11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਗੁਰਪ੍ਰੀਤ ਸਿੰਘ ਸੋਹੀ ਸਰਕਲ ਪ੍ਰਧਾਨ ਨਿਯੁਕਤ <br/>

ਅਜੀਤ ਡੈਸਕ 22-02-2026
ਧੂਰੀ, 21 ਫਰਵਰੀ (ਲਖਵੀਰ ਸਿੰਘ ਧਾਂਦਰਾ) - ਧੂਰੀ ਹਲਕੇ ਦੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਰੰਧਾਵਾ ਕਾਤਰੋਂ ਨੇ ਗੁਰਪ੍ਰੀਤ ਸਿੰਘ ਸੋਹੀ ਪਲਾਸੌਰ ਨੂੰ ਯੂਥ ਅਕਾਲੀ ਦਲ ਬਾਦਲ ਦਾ ਸਰਕਲ ਪ੍ਰਧਾਨ ਨਿਯੁਕਤ ਕੀਤਾ | ਇਸ ਮੌਕੇ ਪਿੰਡ ਪਲਾਸੌਰ ਵਿਖੇ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਰਣਜੀਤ ਸਿੰਘ ਰੰਧਾਵਾ ਕਾਤਰੋਂ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ਅਨੁਸਾਰ ਹਲਕੇ ਦੇ ਮਿਹਨਤੀ ਪਾਰਟੀ ਆਗੂਆਂ ਨੂੰ ਵੱਖ ਵੱਖ ਅਹਿਮ ਜ਼ਿੰਮੇਵਾਰੀਆਂ ਦਿੱਤਿਆਂ ਜਾ ਰਹੀਆਂ ਹਨ ਅਤੇ ਇਸੇ ਤਹਿਤ ਹੀ ਗੁਰਪ੍ਰੀਤ ਸਿੰਘ ਸੋਹੀ ਪਲਾਸੌਰ ਨੂੰ ਯੂਥ ਅਕਾਲੀ ਦਲ ਸਰਕਲ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਨੂੰ ਯਾਦ ਕਰ ਰਹੇ ਹ¨ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਰੀ ਬਹੁਮਤ ਨਾਲ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣਾਉਗੇ ਅਤੇ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਮੁੱਖ ਮੰਤਰੀ ਬਣਨਗੇ | ਇਸ ਮੌਕੇ ਯੂਥ ਅਕਾਲੀ ਦਲ ਦੇ ਨਵ ਨਿਯੁਕਤ ਸਰਕਲ ਪ੍ਰਧਾਨ ਗੁਰਪ੍ਰੀਤ ਸਿੰਘ ਸੋਹੀ ਨੇ ਰਣਜੀਤ ਸਿੰਘ ਰੰਧਾਵਾ ਕਾਤਰੋਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੁਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣਗੇ | ਇਸ ਮੌਕੇ ਕਰਮਜੀਤ ਸਿੰਘ ਸੋਹੀ ਪਲਾਸੌਰ ਸਾਬਕਾ ਸਰਪੰਚ, ਪ੍ਰਧਾਨ ਗੁਰਪ੍ਰੀਤ ਸਿੰਘ ਸੋਹੀ, ਇੰਦਰਜੀਤ ਸਿੰਘ, ਜਗਨੂਰ, ਜੋਤ ਸਿੰਘ, ਸੁਪਿੰਦਰ ਸਿੰਘ, ਬਰਿੰਦਰ ਸਿੰਘ, ਜੀਵਨ ਸਿੰਘ, ਰਾਜਵੀਰ ਸਿੰਘ, ਰਮਨਦੀਪ ਸਿੰਘ, ਹਰਜਿੰਦਰ ਸਿੰਘ, ਰਜਿੰਦਰ ਸਿੰਘ, ਰਾਜਦੀਪ ਸ਼ਰਮਾ, ਕਰਮਜੀਤ ਸਿੰਘ, ਸਤਿਗੁਰੂ ਮੈਂਬਰ, ਗੁਰਚਰਨ ਸਿੰਘ ਮੈਂਬਰ, ਮੱਖਣ ਸਿੰਘ ਮੈਂਬਰ, ਦਰਸ਼ਨ ਸਿੰਘ ਸਰਪੰਚ, ਸਾਬਕਾ ਸਰਪੰਚ ਸਰਬਜੀਤ ਸਿੰਘ, ਗੁਰਮੀਤ ਸਿੰਘ ਅਤੇ ਸੰਜੀਵ ਪਿੰਟਾ ਸਮੇਤ ਹੋਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਸਿਹਤ ਬੀਮਾ ਯੋਜਨਾ ਕੇਵਲ ਇਸ਼ਤਿਹਾਰਾਂ ਤੱਕ ਹੀ ਸੀਮਤ - ਕਾਂਗੜਾ <br/> ਅਗਲੀ ਖ਼ਬਰ ਸਰਬਸੰਮਤੀ ਨਾਲ ਚੁਣੀਆਂ 5 ਪੰਚਾਇਤਾਂ ਨੂੰ ਵਿਧਾਇਕਾ ਭਰਾਜ ਦੇ ਦਿੱਤੇ 5-5 ਲੱਖ ਰੁਪਏ ਦੇ ਚੈੱਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।