13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਆਮ ਆਦਮੀ ਪਾਰਟੀ ਨੂੰ ਝਟਕਾ, ਦਰਜਨਾਂ ਨੌਜਵਾਨ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ <br/>

ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ ਨੌਜਵਾਨਾਂ ਦਾ ਸਨਮਾਨ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂ | ਤਸਵੀਰ : ਮੇਘ ਰਾਜ ਜੋਸ਼ੀ <br/> 08-03-2026
ਸ਼ੇਰਪੁਰ, 7 ਮਾਰਚ (ਮੇਘ ਰਾਜ ਜੋਸ਼ੀ)-ਹਲਕਾ ਮਹਿਲ ਕਲਾਂ ਵਿਚ ਉਸ ਸਮੇਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਹੁਲਾਰਾ ਮਿਲਿਆ ਜਦੋਂ ਹਲਕਾ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਦੀ ਅਗਵਾਈ ਹੇਠ ਬਲਾਕ ਸ਼ੇਰਪੁਰ ਦੇ ਦਰਜਨਾਂ ਨੌਜਵਾਨਾਂ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਨਵੇਂ ਸ਼ਾਮਿਲ ਹੋਏ ਨੌਜਵਾਨਾਂ ਦਾ ਸਨਮਾਨ ਕਰਦਿਆਂ ਕਿਹਾ ਕਿ ਨੌਜਵਾਨਾਂ ਦੀ ਵਧ ਰਹੀ ਸ਼ਮੂਲੀਅਤ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲ ਰਹੀ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਲਈ ਲੜਦਾ ਆਇਆ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਲੋਕਾਂ ਦੀ ਭਲਾਈ ਲਈ ਸੰਘਰਸ਼ ਜਾਰੀ ਰੱਖੇਗਾ | ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਹੁਣ ਅਕਾਲੀ ਦਲ ਦੀਆਂ ਨੀਤੀਆਂ ਅਤੇ ਸਿਧਾਂਤਾਂ ਨਾਲ ਜੁੜ ਰਹੀ ਹੈ, ਜਿਸ ਨਾਲ ਪਾਰਟੀ ਨੂੰ ਨਵੀਂ ਤਾਕਤ ਮਿਲੇਗੀ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਪਰਮਪ੍ਰੀਤ ਸਿੰਘ ਬਾਜਵਾ, ਹਰਮਨਜੀਤ ਸਿੰਘ, ਦਵਿੰਦਰ ਸਿੰਘ, ਬਲਪ੍ਰੀਤ ਸਿੰਘ ਅਤੇ ਮੱਖਣ ਸਿੰਘ ਮਾਨ ਸ਼ਾਮਿਲ ਹਨ | ਇਸ ਮੌਕੇ ਹਲਕਾ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ, ਜਗਦੇਵ ਸਿੰਘ ਬਦੇਸ਼ਾ (ਸਰਕਲ ਪ੍ਰਧਾਨ ਸ਼ੇਰਪੁਰ), ਬਚਿੱਤਰ ਸਿੰਘ ਸਰਪੰਚ (ਸਰਕਲ ਪ੍ਰਧਾਨ ਗਹਿਲ), ਰੁਪਿੰਦਰ ਸਿੰਘ ਧਾਲੀਵਾਲ ਭੋਤਨਾ, ਜਗਸੀਰ ਸਿੰਘ ਧਾਲੀਵਾਲ ਭੋਤਨਾ, ਸਿਮਰਨ ਸਿੰਘ ਧਾਲੀਵਾਲ ਭੋਤਨਾ ਅਤੇ ਦਿਲਪ੍ਰੀਤ ਸਿੰਘ ਹੈਰੀ ਹਮੀਦੀ ਸਮੇਤ ਹੋਰ ਆਗੂ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਬਿਜਲੀ ਦਰਾਂ ਵਿਚ ਕਟੌਤੀ ਸ਼ਲਾਘਾਯੋਗ ਕਦਮ-ਡਾ. ਜਮੀਲ ਉਰ ਰਹਿਮਾਨ <br/> ਅਗਲੀ ਖ਼ਬਰ ਸੰਗਰੂਰ ਦੀ ਨੂੰਹ ਅਨੁਸ਼ਾ ਨੇ ਯੂ.ਪੀ.ਐੱਸ.ਸੀ. 'ਚ ਪ੍ਰਾਪਤ ਕੀਤਾ 251ਵਾਂ ਰੈਂਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।