11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਕਿਸਾਨਾਂ 'ਤੇ ਪੁਲਿਸ ਤਸ਼ੱਦਦ ਨੂੰ ਲੈ ਕੇ ਜਥੇਬੰਦੀ ਨੇ ਕੀਤਾ ਰੋਸ ਪ੍ਰਦਰਸ਼ਨ <br/>

ਅਜੀਤ ਡੈਸਕ 22-02-2026
ਮਲੇਰਕੋਟਲਾ, 21 ਫ਼ਰਵਰੀ (ਮਨਜਿੰਦਰ ਸਿੰਘ ਸਰੌਦ) - ਬੀਤੇ ਦਿਨੀਂ ਜ਼ਿਲ੍ਹਾ ਬਠਿੰਡਾ ਦੇ ਪਿੰਡ ਜਿਉਣ ਵਿਖੇ ਕਿਸਾਨਾਂ ਉੱਪਰ ਪੁਲਸੀਆ ਤਸ਼ੱਦਦ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਿੰਡ ਸਰੌਦ ਵਿਖੇ ਰੋਸ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਗਿਆ | ਗੱਲਬਾਤ ਕਰਦਿਆਂ ਕਿਸਾਨ ਆਗੂ ਜਗਤਾਰ ਸਿੰਘ ਸਰੌਦ ਨੇ ਕਿਹਾ ਕਿ ਸਰਕਾਰ ਦੀ ਸ਼ਹਿ 'ਤੇ ਪੁਲਿਸ ਵਲੋਂ ਕਿਸਾਨਾਂ ਦੇ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਆਖਿਆ ਕਿ ਕਿਸਾਨ ਭਾਈਚਾਰੇ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਕੀਤਾ ਜਾ ਰਿਹਾ ਸੰਘਰਸ਼ ਬਿਲਕੁਲ ਜਾਇਜ਼ ਹੈ ਪ੍ਰੰਤੂ ਜੋ ਕੁਝ ਪੁਲਿਸ ਵਲੋਂ ਬਠਿੰਡਾ ਦੇ ਪਿੰਡ ਜਿਉਣ ਵਿੱਚ ਕੀਤਾ ਗਿਆ ਉਸ ਦੀ ਨਿੰਦਿਆ ਕਰਦੇ ਹਾਂ | ਇਸ ਮੌਕੇ ਜਗਤਾਰ ਸਿੰਘ ਰਟੌਲ, ਹਰਜਿੰਦਰ ਸਿੰਘ, ਪ੍ਰੀਤਮ ਸਿੰਘ ਸੁਰਜੀਤ ਸਿੰਘ, ਬਿੱਕਰ ਸਿੰਘ, ਹਰਪਾਲ ਸਿੰਘ, ਰਾਜ ਸਿੰਘ, ਗੁਰਮੇਲ ਸਿੰਘ, ਹਰਬੰਸ ਸਿੰਘ, ਪਵਿੱਤਰ ਸਿੰਘ ਸਣੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ |

ਪਿਛਲੀ ਖ਼ਬਰ ਕਿਸਾਨੀ ਘੋਲਾਂ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਦਿੱਤੀਆਂ ਸ਼ਰਧਾਂਜਲੀਆਂ <br/> ਅਗਲੀ ਖ਼ਬਰ ਪਹਿਲਾ ਕੁਸ਼ਤੀ ਦੰਗਲ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।