12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਕਿਸਾਨੀ ਘੋਲਾਂ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਦਿੱਤੀਆਂ ਸ਼ਰਧਾਂਜਲੀਆਂ <br/>

ਅਜੀਤ ਡੈਸਕ 22-02-2026
ਲੌਂਗੋਵਾਲ, 21 ਫਰਵਰੀ (ਸ.ਸ. ਖੰਨਾ) - ਸਥਾਨਕ ਅਨਾਜ ਮੰਡੀ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਵਲੋਂ ਕਿਸਾਨ ਮਜ਼ਦੂਰ ਮੋਰਚਾ ਭਾਰਤ ਦੇ ਸੱਦੇ 'ਤੇ ਕਿਸਾਨੀ ਘੋਲਾਂ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਜ਼ਿਲ੍ਹਾ ਪੱਧਰੀ ਸਮਾਗਮ ਕੀਤਾ ਗਿਆ ਜਿਸ ਦੀ ਅਗਵਾਈ ਜ਼ਿਲ੍ਹਾ ਕਨਵੀਨਰ ਕੁਲਵਿੰਦਰ ਸਿੰਘ ਲੌਂਗੋਵਾਲ ਨੇ ਕੀਤੀ | ਜਿਸ ਵਿਚ ਕਿਸਾਨ ਮਜ਼ਦੂਰ ਨੌਜਵਾਨ ਅਤੇ ਵੱਡੀ ਗਿਣਤੀ ਵਿਚ ਕਿਸਾਨ ਬੀਬੀਆਂ ਨੇ ਸ਼ਮੂਲੀਅਤ ਕੀਤੀ | ਇਸ ਸਮੇਂ ਹਜ਼ਾਰਾਂ ਦੀ ਗਿਣਤੀ ਵਿਚ ਇਕੱਤਰ ਹੋਏ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਸਮੇਤ ਕਿਸਾਨ ਬੀਬੀਆਂ ਨੇ ਦਿੱਲੀ ਅੰਦੋਲਨ 2 ਦੌਰਾਨ ਸ਼ਹੀਦ ਹੋਏ ਸ਼ੁਭਕਰਨ ਸਿੰਘ ਬੱਲੋ ਸਮੇਤ ਸਾਰੇ ਸ਼ਹੀਦਾਂ ਨੂੰ 2 ਮਿੰਟ ਦਾ ਮੋਨ ਰੱਖ ਕੇ ਸ਼ਹੀਦਾਂ ਨੂੰ ਸੰਘਰਸ਼ੀ ਸ਼ਰਧਾਂਜਲੀ ਭੇਟ ਕੀਤੀ ਤੇ ਕਿਸਾਨੀ ਮੰਗਾਂ ਪੂਰੀਆਂ ਕਰਾਉਣ ਲਈ ਸੰਘਰਸ਼ ਤਿੱਖਾ ਕਰਨ ਦਾ ਅਹਿਦ ਲਿਆ | ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਕੱਠ ਨੂੰ ਸੂਬਾਈ ਆਗੂ ਬਲਜੀਤ ਕੌਰ ਕਿਲਾ ਭਰੀਆਂ ਜਸਵਿੰਦਰ ਸਿੰਘ ਲੌਂਗੋਵਾਲ ਅਤੇ ਦਿਲਬਾਗ ਸਿੰਘ ਹਰੀਗੜ੍ਹ ਨੇ ਸੰਬੋਧਨ ਕੀਤਾ | ਇਸ ਸਮੇਂ ਹੋਰਨਾਂ ਤੋਂ ਇਲਾਵਾ ਕਰਨੈਲ ਸਿੰਘ ਜੱਸੇ ਕਾ, ਰਾਜ ਸਿੰਘ ਥੇੜੀ, ਗੁਰਮੇਲ ਸਿੰਘ ਕੈਂਪਰ, ਹਰਦੇਵ ਸਿੰਘ ਕੁਲਾਰਾਂ, ਸੰਤਰਾਮ ਛਾਜਲੀ, ਜਸਵੀਰ ਸਿੰਘ ਮੈਦੇਵਾਸ, ਸੁਰਜੀਤ ਸਿੰਘ ਭਾਦਸੋਂ, ਰਾਜਪਾਲ ਮੰਗਵਾਲ, ਜਗਦੇਵ ਸਿੰਘ, ਕਰਮਜੀਤ ਸਿੰਘ ਆਦਿ ਨੇ ਸੰਬੋਧਨ ਕੀਤਾ |

ਪਿਛਲੀ ਖ਼ਬਰ ਸੁਖਵੀਰ ਸਿੰਘ ਵਲੋਂ ਧੂਰੀ ਹਲਕੇ ਦੇ ਸਰਪੰਚਾਂ ਨਾਲ ਮੀਟਿੰਗ ਅਗਲੀ ਖ਼ਬਰ ਕਿਸਾਨਾਂ 'ਤੇ ਪੁਲਿਸ ਤਸ਼ੱਦਦ ਨੂੰ ਲੈ ਕੇ ਜਥੇਬੰਦੀ ਨੇ ਕੀਤਾ ਰੋਸ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।