11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਸ਼ਿਕਾਇਤ ਨਿਵਾਰਨ ਕੈਂਪ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਮੌਕੇ 'ਤੇ ਕੀਤੀਆਂ ਹੱਲ <br/>

ਅਜੀਤ ਡੈਸਕ 22-02-2026
ਲਹਿਰਾਗਾਗਾ, 21 ਫਰਵਰੀ (ਅਸ਼ੋਕ ਗਰਗ) - ਪੰਜਾਬ ਸਰਕਾਰ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਅਤੇ ਪਾਰਦਰਸ਼ੀ ਢੰਗ ਨਾਲ ਸੁਣਨ ਤੇ ਹੱਲ ਕਰਨ ਲਈ ਪਿੰਡ ਰਾਮਗੜ੍ਹ ਸੰਧੂਆਂ ਵਿਖੇ ਵਿਸ਼ਾਲ ਸ਼ਿਕਾਇਤ ਨਿਵਾਰਣ ਕੈਂਪ ਲਾਇਆ ਗਿਆ | ਇਸ ਕੈਂਪ ਵਿਚ ਕੈਬਨਿਟ ਮੰਤਰੀ ਬਰਿੰਦਰ ਗੋਇਲ ਵੱਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਕੇ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ ਗਿਆ ਤੇ ਉਨ੍ਹਾਂ ਦੀਆਂ ਮੁਸ਼ਕਲਾਂ ਹੱਲ ਕੀਤੀਆਂ ਗਈਆਂ | ਕੈਂਪ ਦੌਰਾਨ ਰਾਮਗੜ੍ਹ ਸੰਧੂਆਂ ਤੋਂ ਇਲਾਵਾ ਘੋੜੇਨਾਬ, ਸੇਖੂਵਾਸ, ਰੋੜੇਵਾਲਾ, ਭਾਈ ਕੀ ਪਿਸ਼ੋਰ, ਖਾਈ ਅਤੇ ਅੜਕਵਾਸ ਪਿੰਡਾਂ ਦੇ ਵੱਡੀ ਗਿਣਤੀ ਵਿੱਚ ਨਿਵਾਸੀਆਂ ਨੇ ਭਾਗ ਲਿਆ | ਲੋਕਾਂ ਵਲੋਂ ਮਾਲ ਵਿਭਾਗ, ਪੀਣਯੋਗ ਪਾਣੀ, ਸੜਕਾਂ ਦੀ ਮੁਰੰਮਤ, ਨਿਕਾਸੀ ਪ੍ਰਬੰਧ, ਬਿਜਲੀ ਸਪਲਾਈ, ਪੈਨਸ਼ਨ ਮਾਮਲੇ, ਸਿਹਤ ਸਮੇਤ ਵੱਖ ਵੱਖ ਵਿਭਾਗਾਂ ਨਾਲ ਜੁੜੀਆਂ ਸਮੱਸਿਆਵਾਂ ਸਬੰਧੀ ਅਰਜ਼ੀਆਂ ਪੇਸ਼ ਕੀਤੀਆਂ | ਕੈਬਨਿਟ ਮੰਤਰੀ ਨੇ ਹਰ ਇਕ ਸ਼ਿਕਾਇਤ ਨੂੰ ਧਿਆਨਪੂਰਵਕ ਸੁਣਦਿਆਂ ਕਈ ਮਾਮਲਿਆਂ ਦਾ ਮੌਕੇ 'ਤੇ ਹੀ ਨਿਪਟਾਰਾ ਕਰਵਾਇਆ, ਜਦਕਿ ਬਾਕੀ ਰਹਿ ਗਈਆਂ ਅਰਜ਼ੀਆਂ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ |

ਪਿਛਲੀ ਖ਼ਬਰ ਲਾਵਾਰਸ ਕੁੱਤਿਆਂ ਅਤੇ ਗਊਆਂ ਨੂੰ ਲੈ ਕੇ ਡੀ. ਸੀ. ਨੂੰ ਮੰਗ ਪੱਤਰ ਸੌਂਪਿਆ <br/> ਅਗਲੀ ਖ਼ਬਰ 56ਵਾਂ ਮੈਡੀਕਲ ਅਤੇ ਸਿਹਤ ਜਾਂਚ ਕੈਂਪ ਅੱਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।