23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਚਾਰ ਸਾਲ ਵਿਚ ਹੀ ਪੂਰੇ ਕਰ ਕੇ ਰਚਿਆ ਇਤਿਹਾਸ-ਬਰਿੰਦਰ ਗੋਇਲ <br/>

ਅਜੀਤ ਡੈਸਕ 27-03-2026

ਲਹਿਰਾਗਾਗਾ, 26 ਮਾਰਚ (ਅਸ਼ੋਕ ਗਰਗ)-ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸਰਕਾਰ ਨੇ ਆਪਣੇ ਵੱਲੋਂ ਦਿੱਤੀਆਂ ਸਾਰੀਆਂ ਗਰੰਟੀਆਂ ਪੂਰੀਆਂ ਕੀਤੀਆਂ ਹੋਣ, ਉਹ ਵੀ ਚਾਰ ਸਾਲ ਵਿਚ ਸਰਕਾਰ ਦਾ ਕਾਰਜਕਾਲ ਪੂਰਾ ਹੋਣ ਤੋਂ ਪਹਿਲਾਂ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਜਿਹਾ ਕਰ ਕੇ ਇਤਿਹਾਸ ਰਚ ਦਿੱਤਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ ਵਿਸ਼ੇ 'ਤੇ ਸੰਵਾਦ ਮੁਹਿੰਮ ਤਹਿਤ ਪਿੰਡ ਭਾਈ ਕੀ ਪਿਸ਼ੌਰ, ਲਹਿਲ ਕਲਾਂ, ਰਾਮਗੜ੍ਹ ਸੰਧੂਆਂ ਅਤੇ ਸੇਖੂਵਾਸ ਵਿਖੇ ਕਰਵਾਏ ਪ੍ਰੋਗਰਾਮਾਂ ਵਿੱਚ ਸ਼ਮੂਲੀਅਤ ਕਰਦਿਆਂ ਕੀਤਾ | ਸ੍ਰੀ ਗੋਇਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਲਈ 10 ਲੱਖ ਰੁਪਏ ਤੱਕ ਦੀ ਸਿਹਤ ਗਰੰਟੀ, ਮਹਿਲਾਵਾਂ ਨੂੰ ਸਤਿਕਾਰ ਵਜੋਂ 1000 ਅਤੇ 1500 ਰੁਪਏ ਦੇਣ ਦੀ ਯੋਜਨਾ, ਸਕੂਲ ਆਫ਼ ਐਮੀਨੈਂਸ ਰਾਹੀਂ ਮਿਆਰੀ ਸਿੱਖਿਆ ਅਤੇ ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ ਵਰਗੀਆਂ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ | ਕਿਸਾਨਾਂ ਦੇ ਹਿਤਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪਹਿਲੀ ਵਾਰ ਪੰਜਾਬ ਵਿੱਚ ਦਿਨ ਦੇ ਸਮੇਂ ਖੇਤੀ ਲਈ ਬਿਜਲੀ ਦਿੱਤੀ ਜਾ ਰਹੀ ਹੈ | ਇਸ ਤੋਂ ਇਲਾਵਾ ਨਹਿਰੀ ਪ੍ਰਣਾਲੀ ਨੂੰ ਮਜ਼ਬੂਤ ਕਰ ਕੇ ਲਗਭਗ 80 ਫ਼ੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਜਾ ਰਿਹਾ ਹੈ | 1,446 ਪਿੰਡ ਅਜਿਹੇ ਹਨ ਜਿਨ੍ਹਾਂ ਤਕ ਨਹਿਰੀ ਪਾਣੀ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਪਹੁੰਚਿਆ ਗਿਆ ਹੈ | ਸੂਬੇ ਦੇ ਲਗਭਗ 90 ਫ਼ੀਸਦੀ ਘਰੇਲੂ ਬਿਜਲੀ ਖਪਤਕਾਰਾਂ ਨੂੰ 600 ਯੂਨਿਟਾਂ ਤਕ ਸਬਸਿਡੀ ਦੇ ਨਾਲ ਜ਼ੀਰੋ ਬਿੱਲ ਮਿਲ ਰਹੇ ਹਨ | ਇਸ ਤੋਂ ਇਲਾਵਾ, ਸਰਕਾਰ ਵੱਲੋਂ 65,000 ਤੋਂ ਵੱਧ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ | ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 90,000 ਤੋਂ ਵੱਧ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ |
ਸੜਕਾਂ ਦੇ ਵਿਕਾਸ ਵੱਲ ਵੱਡਾ ਧਿਆਨ ਦਿੰਦਿਆਂ ਲਗਭਗ 45,000 ਕਿੱਲੋਮੀਟਰ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ | ਨੌਜਵਾਨਾਂ ਨੂੰ ਵੱਡੇ ਪੱਧਰ ਉੱਤੇ ਖੇਡਾਂ ਨਾਲ ਜੋੜਨ ਲਈ ਸੂਬੇ ਵਿੱਚ ਵੱਡੀ ਗਿਣਤੀ ਸਟੇਡੀਅਮ ਬਣਾਏ ਜਾ ਰਹੇ ਹਨ ਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਉਪਰਾਲੇ ਵੱਡੇ ਪੱਧਰ ਉੱਤੇ ਜਾਰੀ ਹਨ | ਸ਼੍ਰੀ ਗੋਇਲ ਨੇ ਦੱਸਿਆ ਕਿ 50 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਲਈ ਮੁਫ਼ਤ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਗਈ ਹੈ | ਇਸ ਦੇ ਨਾਲ ਹੀ ਲੋੜਵੰਦ ਪਰਿਵਾਰਾਂ ਨੂੰ 2 ਕਿੱਲੋ ਦਾਲ, 2 ਕਿੱਲੋ ਖੰਡ, 1 ਕਿੱਲੋ ਲੂਣ, 200 ਗ੍ਰਾਮ ਹਲਦੀ ਅਤੇ 1 ਕਿੱਲੋ ਸਰੋਂ੍ਹ ਦਾ ਤੇਲ ਮੁਹੱਈਆ ਕਰਵਾਉਣ ਦੀ ਯੋਜਨਾ ਲਿਆਂਦੀ ਗਈ ਹੈ | ਪੰਜਾਬ ਸਰਕਾਰ ਦੇ ਯਤਨਾਂ ਸਦਕਾ ਪਹਿਲਾਂ 04 ਕਰੋੜ ਰੁਪਏ ਦੀ ਲਾਗਤ ਨਾਲ ਘੱਗਰ ਦਰਿਆ ਦੇ ਕਿਨਾਰੇ ਮਜ਼ਬੂਤ ਕੀਤੇ ਗਏ ਸਨ, ਜਿਸ ਸਦਕਾ ਸਾਲ 2025 ਦੌਰਾਨ ਆਏ ਹੜ੍ਹਾਂ ਦੌਰਾਨ ਭਾਵੇਂ ਘੱਗਰ ਦਰਿਆ ਲਗਾਤਾਰ 10 ਦਿਨ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਚਲਦਾ ਰਿਹਾ ਪਰ ਲੋਕ ਘੱਗਰ ਦੀ ਮਾਰ ਬਚੇਂ ਰਹੇ ਤੇ ਹੁਣ ਘੱਗਰ ਦਰਿਆ ਦੇ ਕਿਨਾਰਿਆਂ ਨੂੰ ਮਜ਼ਬੂਤ ਕਰਨ ਲਈ ਕਰੀਬ 12.42 ਕਰੋੜ ਰੁਪਏ ਹੋਰ ਖਰਚੇ ਜਾ ਰਹੇ ਹਨ | ਇਸ ਦੇ ਨਾਲ-ਨਾਲ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਲਿਆ ਕੇ ਪੰਜਾਬ ਸਰਕਾਰ ਨੇ ਇਤਿਹਾਸਕ ਕਦਮ ਚੁੱਕਿਆ ਹੈ | ਪੰਜਾਬ ਸਰਕਾਰ ਵੱਲੋਂ ਪੂਰਨ ਤਰਕਸੰਗਤ ਮਾਈਨਿੰਗ ਨੀਤੀ ਲਾਗੂ ਕੀਤੀ ਗਈ ਹੈ, ਜਿਸ ਨਾਲ ਜਿੱਥੇ ਪੰਜਾਬ ਦੇ ਕੁਦਰਤੀ ਸਰੋਤਾਂ ਦੀ ਸੁਚੱਜੀ ਸੰਭਾਲ ਹੋ ਰਹੀ ਹੈ, ਉੱਥੇ ਸੂਬੇ ਨੂੰ ਆਰਥਿਕ ਲਾਭ ਵੀ ਹੋ ਰਿਹਾ ਹੈ |

ਪਿਛਲੀ ਖ਼ਬਰ ਨਸ਼ਾ ਤਸਕਰਾਂ ਖ਼ਿਲਾਫ਼ ਅਮਰਗੜ੍ਹ ਪੁਲਿਸ ਵਲੋਂ ਵੱਡਾ ਕਾਸੋ ਸਰਚ ਅਭਿਆਨ <br/> ਅਗਲੀ ਖ਼ਬਰ ਗਹੀਰ ਐਗਰੋ ਇੰਡਸਟਰੀਜ਼ 'ਚ ਲੱਗੀ ਅੱਗ, ਕਰੋੜਾਂ ਰੁਪਏ ਦਾ ਹੋਇਆ ਨੁਕਸਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।