13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਪੰਚਾਇਤ ਸੰਮਤੀ ਅਹਿਮਦਗੜ੍ਹ ਦੇ ਚੇਅਰਮੈਨ ਦੀ ਕੁਰਸੀ ਮੋਹਨਜੀਤ ਸਿੰਘ ਕੁੱਪ ਕਲਾਂ ਨੂੰ ਮਿਲੀ <br/>

ਮਲੇਰਕੋਟਲਾ ਵਿਖੇ ਚੇਅਰਮੈਨ ਦੀ ਚੋਣ ਮੌਕੇ ਗੱਲਬਾਤ ਕਰਦੇ ਹੋਏ ਹਲਕਾ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਤੇ ਨਵੇਂ ਚੁਣੇ ਗਏ ਚੇਅਰਮੈਨ ਮੋਹਣਜੀਤ ਸਿੰਘ ਕੁੱਪ ਕਲਾਂ ਤੇ ਉਪ ਚੇਅਰਮੈਨ ਰਵਿੰਦਰ ਸਿੰਘ ਭੁਰਥਲਾ ਮੰਡੇਰ | ਤਸਵੀਰ: ਮਨਜਿੰਦਰ ਸਿੰਘ ਸਰੌਦ <br/> 08-03-2026
ਮਲੇਰਕੋਟਲਾ, 7 ਮਾਰਚ (ਮਨਜਿੰਦਰ ਸਿੰਘ ਸਰੌਦ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮੋਹਨਜੀਤ ਸਿੰਘ ਕੁੱਪ ਕਲਾਂ ਨੂੰ ਪੰਚਾਇਤ ਸੰਮਤੀ ਅਹਿਮਦਗੜ੍ਹ ਦਾ ਚੇਅਰਮੈਨ ਚੁਣਿਆ ਗਿਆ | ਉਹ ਪਿਛਲੇ ਲੰਬੇ ਸਮੇਂ ਤੋਂ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਦੇ ਵਫ਼ਾਦਾਰ ਸਾਥੀ ਵਜੋਂ ਵਿਚਰ ਰਹੇ ਸਨ | ਮਲੇਰਕੋਟਲਾ ਦੇ ਬੀ.ਡੀ.ਪੀ.ਓ. ਦਫ਼ਤਰ ਵਿਖੇ ਪੰਚਾਇਤ ਸੰਮਤੀ ਅਹਿਮਦਗੜ੍ਹ ਦੇ ਚੇਅਰਮੈਨ ਦੀ ਚੋਣ ਦੌਰਾਨ ਅੱਜ ਸਰਬਸੰਮਤੀ ਨਾਲ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮੋਹਨਜੀਤ ਸਿੰਘ ਕੁੱਪ ਕਲਾਂ ਨੂੰ ਚੇਅਰਮੈਨ ਚੁਣ ਲਿਆ ਗਿਆ | ਉਪ ਚੇਅਰਮੈਨ ਦੀ ਕੁਰਸੀ ਰਵਿੰਦਰ ਸਿੰਘ ਭੁਰਥਲਾ ਮੰਡੇਰ ਨੂੰ ਮਿਲੀ | ਪੰਚਾਇਤ ਸੰਮਤੀ ਚੋਣਾਂ ਦੌਰਾਨ ਪੰਚਾਇਤ ਸੰਮਤੀ ਅਹਿਮਦਗੜ੍ਹ ਦੇ 15 ਜ਼ੋਨਾਂ 'ਤੇ ਚੋਣ ਹੋਈ ਸੀ, ਜਿਸ ਦੌਰਾਨ 8 ਜ਼ੋਨਾਂ 'ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੇਤੂ ਰਹੇ ਸਨ | ਬੀਤੇ ਕੱਲ੍ਹ ਪੰਚਾਇਤ ਸੰਮਤੀ ਅਹਿਮਦਗੜ੍ਹ ਦੇ ਚੇਅਰਮੈਨ ਦੇ ਅਹੁਦੇ ਲਈ ਹੋਈ ਚੋਣ ਦੌਰਾਨ ਮੋਹਨਜੀਤ ਸਿੰਘ ਕੁੱਪ ਕਲਾਂ ਪੰਚਾਇਤ ਸੰਮਤੀ ਦੇ ਚੇਅਰਮੈਨ ਬਣੇ | ਇਸ ਮੌਕੇ ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵੋਟਰਾਂ ਵੱਲੋਂ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ 'ਤੇ ਮੋਹਰ ਲਗਾਉਂਦਿਆਂ ਉਨ੍ਹਾਂ ਦੇ ਉਮੀਦਵਾਰਾਂ ਨੂੰ ਵੋਟਾਂ ਪਾ ਕੇ ਜਿਤਾਇਆ ਗਿਆ ਸੀ | ਨਵੇਂ ਚੁਣੇ ਚੇਅਰਮੈਨ ਮੋਹਨਜੀਤ ਸਿੰਘ ਨੇ ਆਖਿਆ ਕਿ ਉਹ ਮੁੱਖ ਮੰਤਰੀ ਤੇ ਹਲਕਾ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਉਨ੍ਹਾਂ ਤੇ ਵਿਸ਼ਵਾਸ ਕਰਕੇ ਵੱਡੀ ਜ਼ਿੰਮੇਵਾਰੀ ਦਿੱਤੀ ਹੈ | ਇਸ ਮੌਕੇ ਐੱਸ.ਡੀ.ਐੱਮ. ਹਰਬੰਸ ਸਿੰਘ, ਬੀ.ਡੀ.ਪੀ.ਓ. ਬਬਲਜੀਤ ਕੌਰ, ਤਹਿਸੀਲਦਾਰ ਅਹਿਮਦਗੜ੍ਹ, ਹਲਕਾ ਵਿਧਾਇਕ ਦੇ ਪੀ.ਏ. ਰਾਜੀਵ ਕੁਮਾਰ, ਬਿੱਟੂ ਬਨਭੌਰਾ, ਪ੍ਰਧਾਨ ਜਰਨੈਲ ਸਿੰਘ ਟਿਵਾਣਾ, ਬਬਲੀ ਗੱਜਣਮਾਜਰਾ, ਫਰਦੀਪ ਸਿੰਘ, ਨਵਜੀਤ ਸਿੰਘ ਤੇ ਆਮ ਆਦਮੀ ਪਾਰਟੀ ਦੇ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬ ਸਰਕਾਰ ਵਿਰੁੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ 'ਚ ਮੁਹਾਲੀ ਵਿਖੇ 8 ਮਾਰਚ ਨੂੰ ਸੂਬਾ ਪੱਧਰੀ ਵਿਸ਼ਾਲ ਰੋਸ ਰੈਲੀ ਅਤੇ... ਅਗਲੀ ਖ਼ਬਰ ਬਲਾਕ ਸੰਮਤੀ ਲਹਿਰਾਗਾਗਾ ਦੇ ਅਵਤਾਰ ਸਿੰਘ ਪਰੋਚਾ ਚੇਅਰਮੈਨ, ਅੰਮਿ੍ਤਪਾਲ ਕੌਰ ਖੰਡੇਬਾਦ ਬਣੇ ਉਪ ਚੇਅਰਮੈਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।