ ਵਲੋਂ ਪੈਨਸ਼ਨਰਾਂ ਦੀਆ ਮੰਗਾਂ ਲਈ ਐਸੋਸੀਏਸ਼ਨ ਦੇ ਪ੍ਰਧਾਨ ਬਲਦੇਵ ਰਾਜ ਮਦਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਕੇ ਰੋਸ ਰੈਲੀ ਕੀਤੀ ਗਈ ਜਨਰਲ ਸਕੱਤਰ ਪਵਨ ਕੁਮਾਰ ਗੋਇਲ ਵਿੱਤ ਸਕੱਤਰ ਸੁਰਿੰਦਰਪਾਲ ਗਰਗ ਵਲੋ ਕੀਤੇ ਗਏ ਮੰਚ ਸੰਚਾਲਨ ਦੋਰਾਨ ਕਵਲਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ ਨੇ ਕਿਹਾ ਕਿ ਪੰਜਾਬ ਸਰਕਾਰ ਪੈਨਸ਼ਨਰਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀ ਦੇ ਰਹੀ ਜਿਸ ਕਾਰਨ ਪੈਨਸ਼ਨਰਾਂ ਵਿਚ ਭਾਰੀ ਰੋਸ ਅਤੇ ਗ਼ੁੱਸਾ ਪਾਇਆ ਜਾ ਰਿਹਾ ਹੈ | ਵਿਸ਼ੇਸ਼ ਤੌਰ ਤੇ ਪਹੁੰਚੇ ਪੈਨਸ਼ਨ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਅਤੇ ਪੰਜਾਬ ਸਟੇਟ ਪੈਨਸ਼ਨਰਜ਼ ਕੰਨਫੈਡਰੇਸਲ ਦੇ ਸੂਬਾਈ ਮੁੱਖ ਬੁਲਾਰੇ ਅਤੇ ਸੀਨੀਅਰ ਮੀਤ ਪ੍ਰਧਾਨ ਸ੍ਰੀ ਰਾਜ ਕੁਮਾਰ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਪੈਨਸ਼ਨਰਾਂ ਦੀਆ ਮੰਗਾਂ ਨੂੰ ਮੰਨਣ ਤੋਂ ਇਨਕਾਰੀ ਹੈ ਇਸ ਸਰਕਾਰ ਨੇ ਵਿਧਾਨ ਸਭਾ ਤੋਂ ਪਹਿਲਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤਾ ਕੋਈ ਵੀ ਵਾਅਦਾ ਪੂਰਾ ਨਹੀ ਕੀਤਾ | ਰੋਸ ਰੈਲੀ ਤੋਂ ਪਹਿਲਾਂ ਸਥਾਨਕ ਜ਼ਿਲ੍ਹਾ ਪੈਨਸ਼ਨਰਜ਼ ਭਵਨ ਤਹਿਸੀਲ ਕੰਪਲੈਕਸ ਕੀਤੀ ਗਈ ਇਕੱਤਰਤਾ ਦੌਰਾਨ ਵੱਡੀ ਗਿਣਤੀ ਵਿਚ ਪਹੁੰਚੇ ਡੀ ਸੀ ਦਫ਼ਤਰ ਦੇ ਪੈਨਸ਼ਨਰਾਂ ਨੂੰ ਸੰਬੋਧਨ ਕਰਦਿਆਂ ਸਰਪ੍ਰਸਤ ਸੁਰਿੰਦਰਪਾਲ ਲਹਿਰਾ ਮੂਲ ਚੰਦ, ਜਨਕ ਰਾਜ ਜੋਸੀ, ਜਰਨੈਲ ਸਿੰਘ ਲੁਬਾਣਾ, ਨਰੇਸ ਭੱਲਾ, ਰਾਮੇਸ਼ ਸ਼ਰਮਾ, ਹਰਦਿਆਲ ਸਿੰਘ, ਦਵਿੰਦਰ ਸਿੰਘ, ਅਜੈਬ ਸਿੰਘ ਗਾਗਾ, ਅਤੇ ਬਿੱਕਰ ਸਿੰਘ ਨੇ ਕਿਹਾ ਕਿ ਇਹ ਪਹਿਲੀ ਸਰਕਾਰ ਹੈ | ਇਸ ਮੌਕੇ ਬਿੱਕਰ ਸਿੰਘ, ਸੋਹਨ ਲਾਲ ਸਿੰਗਲਾ, ਅਸੋਕ ਕੁਮਾਰ ਕਾਂਸਲ, ਵਿਜੈ ਕੁਮਾਰ, ਸੀਤਾ ਰਾਮ, ਦਰਸ਼ਨ ਸਿੰਘ, ਪਿ੍ਤਪਾਲ ਸਿੰਘ, ਗੁਰਬੰਸ ਸਿੰਘ, ਸੁਰਿੰਦਰ ਸਿੰਘ, ਰਘੂਨਾਥ ਸ਼ਰਮਾ ਆਦਿ ਮੌਜੂਦ ਸਨ ਇੱਕਰਤਰਤਾ ਦੌਰਾਨ ਸ੍ਰਪਰਸਤ ਸੁਰਿੰਦਰਪਾਲ ਲਹਿਰਾ ਅਤੇ ਦਰਸ਼ਨ ਸਿੰਘ ਨੂੰ ਉਨਾਂ ਦੇ ਜਨਮ ਦਿਨ 'ਤੇ ਸਨਮਾਨਿਤ ਕੀਤਾ |

ਪਿਛਲੀ ਖ਼ਬਰ ਸੜਕ 'ਤੇ ਹਾਦਸੇ 'ਚ 28 ਸਾਲਾ ਨੌਜਵਾਨ ਦੀ ਮੌਤ; ਇਕ ਹੋਰ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਸੰਗਰੂਰ ਦੀਆਂ ਅਦਾਲਤਾਂ ਵਿਚ ਵਕੀਲਾਂ ਨੇ ਕੰਮ ਕਾਜ ਰੱਖਿਆ ਠੱਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।