11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਵਿਧਾਇਕ ਡਾ. ਰਹਿਮਾਨ ਨੇ ਅੱਧੀ ਦਰਜਨ ਪਿੰਡਾਂ ਅੰਦਰ ਕੀਤੇ ਵਿਕਾਸ ਕਾਰਜਾਂ ਦੇ ਉਦਘਾਟਨ <br/>

ਅਜੀਤ ਡੈਸਕ 22-02-2026
ਮਲੇਰਕੋਟਲਾ, 21 ਫ਼ਰਵਰੀ (ਮਨਜਿੰਦਰ ਸਿੰਘ ਸਰੌਦ) - ਵਿਧਾਨ ਸਭਾ ਹਲਕਾ ਮਲੇਰਕੋਟਲਾ ਦੇ ਅੰਦਰ ਵਿਕਾਸ ਦੇ ਕੰਮਾਂ ਨੂੰ ਨਵੀਂ ਦਿਸ਼ਾ ਦਿੰਦਿਆਂ ਹਲਕਾ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਵਲੋਂ ਹਲਕੇ ਅੰਦਰ ਕਈ ਅਹਿਮ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਕੇ ਇੱਕ ਨਵੀਂ ਇਬਾਰਤ ਲਿਖੀ ਜਾ ਰਹੀ ਹੈ | ਇਹ ਕਹਿਣਾ ਹੈ 'ਆਪ' ਦੇ ਸੀਨੀਅਰ ਆਗੂਆਂ ਸਰਪੰਚ ਗੁਰਮੁੱਖ ਸਿੰਘ ਖਾਨਪੁਰ, ਅਬਦੁਲ ਸਕੂਰ ਕਿਲ੍ਹਾ ਦਾ | ਉਨ੍ਹਾਂ ਕਿਹਾ ਕਿ ਹਲਕੇ ਦੇ ਵੱਖ-ਵੱਖ ਪਿੰਡਾਂ ਤੇ ਵਿਚ ਸੜਕਾਂ ਦੀ ਮੁਰੰਮਤ, ਨਵੀਆਂ ਗਲੀਆਂ ਦੀ ਸ਼ੁਰੂਆਤ, ਸੀਵਰੇਜ ਪ੍ਰਣਾਲੀ ਦੇ ਸੁਧਾਰ ਤੇ ਪੀਣ ਵਾਲੇ ਸਾਫ਼ ਪਾਣੀ ਦੀ ਸਹੂਲਤ ਲਈ ਕੰਮ ਤੇਜ਼ੀ ਨਾਲ ਜਾਰੀ ਹਨ | ਆਗੂਆਂ ਨੇ ਦੱਸਿਆ ਕਿ ਕਰੀਬ ਅੱਧੀ ਦਰਜਨ ਪਿੰਡਾਂ ਅੰਦਰ ਵਿਕਾਸ ਕਾਰਜਾਂ ਦੇ ਉਦਘਾਟਨ ਕਰਦਿਆਂ ਵਿਧਾਇਕ ਡਾ. ਰਹਿਮਾਨ ਨੇ ਕਿਹਾ ਕਿ ਸਰਕਾਰ ਦੀਆਂ ਲੋਕ-ਹਿਤੈਸ਼ੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣਾ ਉਨ੍ਹਾਂ ਦੀ ਪਹਿਲੀ ਤਰਜ਼ੀਹ ਹੈ ਤੇ ਕਿਸੇ ਵੀ ਪਿੰਡ ਨੂੰ ਵਿਕਾਸ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਸਿੱਖਿਆ ਤੇ ਸਿਹਤ ਖੇਤਰ ਵਿਚ ਵੀ ਵੱਡੇ ਕਦਮ ਚੁੱਕੇ ਗਏ ਹਨ | ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਦੀ ਮੁਰੰਮਤ, ਕਲਾਸ-ਰੂਮਾਂ ਦਾ ਨਵੀਨੀਕਰਨ ਤੇ ਵਿਦਿਆਰਥੀਆਂ ਲਈ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਖ਼ਾਸ ਬਜਟ ਜਾਰੀ ਕੀਤਾ ਗਿਆ ਹੈ | ਇਸ ਦੇ ਨਾਲ ਹੀ ਪ੍ਰਾਇਮਰੀ ਹੈਲਥ ਸੈਂਟਰਾਂ ਵਿਚ ਦਵਾਈਆਂ ਤੇ ਡਾਕਟਰਾਂ ਦੀ ਉਪਲਬਧਤਾ ਯਕੀਨੀ ਬਣਾਈ ਗਈ ਹੈ, ਤਾਂ ਜੋ ਲੋਕਾਂ ਨੂੰ ਇਲਾਜ ਲਈ ਦੂਰ ਨਾ ਜਾਣਾ ਪਵੇ | ਪੀ.ਏ. ਸਰਪੰਚ ਗੁਰਮੁਖ ਸਿੰਘ ਨੇ ਕਿਹਾ ਕਿ ਹਲਕਾ ਵਿਧਾਇਕ ਦੀ ਅਗਵਾਈ ਹੇਠ ਹਲਕੇ ਵਿਚ ਵਿਕਾਸ ਦੀ ਲਹਿਰ ਚੱਲ ਰਹੀ ਹੈ ਤੇ ਲੋਕਾਂ ਦੀਆਂ ਮੁਸ਼ਕਲਾਂ ਦਾ ਤੁਰੰਤ ਹੱਲ ਕੀਤਾ ਜਾ ਰਿਹਾ ਹੈ | ਪਿੰਡਾਂ ਵਿਚ ਬੁਨਿਆਦੀ ਢਾਂਚੇ ਦੇ ਸੁਧਾਰ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ | ਪ੍ਰਧਾਨ ਅਬਦੁਲ ਸ਼ਕੂਰ ਕਿਲ੍ਹਾ ਨੇ ਕਿਹਾ ਕਿ ਸਿੱਖਿਆ ਸੰਸਥਾਵਾਂ ਵਿਚ ਆ ਰਹੇ ਬਦਲਾਅ ਨਾਲ ਬੱਚਿਆਂ ਦਾ ਮਨੋਬਲ ਵਧਿਆ ਹੈ ਤੇ ਮਾਪੇ ਵੀ ਸਰਕਾਰ ਦੀਆਂ ਕੋਸ਼ਿਸ਼ਾਂ ਦੀ ਸਰਾਹਨਾ ਕਰ ਰਹੇ ਹਨ | ਇਸ ਮੌਕੇ ਪੀ.ਏ. ਗੁਰਮੁਖ ਸਿੰਘ, ਸਰਪੰਚ ਪਿੰਡ ਖਾਨਪੁਰ, ਪ੍ਰਧਾਨ ਅਬਦੁਲ ਸਕੂਰ ਕਿਲ੍ਹਾ, ਪ੍ਰਧਾਨ ਯਾਸਰ ਅਰਫਾਤ ਯਾਸੀਨ ਨੇਸਤੀ, ਰਜੀਨ ਸੈਫੀ ਤੇ ਨਪਿੰਦਰ ਸਿੰਘ ਹਾਜ਼ਰ ਸਨ |

ਪਿਛਲੀ ਖ਼ਬਰ ਡਿਜੀਟਲ ਅਤੇ ਸਾਈਬਰ ਕ੍ਰਾਈਮ ਵਿਸ਼ੇ 'ਤੇ ਸੈਮੀਨਾਰ ਕਰਵਾਇਆ <br/> ਅਗਲੀ ਖ਼ਬਰ ਸਿਹਤ ਬੀਮਾ ਯੋਜਨਾ ਕੇਵਲ ਇਸ਼ਤਿਹਾਰਾਂ ਤੱਕ ਹੀ ਸੀਮਤ - ਕਾਂਗੜਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।