ਲਹਿਰਾਗਾਗਾ, 26 ਮਾਰਚ (ਅਸ਼ੋਕ ਗਰਗ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਵਿਸਥਾਰ ਕਰਦੇ ਹੋਏ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ, ਜਿਸ ਵਿਚ ਹੋਰਨਾਂ ਤੋਂ ਇਲਾਵਾ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਨੂੰ ਜ਼ਿਲ੍ਹਾ ਸੰਗਰੂਰ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਉਨ੍ਹਾਂ ਦੇ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਇਲਾਕੇ ਵਿਚ ਖ਼ੁਸ਼ੀ ਦੀ ਦੌੜ ਗਈ ਹੈ,ਇੱਥੇ ਇਹ ਦੱਸਣ ਯੋਗ ਹੈ ਕਿ ਜਥੇਦਾਰ ਬਹਿਣੀਵਾਲ ਪਿਛਲੇ ਕਈ ਦਹਾਕਿਆਂ ਤੋਂ ਜਿੱਥੇ ਪਾਰਟੀ ਵਿਚ ਸੇਵਾ ਕਰਦੇ ਆ ਰਹੇ ਹਨ ਉੱਥੇ ਪਿਛਲੇ ਲੰਮੇ ਅਰਸੇ ਤੋਂ ਸ਼੍ਰੋਮਣੀ ਕਮੇਟੀ ਦੇ ਵਿਚ ਬਤੌਰ ਧਰਮ ਪ੍ਰਚਾਰ ਕਮੇਟੀ ਮੈਂਬਰ ਦੇ ਤੌਰ 'ਤੇ ਵੀ ਧਾਰਮਿਕ ਖੇਤਰ ਵਿਚ ਵੱਡੀ ਪੱਧਰ ਤੇ ਧਰਮ ਪ੍ਰਚਾਰ ਕਰਨ ਦੀ ਸੇਵਾ ਨਿਭਾਅ ਰਹੇ ਹਨ | ਉਨ੍ਹਾਂ ਦੇ ਪ੍ਰਧਾਨ ਬਣਨ 'ਤੇ ਸਰਦਾਰ ਪਰਮਿੰਦਰ ਸਿੰਘ ਢੀਂਡਸਾ ਸਾਬਕਾ ਵਿੱਤ ਮੰਤਰੀ, ਗੁਰਸੰਤ ਸਿੰਘ ਭਟਾਲ ਸਾਬਕਾ ਚੇਅਰਮੈਨ, ਗੁਰਦੀਪ ਸਿੰਘ ਕੋਟੜਾ ਸਾਬਕਾ ਚੇਅਰਮੈਨ, ਐਡਵੋਕੇਟ ਹਰਿੰਦਰ ਸਿੰਘ ਚੰਗਾਲੀਵਾਲਾ, ਵਰਿੰਦਰਪਾਲ ਸਿੰਘ ਟੀਟੂ ਪੀ ਏ, ਹਰਜੋਤ ਸਿੰਘ ਓ ਐੱਸ ਡੀ, ਜਗਦੀਪ ਸਿੰਘ ਨੰਗਲਾ, ਬੀਬੀ ਹਰਦੀਪ ਕੌਰ ਰਾਏਧਰਾਣਾ, ਸੁਖਵਿੰਦਰ ਸਿੰਘ ਬਿੱਲੂ ਖੰਡੇਬਾਦ, ਹਰਜਿੰਦਰ ਸਿੰਘ ਜਵਾਹਰਵਾਲਾ, ਜਗਤਾਰ ਸਿੰਘ ਰਾਮਗੜ੍ਹ ਸੰਧੂਆਂ, ਠੇਕੇਦਾਰ ਬਲਵਿੰਦਰ ਸਿੰਘ ਸੰਗਤੀਵਾਲਾ, ਰਾਜਿੰਦਰ ਸਿੰਘ ਜਵਾਹਰਵਾਲਾ ਸਾਬਕਾ ਸਰਪੰਚ, ਸੁਖਪਾਲ ਸਿੰਘ ਫੌਜੀ ਜਵਾਹਰਵਾਲਾ, ਸੁਰਿੰਦਰ ਸਿੰਘ ਫੌਜੀ ਅਲੀਸ਼ੇਰ, ਰਣਬੀਰ ਸਿੰਘ ਦੇਹਲਾ ਯੂਥ ਆਗੂ, ਛੱਜੂ ਸਿੰਘ ਧਾਲੀਵਾਲ, ਹਰਬੰਸ ਸਿੰਘ ਘੋੜਨਾਬ, ਗੁਰਮੇਲ ਸਿੰਘ ਮੇਲੀ ਬਖੋਰਾ ਨੇ ਖ਼ੁਸ਼ੀ ਦਾ ਇਜ਼ਹਾਰ ਕਰਦੇ ਹੋਏ ਪਾਰਟੀ ਹਾਈ ਕਮਾਨ ਦਾ ਧੰਨਵਾਦ ਕੀਤਾ ਹੈ |