23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਵਿਦਿਆਰਥੀਆਂ ਨੇ ਸਮਾਜਿਕ ਕੁਰੀਤੀਆਂ ਖ਼ਿਲਾਫ਼ ਦਿੱਤਾ ਹੋਕਾ <br/>

ਅਜੀਤ ਡੈਸਕ 27-03-2026
ਸੰਗਰੂਰ, 21 ਮਾਰਚ (ਦਮਨਜੀਤ ਸਿੰਘ)-ਸਰਕਾਰੀ ਰਣਬੀਰ ਕਾਲਜ ਸੰਗਰੂਰ ਦੇ ਐੱਨ.ਐੱਸ.ਐੱਸ. ਯੂਨਿਟ ਨੰਬਰ 4 ਵੱਲੋਂ ਸੱਤ ਰੋਜ਼ਾ ਵਿਸ਼ੇਸ਼ ਕੈਂਪ ਮੰਗਵਾਲ ਵਿਖੇ ਬਹੁਤ ਹੀ ਉਤਸ਼ਾਹ, ਅਨੁਸ਼ਾਸਨ ਅਤੇ ਸੇਵਾ ਭਾਵਨਾ ਨਾਲ ਸਫਲਤਾਪੂਰਵਕ ਸੰਪੰਨ ਹੋਇਆ | ਕੈਂਪ ਦੀ ਸ਼ੁਰੂਆਤ ਪ੍ਰੋਫੈਸਰ ਪਿ੍ੰਸੀਪਲ ਪ੍ਰੋ. ਰੋਮੀ ਗਰਗ ਦੇ ਦਿਸ਼ਾ ਨਿਰਦੇਸ਼ਾਂ ਹੇਠ ਹੋਈ ਅਤੇ ਪਿੰਡ ਵਿੱਚ ਕੈਂਪ ਦਾ ਉਦਘਾਟਨ ਕਾਲਜ ਦੇ ਉਪ ਪਿ੍ੰਸੀਪਲ ਡਾ. ਮੋਨਿਕਾ ਸੇਠੀ ਵੱਲੋਂ ਕੀਤਾ ਗਿਆ | ਕੈਂਪ ਦੌਰਾਨ ਵਲੰਟੀਅਰਾਂ ਨੇ ਨਸ਼ਿਆਂ ਅਤੇ ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਰੈਲੀ ਕੱਢੀ, ਸਕੂਲੀ ਬੱਚਿਆਂ ਨੂੰ ਸਿੱਖਿਆ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਅਤੇ ਵਿਅਕਤੀਗਤ ਵਿਕਾਸ, ਨੈਤਿਕਤਾ, ਫਸਟ ਏਡ ਅਤੇ ਰਚਨਾਤਮਕ ਕੌਸ਼ਲਾਂ ਨਾਲ ਸੰਬੰਧਿਤ ਵੱਖ-ਵੱਖ ਲੈਕਚਰਾਂ ਅਤੇ ਵਰਕਸ਼ਾਪਾਂ ਵਿੱਚ ਭਾਗ ਲਿਆ | ਇਸ ਦੌਰਾਨ ਮੋਮਬੱਤੀਆਂ, ਸਾਬਣ, ਕੈਲੀਗ੍ਰਾਫੀ, ਪਲਾਸਟਰ ਆਫ਼ ਪੈਰਿਸ ਅਤੇ ਹੱਥ ਨਾਲ ਬਣੇ ਗਹਿਣਿਆਂ ਵਰਗੇ ਉਤਪਾਦ ਤਿਆਰ ਕੀਤੇ ਗਏ, ਜਿਨ੍ਹਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ | ਵਲੰਟੀਅਰਾਂ ਨੇ ਖ਼ਾਸ ਬੱਚਿਆਂ ਦੇ ਸਕੂਲ ਦਾ ਦੌਰਾ ਕਰ ਕੇ ਸਮਾਜਿਕ ਸੰਵੇਦਨਸ਼ੀਲਤਾ ਦਾ ਪਰਚਾ ਦਿੱਤਾ ਅਤੇ ਸਫ਼ਾਈ ਅਭਿਆਨ ਰਾਹੀਂ ਸਮਾਜਿਕ ਜ਼ਿੰਮੇਵਾਰੀ ਦਾ ਸੁਨੇਹਾ ਵੀ ਫੈਲਾਇਆ | ਸਮਾਪਨ ਸਮਾਰੋਹ ਦੌਰਾਨ ਸੰਗਰੂਰ ਦੇ ਏ.ਡੀ.ਸੀ. ਸੁਖਚੈਨ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਨੂੰ ਪ੍ਰੇਰਣਾਦਾਇਕ ਸੰਦੇਸ਼ ਦਿੱਤਾ | ਅੰਤ ਵਿੱਚ ਪ੍ਰੋਫੈਸਰ ਪਿ੍ੰਸੀਪਲ ਪ੍ਰੋ. ਰੋਮੀ ਗਰਗ ਵੱਲੋਂ ਉੱਤਮ ਪ੍ਰਦਰਸ਼ਨ ਕਰਨ ਵਾਲੇ ਵਲੰਟੀਅਰਾਂ ਨੂੰ ਮੈਡਲਾਂ ਅਤੇ ਟਰਾਫ਼ੀਆਂ ਨਾਲ ਸਨਮਾਨਿਤ ਕੀਤਾ ਗਿਆ | ਇਹ ਕੈਂਪ ਵਿਦਿਆਰਥੀਆਂ ਲਈ ਇੱਕ ਯਾਦਗਾਰ ਅਤੇ ਪ੍ਰੇਰਣਾਦਾਇਕ ਅਨੁਭਵ ਸਾਬਤ ਹੋਇਆ, ਜਿਸ ਨਾਲ ਉਨ੍ਹਾਂ ਵਿੱਚ ਨੇਤਿ੍ਤਵ, ਟੀਮ ਵਰਕ, ਰਚਨਾਤਮਿਕਤਾ, ਸੇਵਾ ਭਾਵਨਾ ਅਤੇ ਸਮਾਜਿਕ ਜਾਗਰੂਕਤਾ ਹੋਰ ਮਜ਼ਬੂਤ ਹੋਈ | ਇਸ ਕੈਂਪ ਨੂੰ ਸਫਲ ਬਣਾਉਣ ਵਿੱਚ ਐੱਨ.ਐੱਸ.ਐੱਸ. ਦੇ ਪ੍ਰੋਗਰਾਮ ਅਫ਼ਸਰ ਡਾਕਟਰ ਗੁਰਸ਼ਨਦੀਪ ਦਾਨੀਆ ਦਾ ਸਲਾਹੁਣਯੋਗ ਯੋਗਦਾਨ ਰਿਹਾ |

ਪਿਛਲੀ ਖ਼ਬਰ ਸੰਤੋਖ ਸਿੰਘ ਦਸੌਂਧਾ ਬਲਾਕ ਸੰਮਤੀ ਦੇ ਚੇਅਰਮੈਨ ਬਣੇ, ਇਲਾਕੇ ਵਿਚ ਖ਼ੁਸ਼ੀ ਦੀ ਲਹਿਰ <br/> ਅਗਲੀ ਖ਼ਬਰ ਸ਼ਹੀਦਾਂ ਦੇ ਬੁੱਤਾਂ ਨੂੰ ਤੋੜਨ ਦੀ ਨਿਖੇਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।