ਸੁਨਾਮ ਊਧਮ ਸਿੰਘ ਵਾਲਾ, 26 ਮਾਰਚ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਐੱਸ.ਐੱਸ.ਪੀ. ਸੰਗਰੂਰ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਸਬ ਡਵੀਜ਼ਨ ਸੁਨਾਮ ਪੁਲਿਸ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਅਤੇ 'ਪਿੰਡਾਂ ਦੇ ਪਹਿਰੇਦਾਰ' ਮੁਹਿੰਮ ਤਹਿਤ ਕਾਰਵਾਈ ਕਰਦਿਆਂ 19 ਤੋਂ 25 ਮਾਰਚ ਤੱਕ 5 ਮੁਕੱਦਮੇ ਐਨ.ਡੀ.ਪੀ.ਐੱਸ. ਐਕਟ ਤਹਿਤ ਦਰਜ ਕਰ ਕੇ 10 ਦੋਸ਼ੀਆਨ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ ਜਿਨ੍ਹਾਂ ਪਾਸੋਂ 44 ਗ੍ਰਾਮ ਹੈਰੋਇਨ / ਚਿੱਟਾ ਅਤੇ 2 ਮੁਕੱਦਮੇ ਐਕਸਾਇਜ ਐਕਟ ਤਹਿਤ ਦਰਜ ਕਰ ਕੇ 2 ਦੋਸ਼ੀਆਨ ਨੂੰ ਗਿ੍ਫ਼ਤਾਰ ਕੀਤਾ ਗਿਆ | ਜਿਨ੍ਹਾਂ ਕੋਲੋਂ 72 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕੀਤੀ ਗਈ | ਨਸ਼ੇ ਦੀ ਦਲਦਲ ਵਿੱਚ ਫਸੇ 2 ਵਿਅਕਤੀਆਂ ਨੂੰ ਓਟ ਸੈਂਟਰ 'ਚੋਂ ਦਵਾਈ ਦਿਵਾਈ ਗਈ ਹੈ | ਇਸ ਤੋ ਇਲਾਵਾ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਵੱਖ-ਵੱਖ ਜੁਰਮਾਂ ਤਹਿਤ ਕਰੀਬ 125 ਟਰੈਫ਼ਿਕ ਚਲਾਨ ਕੀਤੇ ਗਏ |