12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਸੁਖਵੀਰ ਸਿੰਘ ਵਲੋਂ ਧੂਰੀ ਹਲਕੇ ਦੇ ਸਰਪੰਚਾਂ ਨਾਲ ਮੀਟਿੰਗ

ਵੱਖ-ਵੱਖ ਪਿੰਡਾਂ ਦੇ ਪੰਚਾਂ ਸਰਪੰਚਾਂ ਨਾਲ ਮੀਟਿੰਗ ਕਰਦੇ ਹੋਏ ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਬੀਰ ਸਿੰਘ ਤੇ ਹੋਰ ਅਧਿਕਾਰੀ | ਤਸਵੀਰ: ਸੰਜੇ ਲਹਿਰੀ <br/> 22-02-2026
ਧੂਰੀ, 21 ਫਰਵਰੀ (ਲਹਿਰੀ, ਭੁੱਲਰ, ਧਾਂਦਰਾ) - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਵਲੋਂ ਅੱਜ ਮੁੱਖ ਮੰਤਰੀ ਸਹਾਇਤਾ ਕੇਂਦਰ ਵਿਖੇ ਧੂਰੀ ਹਲਕੇ ਦੇ ਪਿੰਡਾਂ ਦੇ ਸਰਪੰਚਾਂ ਨਾਲ ਮੀਟਿੰਗ ਕੀਤੀ ਗਈ | ਇਸ ਦੌਰਾਨ ਉਨ੍ਹਾਂ ਪਿੰਡਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਸਰਪੰਚਾਂ ਪਾਸੋਂ ਫੀਡ ਬੈਕ ਪ੍ਰਾਪਤ ਕੀਤੀ ਅਤੇ ਨਵੇਂ ਸ਼ੁਰੂ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਸਬੰਧੀ ਸੁਝਾਅ ਲਏ | ਓ.ਐਸ.ਡੀ. ਸੁਖਵੀਰ ਸਿੰਘ ਨੇ ਸਰਪੰਚਾਂ ਨੂੰ ਕਿਹਾ ਕਿ ਪਿੰਡਾਂ ਦਾ ਵਿਕਾਸ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਹਰ ਪਿੰਡ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿਭਾਗੀ ਪੱਧਰ 'ਤੇ ਮਾਈਕਰੋ ਮੈਨੇਜਮੈਂਟ ਅਪਣਾਈ ਜਾ ਰਹੀ ਹੈ | ਉਨ੍ਹਾਂ ਪਿੰਡਾਂ ਵਿਚ ਗਲੀਆਂ-ਨਾਲੀਆਂ ਦੇ ਨਿਰਮਾਣ, ਇੰਟਰਲਾਕਿੰਗ ਟਾਈਲਾਂ, ਸਟਰੀਟ ਲਾਈਟਾਂ ਲਗਾਉਣ, ਟੋਭਿਆਂ ਦੀ ਸਫ਼ਾਈ ਅਤੇ ਸੁੰਦਰੀਕਰਨ, ਗਿੱਲੇ-ਸੁੱਕੇ ਕੂੜੇ ਦੇ ਪ੍ਰਬੰਧਨ, ਪਿੰਡ ਵਿਚ ਜਿਮ ਅਤੇ ਖੇਡ ਗਰਾਊਾਡਾਂ ਦੇ ਵਿਕਾਸ, ਨੌਜਵਾਨਾਂ ਲਈ ਲਾਇਬਰੇਰੀਆਂ, ਧਰਮਸ਼ਾਲਾਵਾਂ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਲਗਾਉਣ ਸਮੇਤ ਗੰਦੇ ਪਾਣੀ ਦੀ ਨਿਕਾਸੀ ਲਈ ਚੱਲ ਰਹੇ ਅਤੇ ਮੁਕੰਮਲ ਹੋਏ ਕੰਮਾਂ ਬਾਰੇ ਵੱਖ-ਵੱਖ ਸਰਪੰਚਾਂ ਤੋਂ ਵਿਸਥਾਰ ਨਾਲ ਫੀਡ ਬੈਕ ਪ੍ਰਾਪਤ ਕੀਤੀ | ਇਸ ਮੌਕੇ ਏ.ਡੀ.ਸੀ. ਸੁਖਚੈਨ ਸਿੰਘ, ਮੁੱਖ ਮੰਤਰੀ ਫ਼ੀਲਡ ਅਫ਼ਸਰ ਅਰਵਿੰਦ ਕੁਮਾਰ, ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ, ਵਕਫ਼ ਬੋਰਡ ਦੇ ਮੈਂਬਰ ਡਾ. ਅਨਵਰ ਭਸੌੜ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਬੀ.ਡੀ.ਪੀ.ਓ. ਸੁਖਵਿੰਦਰ ਸਿੰਘ, ਰਮਨਦੀਪ ਸਿੰਘ ਸਮੇਤ ਧੂਰੀ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚ ਅਤੇ ਪੰਚ ਵੱਡੀ ਗਿਣਤੀ ਵਿਚ ਹਾਜ਼ਰ ਸਨ |

ਪਿਛਲੀ ਖ਼ਬਰ ਮਾਤਾ ਮਲਕੀਤ ਕੌਰ ਗਿੱਲ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ <br/> ਅਗਲੀ ਖ਼ਬਰ ਕਿਸਾਨੀ ਘੋਲਾਂ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਦਿੱਤੀਆਂ ਸ਼ਰਧਾਂਜਲੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।