12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਕਾਂਗਰਸ ਛੱਡ ਕੇ ਅਕਾਲੀ ਦਲ ਵਿੱਚ ਜਾਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ- ਜੱਸੀ ਖੰਗੂੜਾ <br/>

ਅਜੀਤ ਡੈਸਕ 22-02-2026
ਮਲੇਰਕੋਟਲਾ, 21 ਫ਼ਰਵਰੀ (ਮਨਜਿੰਦਰ ਸਿੰਘ ਸਰੌਦ) - ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਜਸਬੀਰ ਸਿੰਘ ਜੱਸੀ ਖੰਗੂੜਾ ਨੇ ਇੱਥੇ ਪੱਤਰਕਾਰ ਵਾਰਤਾ ਦੌਰਾਨ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ ਸ਼੍ਰੋਮਣੀ ਅਕਾਲੀ ਦਲ ਵਿੱਚ ਜਾਣ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਦਾ ਕੋਈ ਵੀ ਆਧਾਰ ਨਹੀਂ ਹੈ | ਜੱਸੀ ਖੰਗੂੜਾ ਨੇ ਆਖਿਆ ਕਿ ਉਹ ਕਾਂਗਰਸ ਦੇ ਵਫ਼ਾਦਾਰ ਸਿਪਾਹੀ ਹਨ ਤੇ ਰਹਿਣਗੇ | ਉਨ੍ਹਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਬੜਿੰਗ ਸਬੰਧੀ ਆਖਿਆ ਕਿ ਉਹ ਬਿਨਾਂ ਸ਼ੱਕ ਕਾਂਗਰਸ ਪਾਰਟੀ ਨੂੰ ਸਮਰਪਿਤ ਨੇਤਾ ਹਨ ਜਿਨ੍ਹਾਂ ਦੀ ਅਗਵਾਈ ਹੇਠ ਪਾਰਟੀ ਆਏ ਦਿਨ ਆਪਣਾ ਜਨ ਆਧਾਰ ਵਧਾ ਰਹੀ ਹੈ | ਸਾਬਕਾ ਵਿਧਾਇਕ ਜੱਸੀ ਖੰਗੂੜਾ ਨੇ ਕਿਹਾ ਕਿ ਉਨ੍ਹਾਂ ਦੇ ਅਕਾਲੀ ਦਲ ਵਿੱਚ ਜਾਣ ਸਬੰਧੀ ਅਫ਼ਵਾਹ ਸਿਰਫ਼ ਇੱਕ ਸਾਬਕਾ ਪੁਲਿਸ ਅਧਿਕਾਰੀ ਵੱਲੋਂ ਫੈਲਾਈ ਗਈ ਹੈ ਪਰ ਇਹ ਬਿਲਕੁਲ ਝੂਠ ਹੈ, ਇਸ ਤਰ੍ਹਾਂ ਦੀ ਕੋਈ ਵੀ ਗੱਲ ਨਹੀਂ ਹੈ | ਉਨ੍ਹਾਂ ਆਖਿਆ ਕਿ ਪਾਰਟੀ ਉਨ੍ਹਾਂ ਨੂੰ ਜੇਕਰ ਹਲਕਾ ਅਮਰਗੜ੍ਹ ਤੋਂ ਟਿਕਟ ਦੇ ਕੇ ਨਿਵਾਜਦੀ ਹੈ ਤਾਂ ਉਹ ਹਲਕੇ ਦਾ ਵਿਕਾਸ ਕਰਵਾਉਣਗੇ ਜਿਸ ਦੀ ਅੱਜ ਵੱਡੀ ਲੋੜ ਹੈ | ਹਲਕਾ ਅਮਰਗੜ੍ਹ ਉਨ੍ਹਾਂ ਦੀ ਕਰਮਭੂਮੀ ਹੈ | ਵੱਖ-ਵੱਖ ਹਲਕਿਆਂ ਸਬੰਧੀ ਉਨ੍ਹਾਂ ਕਿਹਾ ਕਿ ਇੱਥੇ ਟਿਕਟ ਕਿਸੇ ਦੀ ਕੋਈ ਪੱਕੀ ਨਹੀਂ ਹੈ, ਪਾਰਟੀ ਵੱਲੋਂ ਇਸ ਵਾਰ ਵੱਡੇ ਪੱਧਰ 'ਤੇ ਨਵੇਂ ਚਿਹਰਿਆਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਜਾਵੇਗਾ | ਜੱਸੀ ਖੰਗੂੜਾ ਨੇ ਆਖਿਆ ਕਿ ਆਮ ਆਦਮੀ ਪਾਰਟੀ ਹਰ ਫ਼ਰੰਟ 'ਤੇ ਫ਼ੇਲ੍ਹ ਹੋ ਚੁੱਕੀ ਹੈ | ਅੱਜ ਪੰਜਾਬ ਨੂੰ ਉਦਯੋਗਿਕ ਖੇਤਰ ਦੇ ਪੱਖੋਂ ਲੀਹ 'ਤੇ ਚਾੜ੍ਹਨ ਲਈ ਅਗਲੀ ਸਰਕਾਰ ਕਾਂਗਰਸ ਦੀ ਬਣਾਉਣੀ ਚਾਹੀਦੀ ਹੈ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਬੀਬਾ ਅਮਨਦੀਪ ਕੌਰ ਖੰਗੂੜਾ, ਰਾਸ਼ਿਦ ਖਿਲਜੀ ਮਲੇਰਕੋਟਲਾ, ਪੰਜਾਬ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਮੁਜ਼ਾਮਿਲ ਅਲੀ ਖ਼ਾਨ ਸ਼ੇਰਵਾਨੀ, ਮਸੂਦ ਅਲੀ, ਕਾਰੋਬਾਰੀ ਪ੍ਰਭਜੋਤ ਸਿੰਘ, ਕਮਲ ਖੰਗੂੜਾ, ਅਮਰੀਕਾ, ਬਿੱਟੂ ਖੰਗੂੜਾ, ਗੁਰਪ੍ਰੀਤ ਖੰਗੂੜਾ, ਬਿੱਟੂ ਖੰਗੂੜਾ, ਪੀ.ਏ. ਧੀਰਜ ਸਣੇ ਕਈ ਸੀਨੀਅਰ ਕਾਂਗਰਸੀ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਐਸ.ਐਸ.ਡੀ. ਕਾਲਜ ਬਰਨਾਲਾ ਵਿਖੇ 18ਵੀਂ ਸਾਲਾਨਾ ਅਥਲੈਟਿਕ ਮੀਟ ਕਰਵਾਈ ਅਗਲੀ ਖ਼ਬਰ ਧੂਰੀ ਇੰਡਸਟਰੀ ਚੈਂਬਰ ਨੇ ਸਾਲਾਨਾ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।