14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਵੱਖ-ਵੱਖ ਪਾਰਟੀਆਂ ਛੱਡ ਕੇ ਵੱਡੀ ਗਿਣਤੀ ਵਿੱਚ ਨੌਜਵਾਨ ਅਕਾਲੀ ਦਲ ਵਿੱਚ ਸ਼ਾਮਿਲ ਕਾਤਰੋਂ ਵਿਖੇ ਯੂਥ ਅਕਾਲੀ ਦਲ ਦੀ ਵਿਸ਼ਾਲ ਇਕੱਤਰਤਾ <br/>

ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਨੌਜਵਾਨਾਂ ਨੂੰ ਸਨਮਾਨਿਤ ਕਰਦੇ ਹੋਏ ਹਲਕਾ ਇੰਚਾਰਜ ਰਣਜੀਤ ਸਿੰਘ ਰੰਧਾਵਾ ਨਾਲ ਹੋਰ ਆਗੂ | ਤਸਵੀਰ : ਦਰਸ਼ਨ ਸਿੰਘ ਖੇੜੀ <br/> 08-03-2026
ਸ਼ੇਰਪੁਰ, 7 ਮਾਰਚ (ਦਰਸ਼ਨ ਸਿੰਘ ਖੇੜੀ)-ਇੱਥੋਂ ਨੇੜਲੇ ਪਿੰਡ ਕਾਤਰੋਂ ਵਿਖੇ ਯੂਥ ਅਕਾਲੀ ਦਲ ਦੀ ਵਿਸ਼ਾਲ ਅਤੇ ਵਿਸ਼ੇਸ਼ ਇਕੱਤਰਤਾ ਸਮੇਂ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਭਾਗ ਲਿਆ | ਇਸ ਮੀਟਿੰਗ ਵਿੱਚ ਉਚੇਚੇ ਤੌਰ 'ਤੇ ਹਲਕਾ ਧੂਰੀ ਦੇ ਇੰਚਾਰਜ ਰਣਜੀਤ ਸਿੰਘ ਰੰਧਾਵਾ ਕਾਤਰੋਂ ਨੇ ਸ਼ਿਰਕਤ ਕੀਤੀ | ਉਨ੍ਹਾਂ ਬੋਲਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਦੇ ਹੱਥਾਂ ਵਿਚ ਸਾਡੇ ਸਮਾਜ ਅਤੇ ਰਾਜਨੀਤਿਕ ਪਿੜ ਦਾ ਰੌਸ਼ਨ ਭਵਿੱਖ ਸੁਰੱਖਿਅਤ ਹੈ | ਰੰਧਾਵਾ ਨੇ ਬੋਲਦਿਆਂ ਕਿਹਾ ਕਿ ਨੌਜਵਾਨਾਂ ਦੀ ਤਾਕਤ ਨੂੰ ਜੇਕਰ ਸਹੀ ਸੇਧ ਮਿਲ ਜਾਵੇ ਤਾਂ ਇਹ ਸਮਾਜਿਕ ਸਰੋਕਾਰਾਂ ਨੂੰ ਅਤੇ ਰਾਜਨੀਤਕ ਪਰੰਪਰਾਵਾਂ ਨੂੰ ਨਿਖਾਰਨ ਲਈ ਰੋਲ ਨਿਭਾ ਸਕਦੀ ਹੈ | ਇਸ ਸਮੇਂ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ | ਇਸ ਮੌਕੇ ਗੁਰਜੰਟ ਸਿੰਘ ਨੂੰ ਐੱਸ ਸੀ ਵਿੰਗ ਕਾਤਰੋਂ ਦਾ ਪ੍ਰਧਾਨ ਅਤੇ ਬਲਜਿੰਦਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ | ਇਸ ਮੌਕੇ ਮੱਖਣ ਸਿੰਘ, ਜਗਤਾਰ ਸਿੰਘ, ਮੁਕੇਸ਼ ਕੁਮਾਰ, ਚਮਕੌਰ ਸਿੰਘ, ਦਿਲਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਸੰਦੀਪ ਸਿੰਘ, ਵਿੱਕੀ, ਲਾਡੀ, ਅਮਰੀਕ ਸਿੰਘ, ਜੱਗੂ, ਨਵਦੀਪ ਸਿੰਘ, ਬੂਰਾ ਸਿੰਘ, ਮਨੀ ਸਿੰਘ, ਗੁਰਪ੍ਰੀਤ ਸਿੰਘ, ਜੀਵਨ ਸਿੰਘ, ਜਸਵੀਰ ਸਿੰਘ, ਬਾਰਾ ਸਿੰਘ, ਰਵਿੰਦਰ ਸਿੰਘ ਆਦਿ ਆਗੂ ਮੌਜੂਦ ਸਨ |

ਪਿਛਲੀ ਖ਼ਬਰ ਪੰਜਾਬ ਵਿਚ ਸ਼ਾਂਤੀ ਦਾ ਮਾਹੌਲ ਸਿਰਜਣ ਵਿਚ ਫੇਲ੍ਹ ਹੋਈ ਸੂਬਾ ਸਰਕਾਰ-ਬੀਬੀ ਬਾਲੀਆ <br/> ਅਗਲੀ ਖ਼ਬਰ ਪੰਜਾਬ ਸਰਕਾਰ ਵਿਰੁੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ 'ਚ ਮੁਹਾਲੀ ਵਿਖੇ 8 ਮਾਰਚ ਨੂੰ ਸੂਬਾ ਪੱਧਰੀ ਵਿਸ਼ਾਲ ਰੋਸ ਰੈਲੀ ਅਤੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।