ਸੰਗਰੂਰ, 26 ਮਾਰਚ (ਧੀਰਜ ਪਸ਼ੋਰੀਆ)-ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਪਹਿਲਾਂ ਤੋਂ ਚੱਲ ਰਹੇ ਵਿਭਾਗਾਂ ਦੇ ਨਾਲ-ਨਾਲ ਟਰਾਂਸਪੋਰਟ ਵਿਭਾਗ ਦਿੱਤੇ ਜਾਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੌਬੀ, ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ ਅਤੇ ਆਮ ਆਦਮੀ ਪਾਰਟੀ ਦੇ ਆਗੂ ਸੁਖਦੇਵ ਸਿੰਘ ਕੋਹਰੀਆਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਪਾਰਟੀ ਹਾਈ ਕਮਾਂਡ ਨੇ ਸ੍ਰੀ ਚੀਮਾ ਦੀ ਕਾਬਲੀਅਤ ਨੂੰ ਦੇਖਦਿਆਂ ਹੋਇਆਂ ਟਰਾਂਸਪੋਰਟ ਵਿਭਾਗ ਉਨ੍ਹਾਂ ਨੂੰ ਦਿੱਤਾ ਹੈ ਕਿਉਂਕਿ ਸ੍ਰੀ ਚੀਮਾ ਨੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਮਾਲੀਏ ਨੂੰ ਐਨਾ ਵਧਾ ਦਿੱਤਾ ਹੈ ਕਿ ਇਹ ਵਾਧਾ ਪਹਿਲਾਂ ਕਿਸੇ ਵੀ ਸਰਕਾਰ ਦੇ ਕਾਰਜਕਾਲ ਦੌਰਾਨ ਨਹੀਂ ਹੋਇਆ | ਇਨ੍ਹਾਂ ਆਗੂਆਂ ਨੇ ਕਿਹਾ ਕਿ ਇਹ ਸਭ ਕੁਝ ਸ੍ਰੀ ਚੀਮਾ ਦੀ ਇਮਾਨਦਾਰੀ ਦੀ ਬਦੌਲਤ ਹੀ ਹੋ ਸਕਿਆ ਹੈ ਕਿਉਂਕਿ ਉਨ੍ਹਾਂ ਨੇ ਆਬਕਾਰੀ ਅਤੇ ਕਰ ਵਿਭਾਗ ਦੇ ਨਾਲ ਨਾਲ ਹੋਰ ਮਦਾਂ ਵਿੱਚ ਆਉਂਦੇ ਟੈਕਸ ਪ੍ਰਕਿਰਿਆ ਵਿਚਲੀਆਂ ਸਭ ਚੋਰ ਮੋਰੀਆਂ ਨੂੰ ਬੰਦ ਕਰ ਦਿੱਤਾ ਹੈ |