11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਕੈਬਨਿਟ ਮੀਟਿੰਗ ਦੌਰਾਨ ਆਦਰਸ਼ ਸਕੂਲਾਂ ਦੀਆਂ ਮੰਗਾਂ ਪੰਜਾਬ ਸਰਕਾਰ ਨੇ ਨਾ ਮੰਨੀਆਂ ਤਾਂ ਵਿੱਢਾਂਗੇ ਸੰਘਰਸ਼ - ਸੂਬਾ ਪ੍ਰਧਾਨ ਗਲੋਟੀ <br/>

ਅਜੀਤ ਡੈਸਕ 22-02-2026
ਧਰਮਗੜ੍ਹ, 21 ਫਰਵਰੀ (ਚਹਿਲ) - ਆਦਰਸ਼ ਸਕੂਲ ਟੀਚਿੰਗ ਨਾਨ ਟੀਚਿੰਗ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗਲੋਟੀ ਸੂਬਾ ਸਕੱਤਰ ਸੁਖਦੀਪ ਕੌਰ ਸਰਾਂ ਨੇ ਪੈੱ੍ਰਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਥੇਬੰਦੀ ਵੱਲੋਂ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਲੈ ਕੇ ਕੈਬਨਿਟ ਮੰਤਰੀਆਂ ਦੇ ਨਾਲ ਅਣਗਿਣਤ ਮੀਟਿੰਗਾਂ ਹੋ ਚੁੱਕੀਆਂ ਹਨ | ਦੱਸਣਯੋਗ ਹੈ ਕਿ ਪੰਜਾਬ ਸਰਕਾਰ ਦੀ ਸਬ ਕਮੇਟੀ ਅਤੇ ਸਿੱਖਿਆ ਮੰਤਰੀ ਪੰਜਾਬ ਨਾਲ ਕਰੀਬ ਦਰਜਨਾਂ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਅਦਰਸ਼ ਸਕੂਲਾਂ ਦਾ ਕੋਈ ਵੀ ਕੰਮ ਹਾਲੇ ਤੱਕ ਸਿਰੇ ਨਹੀਂ ਚੜਿ੍ਹਆ | ਜਥੇਬੰਦੀ ਦੇ ਸੂਬਾਈ ਆਗੂਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਕਰੀਬ 13 ਸਾਲਾਂ ਤੋਂ ਆਦਰਸ਼ ਸਕੂਲਾਂ 'ਚ ਪੜ੍ਹਾ ਰਹੇ ਸਟਾਫ਼ ਦੀ ਤਨਖ਼ਾਹ 'ਚ ਕੋਈ ਵਾਧਾ ਨਹੀਂ ਹੋਇਆ, ਜਿਸ ਕਰ ਕੇ ਉਨ੍ਹਾਂ ਨੂੰ ਅੱਤ ਦੀ ਮਹਿੰਗਾਈ ਕਰ ਕੇ ਆਪਣੇ ਪਰਿਵਾਰ ਦਾ ਖਰਚਾ ਉਠਾਉਣਾ ਬਹੁਤ ਮੁਸ਼ਕਿਲ ਹੋਇਆ ਪਿਆ ਹੈ | ਜੇਕਰ 23 ਫਰਵਰੀ ਕੈਬਨਿਟ ਮੀਟਿੰਗ ਦੌਰਾਨ ਆਦਰਸ਼ ਸਕੂਲਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨਾ ਮੰਨੀਆਂ ਗਈਆਂ ਤਾਂ ਜਥੇਬੰਦੀ ਵੱਲੋਂ ਸੂਬਾ ਪੱਧਰ 'ਤੇ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ | ਇਸ ਮੌਕੇ ਜਥੇਬੰਦੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗਲੋਟੀ, ਸੂਬਾ ਸਕੱਤਰ ਸੁਖਦੀਪ ਕੌਰ ਸਰਾਂ, ਮੈਡਮ ਮੀਨੂੰ ਬਾਲਾ ਮੀਤ ਪ੍ਰਧਾਨ, ਸੀਨੀਅਰ ਸੂਬਾ ਮੀਡੀਆ ਇੰਚਾਰਜ ਗੁਰਜੀਤ ਸਿੰਘ ਚਹਿਲ, ਗੁਰਜਿੰਦਰ ਸਿੰਘ ਰਾਮ, ਮੈਡਮ ਓਮਾ ਮਾਧਵੀ, ਚੰਦਰ ਸ਼ੇਖਰ, ਸ਼ੁਭਕਰਨ ਦੀਪ ਅਰੋੜਾ, ਮਨਮੋਹਨ ਸਿੰਘ, ਅੰਮਿ੍ਤਪਾਲ ਸਿੰਘ, ਹਰਪ੍ਰੀਤ ਕੌਰ, ਮਨਪ੍ਰੀਤ ਕੌਰ, ਕੁਲਵਿੰਦਰ ਕੌਰ, ਪਵਨ ਕੁਮਾਰ, ਕੁਲਵਿੰਦਰ ਕੌਰ, ਗੁਰਚਰਨ ਸਿੰਘ, ਸੁਖਚੈਨ ਸਿੰਘ, ਅਮਨ ਖਾਨ ਸਵਰਨਜੀਤ ਕੌਰ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਜਮਹੂਰੀ ਅਧਿਕਾਰ ਸਭਾ ਵਲੋਂ ਕਿਸਾਨਾਂ 'ਤੇ ਗੈਰ ਮਨੁੱਖੀ ਤਸ਼ੱਦਦ ਦੀ ਨਿਖੇਧੀ <br/> ਅਗਲੀ ਖ਼ਬਰ ਵੱਡੀ ਗਿਣਤੀ 'ਚ ਨੌਜਵਾਨ ਹੋਏ ਅਕਾਲੀ ਦਲ 'ਚ ਸ਼ਾਮਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।