21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਆਂਗਣਵਾੜੀ ਸੈਂਟਰਾਂ ਵਿੱਚ ਮਨਾਈ ਹੋਲੀ

ਅਜੀਤ ਡੈਸਕ 07-03-2026
ਸੰਗਰੂਰ, 6 ਮਾਰਚ (ਚੌਧਰੀ ਨੰਦ ਲਾਲ ਗਾਂਧੀ) - ਜ਼ਿਲ੍ਹਾ ਸੰਗਰੂਰ ਦੇ ਆਂਗਣਵਾੜੀ ਸੈਂਟਰਾਂ ਵਿੱਚ ਰੰਗਾਂ ਦਾ ਤਿਉਹਾਰ ਹੋਲੀ ਬੜੇ ਹੀ ਉਤਸ਼ਾਹ, ਖ਼ੁਸ਼ੀ ਅਤੇ ਸਾਦਗੀ ਨਾਲ ਮਨਾਈ ਗਈ | ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸੰਗਰੂਰ ਪ੍ਰਦੀਪ ਸਿੰਘ ਗਿੱਲ ਨੇ ਦੱਸਿਆ ਕਿ ਇਸ ਮੌਕੇ ਬੱਚਿਆਂ ਲਈ ਵਿਸ਼ੇਸ਼ ਰਚਨਾਤਮਿਕ ਗਤੀਵਿਧੀਆਂ ਕਰਵਾਈਆਂ ਗਈਆਂ | ਬੱਚਿਆਂ ਵੱਲੋਂ ਆਪਣੇ ਹੱਥਾਂ ਨਾਲ ਰੰਗ ਲਗਾ ਕੇ ਚਾਰਟ ਪੇਪਰਾਂ ਉੱਤੇ ਆਪਣੇ ਹੱਥਾਂ ਦੀਆਂ ਸੁੰਦਰ ਛਾਪਾਂ ਬਣਾਈਆਂ ਗਈਆਂ | ਇਨ੍ਹਾਂ ਹੱਥਾਂ ਦੀਆਂ ਛਾਪਾਂ ਨੂੰ ਵੱਖ-ਵੱਖ ਰੂਪਾਂ ਵਿੱਚ ਸਜਾ ਕੇ ਜਾਨਵਰਾਂ, ਫਲਾਂ, ਫੁੱਲਾਂ ਅਤੇ ਪੰਛੀਆਂ ਦੀਆਂ ਆਕਿ੍ਤੀਆਂ ਤਿਆਰ ਕੀਤੀਆਂ ਗਈਆਂ | ਆਂਗਣਵਾੜੀ ਵਰਕਰਾਂ ਵੱਲੋਂ ਬੱਚਿਆਂ ਨੂੰ ਹੋਲੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਦੱਸਿਆ ਅਤੇ ਭਾਈਚਾਰੇ ਤੇ ਪਿਆਰ ਦਾ ਸੰਦੇਸ਼ ਦਿੱਤਾ ਗਿਆ | ਬੱਚਿਆਂ ਨੂੰ ਇਹ ਵੀ ਦੱਸਿਆ ਗਿਆ ਕਿ ਤਿਉਹਾਰ ਕੁਦਰਤੀ ਅਤੇ ਸੁਰੱਖਿਅਤ ਰੰਗਾਂ ਨਾਲ ਮਨਾਉਣਾ ਚਾਹੀਦਾ ਹੈ ਅਤੇ ਪਾਣੀ ਦੀ ਬੱਚਤ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ | ਇਸ ਦੌਰਾਨ ਬੱਚਿਆਂ ਨੇ ਗੀਤ ਗਾ ਕੇ ਅਤੇ ਇਕ-ਦੂਜੇ ਨੂੰ ਰੰਗ ਲਗਾ ਕੇ ਤਿਉਹਾਰ ਦੀ ਖ਼ੁਸ਼ੀ ਸਾਂਝੀ ਕੀਤੀ | ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸੰਗਰੂਰ ਪ੍ਰਦੀਪ ਸਿੰਘ ਗਿੱਲ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਨਾਲ ਬੱਚਿਆਂ ਦੇ ਸਮਾਜਿਕ, ਭਾਵਨਾਤਮਕ ਅਤੇ ਰਚਨਾਤਮਿਕ ਵਿਕਾਸ ਨੂੰ ਮਜ਼ਬੂਤੀ ਮਿਲਦੀ ਹੈ ਅਤੇ ਇਸ ਤਰ੍ਹਾਂ ਦੇ ਪ੍ਰੋਗਰਾਮ ਆਗਾਮੀ ਸਮੇਂ ਵਿੱਚ ਵੀ ਜਾਰੀ ਰਹਿਣਗੇ |
ਪਿਛਲੀ ਖ਼ਬਰ ਸ਼ੇਰਪੁਰ 'ਚ ਆਵਾਰਾ ਕੁੱਤਿਆਂ ਦਾ ਕਹਿਰ, ਗੋਬਿੰਦਪੁਰਾ ਰੋਡ 'ਤੇ ਤਿੰਨ ਜ਼ਖਮੀ <br/> ਅਗਲੀ ਖ਼ਬਰ ਸਭਿਆਚਾਰਕ ਮੇਲਿਆਂ ਦਾ ਸ਼ਿੰਗਾਰ ਪਾਲ ਖੇੜੀ ਨਹੀਂ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।