11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਸਰਬਸੰਮਤੀ ਨਾਲ ਚੁਣੀਆਂ 5 ਪੰਚਾਇਤਾਂ ਨੂੰ ਵਿਧਾਇਕਾ ਭਰਾਜ ਦੇ ਦਿੱਤੇ 5-5 ਲੱਖ ਰੁਪਏ ਦੇ ਚੈੱਕ <br/>

ਅਜੀਤ ਡੈਸਕ 22-02-2026
ਭਵਾਨੀਗੜ੍ਹ, 21 ਫਰਵਰੀ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਮਾਰਕੀਟ ਕਮੇਟੀ ਵਿਖੇ ਸਰਬਸੰਮਤੀ ਨਾਲ ਚੁਣੀਆਂ 5 ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਚੈੱਕ ਦੇਣ ਸਬੰਧੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ 'ਤੇ ਬੀਬਾ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਮੁੱਚੇ ਵਿਕਾਸ ਅਤੇ ਲੋਕ-ਭਲਾਈ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਲੋਕਤੰਤਰਿਕ ਪ੍ਰਣਾਲੀ ਦੀ ਮਜ਼ਬੂਤੀ ਅਤੇ ਪਿੰਡਾਂ ਵਿੱਚ ਏਕਤਾ ਅਤੇ ਭਾਈਚਾਰਕ ਸਾਂਝ ਦੀਆਂ ਪ੍ਰਤੀਕ ਹਨ | ਇਨ੍ਹਾਂ ਪੰਚਾਇਤਾਂ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵੱਲੋਂ ਵਿਸ਼ੇਸ਼ ਪ੍ਰੋਤਸਾਹਨ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ ਤਾਂ ਜੋ ਪਿੰਡ ਪੱਧਰ 'ਤੇ ਵਿਕਾਸ ਦੀ ਗਤੀ ਤੇਜ਼ ਕਰੇਗੀ | ਉਨ੍ਹਾਂ ਇਸ ਮੌਕੇ 'ਤੇ ਪਿੰਡ ਰਸੂਲਪੁਰ ਛੰਨਾ, ਬੀਬੜ੍ਹ, ਲੱਖੇਵਾਲ, ਹਰਦਿੱਤਪੁਰਾ ਅਤੇ ਸ਼ਾਹਪੁਰ ਦੀਆਂ ਪੰਚਾਇਤਾਂ ਨੂੰ 5-5 ਲੱਖ ਰੁਪਏ ਦੇ ਚੈੱਕ ਦਿੱਤੇ | ਇਸ ਮੌਕੇ 'ਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਜਗਸੀਰ ਸਿੰਘ ਝਨੇੜੀ, ਲਖਵਿੰਦਰ ਸਿੰਘ ਲੱਖਾ ਫੱਗੂਵਾਲਾ, ਹਰਵਿੰਦਰ ਸਿੰਘ ਘਰਾਚੋਂ, ਤਰਸੇਮ ਸਿੰਘ ਨੰਦਗੜ੍ਹ, ਕਰਨੈਲ ਸਿੰਘ ਸਰਪੰਚ ਮਾਝੀ, ਪਿੰਡ ਰਸੂਲਪੁਰ ਦੇ ਸਰਪੰਚ ਰੁਪਿੰਦਰ ਪਾਲ ਸਿੰਘ, ਸ਼ਾਹਪੁਰ ਦੇ ਸਰਪੰਚ ਸੰਦੀਪ ਸਿੰਘ, ਬੀਂਬੜ੍ਹ ਦੇ ਸਰਪੰਚ ਗੁਰਪ੍ਰੀਤ ਸਿੰਘ, ਲਖੇਵਾਲ ਦੇ ਸਰਪੰਚ ਲਖਵਿੰਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਆਪ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਗੁਰਪ੍ਰੀਤ ਸਿੰਘ ਸੋਹੀ ਸਰਕਲ ਪ੍ਰਧਾਨ ਨਿਯੁਕਤ <br/> ਅਗਲੀ ਖ਼ਬਰ ਲਾਵਾਰਸ ਕੁੱਤਿਆਂ ਅਤੇ ਗਊਆਂ ਨੂੰ ਲੈ ਕੇ ਡੀ. ਸੀ. ਨੂੰ ਮੰਗ ਪੱਤਰ ਸੌਂਪਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।