23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਗਹੀਰ ਐਗਰੋ ਇੰਡਸਟਰੀਜ਼ 'ਚ ਲੱਗੀ ਅੱਗ, ਕਰੋੜਾਂ ਰੁਪਏ ਦਾ ਹੋਇਆ ਨੁਕਸਾਨ <br/>

ਅਜੀਤ ਡੈਸਕ 27-03-2026
ਸੁਨਾਮ ਊਧਮ ਸਿੰਘ ਵਾਲਾ, 26 ਮਾਰਚ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਬੀਤੀ ਰਾਤ ਸੁਨਾਮ-ਸੰਗਰੂਰ ਸੜਕ 'ਤੇ ਪਿੰਡ ਕੁਲਾਰ ਖ਼ੁਰਦ ਨੇੜੇ ਸਥਿਤ ਖੇਤੀਬਾੜੀ ਦੇ ਸੰਦ ਬਣਾਉਣ ਵਾਲੀ ਇੱਕ ਨਾਮਵਰ ਫ਼ੈਕਟਰੀ 'ਚ ਅੱਗ ਲੱਗਣ ਕਾਰਨ ਕਰੋੜਾਂ ਰੁਪਏ ਦਾ ਨੁਕਸਾਨ ਹੋਣ ਦੀ ਖ਼ਬਰ ਹੈ | ਗਹੀਰ ਐਗਰੋ ਇੰਡਸਟਰੀਜ਼ ਪ੍ਰਾਈਵੇਟ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਸੁਰਜੀਤ ਸਿੰਘ ਗਹੀਰ ਨੇ ਦੱਸਿਆ ਕਿ ਬੀਤੀ ਰਾਤ ਕਰੀਬ ਅੱਠ ਕੁ ਵਜੇ ਉਨ੍ਹਾਂ ਦੀ ਫ਼ੈਕਟਰੀ ਵਿਚ ਅਚਾਨਕ ਅੱਗ ਲੱਗ ਗਈ | ਅੱਗ ਲੱਗਣ ਦੀ ਘਟਨਾ ਸਮੇਂ ਉਹ ਫ਼ੈਕਟਰੀ ਵਿਚ ਹੀ ਮੌਜੂਦ ਸਨ | ਵੇਖਦੇ ਹੀ ਵੇਖਦੇ ਅੱਗ ਨੇ ਇਕਦਮ ਜ਼ੋਰ ਫੜ੍ਹ ਲਿਆ ਅਤੇ ਅੱਗ ਦੀਆਂ ਉੱਚੀਆਂ ਉੱਚੀਆਂ ਲਾਟਾਂ ਕਾਰਨ ਹਰ ਪਾਸੇ ਧੰੂਆਂ ਹੀ ਧੰੂਆਂ ਹੋ ਗਿਆ | ਇਸ ਸਮੇਂ ਸੰਗਰੂਰ,ਸੁਨਾਮ ਅਤੇ ਲਹਿਰਾਗਾਗਾ ਤੋਂ ਪਹੁੰਚੀਆਂ ਚਾਰ ਫਾਇਰ ਬਿ੍ਗੇਡ ਦੀਆਂ ਗੱਡੀਆਂ ਵੱਲੋਂ ਕਈ ਘੰਟਿਆਂ ਦੀ ਭਾਰੀ ਮਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ | ਉਨ੍ਹਾਂ ਕਿਹਾ ਕਿ ਅੱਗ 'ਤੇ ਕਾਰਨ ਜਿੱਥੇ ਫ਼ੈਕਟਰੀ ਦਾ ਸ਼ੈੱਡ ਸੜਕੇ ਸੁਆਹ ਹੋ ਗਿਆ ਉੱਥੇ ਹੀ ਸ਼ੈੱਡ ਵਿਚ ਪਿਆ ਖੇਤੀਬਾੜੀ ਨਾਲ ਸਬੰਧਿਤ ਤਿਆਰ ਕੀਤਾ ਗਿਆ ਸਮਾਨ ਵੀ ਨਸ਼ਟ ਹੋ ਗਿਆ | ਭਾਵੇਂ ਅੱਗ ਤੋਂ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਤਾਂ ਬਚਾਅ ਹੋ ਗਿਆ ਪਰ ਸ਼ੈੱਡ ਸਮੇਤ ਤਿਆਰ ਕੀਤਾ ਖੇਤੀਬਾੜੀ ਨਾਲ ਸਬੰਧਿਤ ਸਮਾਨ ਰਾਖ ਹੋ ਜਾਣ ਕਾਰਨ ਉਨ੍ਹਾਂ ਦਾ ਕਰੀਬ ਸਵਾ ਕਰੋੜ ਰੁਪਏ ਦਾ ਨੁਕਸਾਨ ਹੋ ਗਿਆ | ਖ਼ਬਰ ਲਿਖੇ ਜਾਣ ਤੱਕ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਤਾਂ ਭਾਵੇਂ ਪਤਾ ਨਹੀ ਲੱਗ ਸਕਿਆ ਪਰ ਫ਼ੈਕਟਰੀ ਮਾਲਕਾਂ ਵੱਲੋਂ ਸ਼ਾਰਟ ਸਰਕਟ ਦਾ ਖ਼ਦਸ਼ਾ ਜਿਤਾਇਆ ਜਾ ਰਿਹਾ ਹੈ |

ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਚਾਰ ਸਾਲ ਵਿਚ ਹੀ ਪੂਰੇ ਕਰ ਕੇ ਰਚਿਆ ਇਤਿਹਾਸ-ਬਰਿੰਦਰ ਗੋਇਲ <br/> ਅਗਲੀ ਖ਼ਬਰ 44 ਗ੍ਰਾਮ ਹੈਰੋਇਨ ਤੇ 72 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।