13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਸਵ: ਸ. ਸੁਖਦੇਵ ਸਿੰਘ ਢੀਂਡਸਾ ਦੀ ਬਰਸੀ ਸੰਬੰਧੀ ਤਿਆਰੀਆਂ ਨੂੰ ਲੈ ਕੇ ਸੁਨਾਮ 'ਚ ਮੀਟਿੰਗ <br/>

ਮੀਟਿੰਗ ਵਿਚ ਸ਼ਾਮਿਲ ਅਕਾਲੀ ਆਗੂ | ਤਸਵੀਰ: ਧਾਲੀਵਾਲ <br/> 08-03-2026
ਸੁਨਾਮ ਊਧਮ ਸਿੰਘ ਵਾਲਾ, 7 ਮਾਰਚ (ਧਾਲੀਵਾਲ, ਭੁੱਲਰ)-ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂਆਂ ਦੀ ਇੱਕ ਅਹਿਮ ਮੀਟਿੰਗ ਮਾਰਕੀਟ ਕਮੇਟੀ ਸੁਨਾਮ ਊਧਮ ਸਿੰਘ ਵਾਲਾ ਦੇ ਸਾਬਕਾ ਚੇਅਰਮੈਨ ਪਿ੍ਤਪਾਲ ਸਿੰਘ ਹਾਂਡਾ ਦੀ ਪ੍ਰਧਾਨਗੀ ਹੇਠ ਸਥਾਨਕ ਨਵੀਂ ਅਨਾਜ ਮੰਡੀ ਵਿਖੇ ਹੋਈ | ਜਿਸ ਵਿਚ 11 ਮਾਰਚ ਦਿਨ ਬੁੱਧਵਾਰ ਨੂੰ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਸੰਗਰੂਰ ਵਿਖੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਭਾਰਤ ਸਰਕਾਰ ਸਵ: ਸ. ਸੁਖਦੇਵ ਸਿੰਘ ਢੀਂਡਸਾ ਦੀ ਮਨਾਈ ਜਾ ਰਹੀ ਬਰਸੀ ਦੀਆਂ ਤਿਆਰੀਆਂ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਗਿਆ |ਚੇਅਰਮੈਨ ਪਿ੍ਤਪਾਲ ਸਿੰਘ, ਗੁਰਚਰਨ ਸਿੰਘ ਧਾਲੀਵਾਲ ਨੇ ਕਿਹਾ ਕਿ ਸ. ਸੁਖਦੇਵ ਸਿੰਘ ਢੀਂਡਸਾ ਦੇਸ ਅਤੇ ਪੰਜਾਬ ਦੀ ਰਾਜਨੀਤੀ ਵਿੱਚ ਬਹੁਤ ਬਹੁਤ ਵੱਡਾ ਸਤਿਕਾਰ ਰੱਖਦੇ ਸਨ, ਇਸ ਮੌਕੇ ਆਗੂਆਂ ਨੇ ਹਲਕਾ ਸੁਨਾਮ ਦੀ ਸੰਗਤ ਨੂੰ ਬਰਸੀ ਸਮਾਗਮ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ | ਇਸ ਮੌਕੇ ਚੇਅਰਮੈਨ ਚਮਕੌਰ ਸਿੰਘ ਮੋਰਾਂਵਾਲੀ, ਪ੍ਰੋਫੈਸਰ ਮਨਪ੍ਰੀਤ ਸਿੰਘ ਗਿੱਲ, ਗੋਪਾਲ ਸ਼ਰਮਾ, ਦਰਸ਼ਨ ਸਿੰਘ ਮੋਰਾਂਵਾਲੀ, ਕੋਚ ਜਸਪਾਲ ਸਿੰਘ, ਸੋਮ ਸਿੰਘ, ਬਾਵਾ ਸਿੰਘ, ਸੰਦੀਪ ਸਿੰਘ ਦਿਉਸੀ ਅਤੇ ਸੁਖਵਿੰਦਰ ਸਿੰਘ ਮੋਰਾਂਵਾਲੀ, ਨੀਨਾ ਐਮ ਸੀ, ਜਸਵਿੰਦਰ ਸਿੰਘ ਕਾਕਾ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਮਾਨ ਸਰਕਾਰ ਦੁਆਰਾ ਵਕੀਲਾਂ ਦੇ ਚੈਂਬਰਾਂ ਦੇ ਬਿਜਲੀ ਬਿੱਲਾਂ ਨੂੰ ਵਪਾਰਕ ਤੋਂ ਰਿਹਾਇਸ਼ੀ ਟੈਰਿਫ਼ 'ਚ ਬਦਲਣਾ ਇੱਕ ਸ਼ਲਾਘਾ... ਅਗਲੀ ਖ਼ਬਰ 245 ਕਮਾਰਸ ਲੈਕਚਰਾਰਾਂ ਨੂੰ ਰਿਵਰਟ ਕਰਨ ਸੰਬੰਧੀ ਭੇਜੇ ਗਏ ਨੋਟਿਸ ਦੀ ਨਿੰਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।