21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਸੰਗਰੂਰ ਪੁਲਿਸ ਵਲੋਂ ਧੂਰੀ ਦੇ ਸਰਕਾਰੀ ਹਸਪਤਾਲ ਦੇ ਓਟ ਸੈਂਟਰ ਵਿਖੇ ਹੋਈ ਚੋਰੀ ਦਾ ਕੇਸ ਕੀਤਾ ਹੱਲ <br/>

ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ਐੱਸ.ਪੀ. (ਡੀ) ਦਵਿੰਦਰ ਅੱਤਰੀ, ਨਾਲ ਹਨ ਡੀ.ਐੱਸ.ਪੀ. ਧੂਰੀ ਗੁਰਪ੍ਰੀਤ ਸਿੰਘ, ਐੱਸ.ਐੱਚ.ਓ. ਧੂਰੀ ਜਸਵੀਰ ਸਿੰਘ ਅਤੇ ਹੋਰ | ਤਸਵੀਰ: ਮੁਕੇਸ਼ ਕੁਮਾਰ <br/> 07-03-2026
ਸੰਗਰੂਰ, 6 ਮਾਰਚ (ਫੁੱਲ, ਬਿੱਟਾ)-ਜ਼ਿਲ੍ਹਾ ਪੁਲਿਸ ਸੰਗਰੂਰ ਵਲੋਂ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਸਿਟੀ ਧੂਰੀ ਦੇ ਖੇਤਰ ਵਿੱਚ ਸਰਕਾਰੀ ਹਸਪਤਾਲ ਧੂਰੀ ਦੇ ਓਟ ਸੈਂਟਰ ਵਿਖੇ ਹੋਈ ਚੋਰੀ ਦੇ ਕੇਸ ਨੂੰ ਟਰੇਸ ਕਰ ਕੇ 5 ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਦਾਅਵੇ ਅਨੁਸਾਰ ਚੋਰੀ ਕੀਤੀਆਂ ਗਈਆਂ 18,560 ਗੋਲੀਆਂ, 1 ਕੰਪਿਊਟਰ ਸਿਸਟਮ ਅਤੇ 1 ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ | ਐੱਸ.ਪੀ. (ਡੀ) ਦਵਿੰਦਰ ਅੱਤਰੀ ਨੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ 2 ਮਾਰਚ ਦੀ ਦਰਮਿਆਨੀ ਰਾਤ ਨੂੰ ਧੂਰੀ ਦੇ ਸਰਕਾਰੀ ਹਸਪਤਾਲ ਦੇ ਓਟ ਸੈਂਟਰ ਵਿੱਚੋਂ ਬੁਪ੍ਰੇਨੋਰਫਾਈਨ ਦਵਾਈ 2 ਐਮ.ਜੀ. ਦੀਆਂ 10,130 ਗੋਲੀਆਂ ਅਤੇ ਬੁਪ੍ਰੇਨੋਰਫਾਈਨ ਦਵਾਈ 0.4 ਐਮ.ਜੀ. ਦੀਆਂ 10,142 ਗੋਲੀਆਂ (ਕੁੱਲ ਗੋਲੀਆਂ 20,272) ਅਣਪਛਾਤੇ ਵਿਅਕਤੀਆਂ ਵੱਲੋਂ ਚੋਰੀ ਕਰ ਲਈਆਂ ਗਈਆਂ ਸਨ | ਉਨ੍ਹਾਂ ਦੱਸਿਆ ਕਿ ਜਿਸ 'ਤੇ ਥਾਣਾ ਸਿਟੀ ਧੂਰੀ ਵਿੱਚ ਅਣਪਛਾਤੇ ਵਿਅਕਤੀ/ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਸੀ ਅਤੇ ਇਸ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਵੱਲੋਂ ਇੱਕ ਟੀਮ ਤਿਆਰ ਕੀਤੀ ਗਈ ਜਿਸ ਵਿਚ ਦਵਿੰਦਰ ਅੱਤਰੀ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਸੰਗਰੂਰ ਦੀ ਅਗਵਾਈ ਹੇਠ ਦਲਜੀਤ ਸਿੰਘ ਵਿਰਕ ਉਪ ਕਪਤਾਨ ਪੁਲਿਸ (ਡਿਟੈਕਟਿਵ) ਸੰਗਰੂਰ ਅਤੇ ਗੁਰਪ੍ਰੀਤ ਸਿੰਘ, ਉਪ ਕਪਤਾਨ ਪੁਲਿਸ ਧੂਰੀ ਦੀ ਨਿਗਰਾਨੀ ਹੇਠ ਇੰਸਪੈਕਟਰ ਜਸਵੀਰ ਸਿੰਘ ਮੁੱਖ ਅਫ਼ਸਰ ਥਾਣਾ ਸਿਟੀ ਧੂਰੀ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਤਕਨੀਕੀ ਢੰਗ ਨਾਲ ਜਾਂਚ ਕੀਤੀ ਗਈ | ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ 5 ਮਾਰਚ ਨੂੰ ਵਰਿੰਦਰ ਸਿੰਘ ਬੰਟੀ ਪੁੱਤਰ ਸਰਬਜੀਤ ਸਿੰਘ ਵਾਸੀ ਧਰਮਪੁਰਾ ਨੇੜੇ ਸ਼ੂਗਰ ਮਿੱਲ ਗੇਟ ਧੂਰੀ, ਅਨੀਸ ਠਾਕੁਰ ਈਲੂ ਪੁੱਤਰ ਸ਼ਿਵਜੀ ਠਾਕੁਰ ਵਾਸੀ ਵਾਰਡ ਨੰਬਰ 3 ਮੁਹੱਲਾ ਧਰਮਪੁਰਾ ਧੂਰੀ, ਸੋਨੂੰ ਚੋਪੜਾ ਡੌਨ ਪੁੱਤਰ ਨਰੇਸ਼ ਚੋਪੜਾ ਵਾਸੀ ਮਾਲ ਗੋਦਾਮ ਰੋਡ ਨੇੜੇ ਪੰਚਾਇਤੀ ਗੁਰਦੁਆਰਾ ਧੂਰੀ, ਹਰਦੀਪ ਸਿੰਘ ਬਾਬੂ ਪੁੱਤਰ ਕਰਨੈਲ ਸਿੰਘ ਵਾਸੀ ਧਰਮਪੁਰਾ ਨੇੜੇ ਸ਼ੂਗਰ ਮਿੱਲ ਗੇਟ ਧੂਰੀ ਅਤੇ ਪ੍ਰਵੀਨ ਕੁਮਾਰ ਪੁੱਤਰ ਵਿਜੈ ਕੁਮਾਰ ਵਾਸੀ ਮਕਾਨ 469 ਵਾਰਡ ਨੰਬਰ 10-ਬੀ ਪੀਪੇਆ ਵਾਲੀ ਗਲੀ ਧੂਰੀ ਨੂੰ ਨਾਮਜ਼ਦ ਕਰ ਕੇ ਗਿ੍ਫ਼ਤਾਰ ਕੀਤਾ ਗਿਆ | ਦੋਸ਼ੀਆਂ ਪਾਸੋਂ ਚੋਰੀ ਕੀਤੀਆਂ ਗਈਆਂ 18,560 ਗੋਲੀਆਂ, 01 ਕੰਪਿਊਟਰ ਸਿਸਟਮ ਅਤੇ 01 ਮੋਟਰਸਾਈਕਲ ਬਰਾਮਦ ਕਰਵਾਇਆ ਗਿਆ | ਦੋਸ਼ੀਆਂ ਦਾ ਰਿਮਾਂਡ ਹਾਸਲ ਕਰ ਕੇ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾਵੇਗੀ, ਹੋਰ ਵੀ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ | ਸ੍ਰੀ ਅੱਤਰੀ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਪਤਾ ਲੱਗਿਆ ਹੈ ਕਿ ਇਨ੍ਹਾਂ ਦੋਸ਼ੀਆਂ ਵਿਰੁੱਧ ਪਹਿਲਾਂ ਵੀ ਕੇਸ ਦਰਜ਼ ਹਨ | ਇਨ੍ਹਾਂ ਵਿਚੋਂ ਦੋ ਵਿਅਕਤੀ ਹੋਰ ਸੈਂਟਰ ਵਿੱਚੋਂ ਇਹ ਗੋਲੀਆਂ ਲੈਂਦੇ ਰਹਿੰਦੇ ਸਨ, ਜਿਸ ਕਾਰਨ ਇਨ੍ਹਾਂ ਨੰੂ ਪਤਾ ਸੀ ਕਿ ਗੋਲੀਆਂ ਦਾ ਸਟਾਕ ਕਿੱਥੇ ਪਿਆ ਹੈ |

ਪਿਛਲੀ ਖ਼ਬਰ ਐੱਸ.ਡੀ.ਐੱਮ. ਦਿੜ੍ਹਬਾ ਨੇ ਸਰਕਾਰੀ ਦਫ਼ਤਰਾਂ ਦੀ ਅਚਨਚੇਤ ਕੀਤੀ ਚੈਕਿੰਗ <br/> ਅਗਲੀ ਖ਼ਬਰ ਚੰਡੀਗੜ੍ਹ ਵਿਖੇ ਰਾਜਾ ਵੜਿੰਗ ਦੀ ਅਗਵਾਈ ਹੇਠ ਵਿਧਾਨ ਸਭਾ ਦੇ ਘਿਰਾਓ ਲਈ ਸੰਗਰੂਰ ਤੋਂ ਕਾਂਗਰਸ ਆਗੂਆਂ ਦਾ ਜਥਾ ਰਵਾਨਾ <...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।