12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਪਲਾਟ 'ਤੇ ਕਬਜ਼ੇ ਦੇ ਦੋਸ਼ਾਂ ਨੂੰ ਲੈ ਕੇ ਮਜ਼ਦੂਰ ਮੁਕਤੀ ਮੋਰਚਾ ਵਲੋਂ ਥਾਣਾ ਛਾਜਲੀ ਅੱਗੇ ਧਰਨਾ <br/>

ਛਾਜਲੀ ਥਾਣੇ ਦੇ ਬਾਹਰ ਧਰਨਾ ਦੇ ਰਹੇ ਮਜ਼ਦੂਰ ਮੁਕਤੀ ਮੋਰਚਾ ਦੇ ਆਗੂ ਅਤੇ ਮਜ਼ਦੂਰ, ਮਜ਼ਦੂਰਾਂ ਨੂੰ ਭਰੋਸਾ ਦਿੰਦੇ ਹੋਏ ਥਾਣਾ ਮੁਖੀ ਜਤਿੰਦਰ ਕੌਰ | ਤਸਵੀਰ: ਅਜਾਇਬ ਸਿੰਘ ਨੀਲੋਵਾਲ <br/> 08-03-2026
ਛਾਜਲੀ, 7 ਮਾਰਚ (ਅਜਾਇਬ ਸਿੰਘ ਨੀਲੋਵਾਲ)-ਪਿੰਡ ਛਾਜਲੀ ਵਿਚ ਗ਼ਰੀਬ ਮਜ਼ਦੂਰਾਂ ਦੇ ਪਲਾਟ 'ਤੇ ਕਬਜ਼ੇ ਦੇ ਦੋਸ਼ਾਂ ਨੂੰ ਲੈ ਕੇ ਮਜ਼ਦੂਰ ਮੁਕਤੀ ਮੋਰਚਾ ਵਲੋਂ ਕਾਮਰੇਡ ਗੋਬਿੰਦ ਸਿੰਘ ਛਾਜਲੀ ਦੀ ਅਗਵਾਈ ਹੇਠ ਥਾਣਾ ਛਾਜਲੀ ਦਾ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਮਜ਼ਦੂਰ ਆਗੂਆਂ ਨੇ ਦੋਸ਼ ਲਗਾਇਆ ਕਿ ਗ਼ਰੀਬ ਮਜ਼ਦੂਰਾਂ ਨੂੰ ਮਿਲੇ ਪਲਾਟ 'ਤੇ ਕੁਝ ਵਿਅਕਤੀ ਜ਼ਬਰਦਸਤੀ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਪੁਲਿਸ ਵਲੋਂ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਪੀੜਤ ਮਜ਼ਦੂਰ ਨੂੰ ਹੀ ਗਿ੍ਫ਼ਤਾਰ ਕਰ ਲਿਆ ਗਿਆ | ਮਜ਼ਦੂਰ ਆਗੂਆਂ ਨੇ ਦੱਸਿਆ ਕਿ ਪੀੜਤ ਦਲਿਤ ਗ਼ਰੀਬ ਮਜ਼ਦੂਰ ਹਨ | ਉਨ੍ਹਾਂ ਦੇ ਤਾਇਆ/ਪਿਤਾ ਟੇਕ ਸਿੰਘ ਅਤੇ ਨੇਕ ਸਿੰਘ ਦੇ ਨਾਮ 'ਤੇ ਪਿੰਡ ਛਾਜਲੀ ਵਿਚ ਖੇਵਟ ਨੰਬਰ 1340 ਅਤੇ 1341 ਅਧੀਨ ਤਿੰਨ-ਤਿੰਨ ਮਰਲੇ ਦੇ ਪਲਾਟ ਹਨ | ਦੋਸ਼ ਹੈ ਕਿ ਪਿੰਡ ਦੇ ਵਿਅਕਤੀ ਵਲੋਂ ਉਕਤ ਪਲਾਟ ਵਿਚ ਆਪਣੀਆਂ ਲੱਕੜਾਂ ਰੱਖ ਕੇ ਕਥਿਤ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਹੋਈ ਹੈ | ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਜਦੋਂ ਉਨ੍ਹਾਂ ਨੇ ਉਕਤ ਵਿਅਕਤੀਆਂ ਨੂੰ ਲੱਕੜਾਂ ਹਟਾਉਣ ਲਈ ਕਿਹਾ ਤਾਂ ਉਨ੍ਹਾਂ ਨਾਲ ਹੱਥਾਪਾਈ ਕੀਤੀ ਗਈ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ | ਉਨ੍ਹਾਂ ਦਾ ਇਹ ਵੀ ਦੋਸ਼ ਹੈ ਕਿ ਉਨ੍ਹਾਂ ਨੂੰ ਜਾਤੀ ਸੂਚਕ ਸ਼ਬਦ ਕਹੇ ਗਏ | ਮਜ਼ਦੂਰ ਆਗੂਆਂ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਐੱਸ.ਐੱਸ.ਪੀ. ਸੰਗਰੂਰ, ਐੱਸ.ਡੀ.ਐਮ. ਸੁਨਾਮ, ਡੀ.ਐੱਸ.ਪੀ. ਦਿੜ੍ਹਬਾ ਅਤੇ ਹੋਰ ਅਧਿਕਾਰੀਆਂ ਨੂੰ ਕਈ ਵਾਰ ਦਰਖ਼ਾਸਤਾਂ ਦਿੱਤੀਆਂ ਗਈਆਂ ਹਨ, ਪਰ ਅਜੇ ਤੱਕ ਕੋਈ ਢੁਕਵੀਂ ਕਾਰਵਾਈ ਨਹੀਂ ਹੋਈ | ਉਨ੍ਹਾਂ ਨੇ ਦੋਸ਼ ਲਗਾਇਆ ਕਿ ਜਦੋਂ ਰਣਜੀਤ ਸਿੰਘ ਆਪਣੇ ਪਲਾਟ ਵਿਚ ਕੰਮ ਕਰਨ ਗਿਆ ਤਾਂ ਪੁਲਿਸ ਨੇ ਉਸ ਨੂੰ ਹੀ ਗਿ੍ਫ਼ਤਾਰ ਕਰ ਲਿਆ, ਜਿਸ ਕਾਰਨ ਮਜ਼ਦੂਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਮਜ਼ਦੂਰ ਮੁਕਤੀ ਮੋਰਚਾ ਦੇ ਆਗੂਆਂ ਨੇ ਮੰਗ ਕੀਤੀ ਕਿ ਉਕਤ ਵਿਅਕਤੀਆਂ ਖ਼ਿਲਾਫ਼ ਐੱਸ.ਸੀ./ਐੱਸ.ਟੀ. ਐਕਟ ਸਮੇਤ ਸਖ਼ਤ ਕਾਰਵਾਈ ਕੀਤੀ ਜਾਵੇ, ਪਲਾਟ ਵਿਚੋਂ ਲੱਕੜਾਂ ਤੁਰੰਤ ਹਟਾਈਆਂ ਜਾਣ ਅਤੇ ਗਿ੍ਫ਼ਤਾਰ ਮਜ਼ਦੂਰ ਨੂੰ ਤੁਰੰਤ ਰਿਹਾ ਕੀਤਾ ਜਾਵੇ | ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜਦ ਤੱਕ ਪੀੜਤ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ, ਧਰਨਾ ਜਾਰੀ ਰਹੇਗਾ | ਇਸ ਸਬੰਧੀ ਥਾਣਾ ਛਾਜਲੀ ਦੀ ਮੁਖੀ ਜਤਿੰਦਰ ਕੌਰ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਦੋਵੇਂ ਪੱਖਾਂ ਦੀ ਗੱਲ ਸੁਣੀ ਜਾ ਰਹੀ ਹੈ ਅਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਕਿਸੇ ਨਾਲ ਵੀ ਧੱਕੇਸ਼ਾਹੀ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਜੋ ਵੀ ਦੋਸ਼ੀ ਪਾਇਆ ਗਿਆ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਤੇ ਉਕਤ ਤੋਂ ਇਲਾਵਾ ਕਾਮਰੇਡ ਸੇਬੀ ਖੰਡੇਬਾਦ, ਬਿੱਟੂ ਖੋਖਰ ਅਤੇ ਜਥੇਦਾਰ ਘੁਮੰਡ ਸਿੰਘ ਸਮੇਤ ਹੋਰ ਮਜ਼ਦੂਰ ਆਗੂ ਵੀ ਮੌਜੂਦ ਸਨ |

ਪਿਛਲੀ ਖ਼ਬਰ ਕੌਮਾਂਤਰੀ ਔਰਤ ਦਿਵਸ ਸਮਾਰੋਹ ਦੌਰਾਨ 14 ਔਰਤ ਸ਼ਖ਼ਸੀਅਤਾਂ ਸਨਮਾਨਿਤ <br/> ਅਗਲੀ ਖ਼ਬਰ ਮੁੱਖ ਮੰਤਰੀ ਮਾਨ ਵਲੋਂ ਸਰਪੰਚ ਧੂਰਾ ਨੂੰ ਚੈੱਕ ਸੌਂਪਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।