23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਗੁਰਮਤਿ ਕੈਂਪ ਆਰੰਭ <br/>

ਅਜੀਤ ਡੈਸਕ 27-03-2026
ਲੌਂਗੋਵਾਲ, 25 ਮਾਰਚ (ਵਿਨੋਦ ਸ਼ਰਮਾ)-ਸ਼ਹੀਦ ਭਾਈ ਮਨੀ ਸਿੰਘ ਖ਼ਾਲਸਾ ਕਾਲਜ ਲੌਂਗੋਵਾਲ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਅਤੇ ਪਿ੍ੰਸੀਪਲ ਡਾ. ਜਸਪ੍ਰੀਤ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਪਿੰਡ ਸ਼ੇਰੋਂ ਦੇ ਗੁਰਦੁਆਰਾ ਸੰਤ ਅਤਰ ਸਿੰਘ ਵਿਖੇ 7 ਰੋਜਾ ਗੁਰਮਤਿ ਕੈਂਪ ਆਰੰਭ ਕੀਤਾ ਗਿਆ | ਕੈਂਪ ਦੇ ਪਹਿਲੇ ਦਿਨ ਦੀ ਸ਼ੁਰੂਆਤ ਗੁਰਬਾਣੀ ਪਾਠ ਨਾਲ ਕੀਤੀ ਗਈ, ਜਿਸ ਨਾਲ ਅਧਿਆਤਮਿਕ ਮਾਹੌਲ ਬਣਿਆ | ਕਾਲਜ ਦੇ ਧਾਰਮਿਕ ਅਧਿਆਪਕ ਅਤੇ ਇਸ ਕੈਂਪ ਦੇ ਕੋਆਰਡੀਨੇਟਰ ਸੁਰਜੀਤ ਸਿੰਘ ਵਲੋਂ ਵਿਦਿਆਰਥੀਆਂ ਨੂੰ ਗੁਰਮਤਿ ਕੈਂਪ ਦੇ ਉਦੇਸ਼ ਬਾਰੇ ਜਾਣੂ ਕਰਵਾਇਆ ਗਿਆ ਅਤੇ ਉਨ੍ਹਾਂ ਨੂੰ ਸਿੱਖੀ ਜੀਵਨ ਮਾਰਗ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ | ਪਹਿਲੇ ਦਿਨ ਵਿਦਿਆਰਥੀਆਂ ਨੂੰ ਦਸਤਾਰ ਬੰਨ੍ਹਣ ਦੀ ਮੁੱਢਲੀ ਸਿਖਲਾਈ ਦਿੱਤੀ ਗਈ ਅਤੇ ਗੁਰਬਾਣੀ ਅਤੇ ਗੁਰੂ ਇਤਿਹਾਸ ਨਾਲ ਜੋੜਨ ਦੀ ਸ਼ੁਰੂਆਤ ਕੀਤੀ ਗਈ | ਵਿਦਿਆਰਥੀਆਂ ਵਿਚ ਇਸ ਕੈਂਪ ਪ੍ਰਤੀ ਖ਼ਾਸ ਉਤਸ਼ਾਹ ਵੇਖਣ ਨੂੰ ਮਿਲਿਆ | ਗੁਰਦੁਆਰਾ ਸੰਤ ਅਤਰ ਸਿੰਘ ਦੀ ਪ੍ਰਬੰਧਕ ਕਮੇਟੀ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਪਿ੍ੰਸੀਪਲ ਡਾ. ਜਸਪ੍ਰੀਤ ਸਿੰਘ ਧਾਲੀਵਾਲ ਅਤੇ ਧਾਰਮਿਕ ਅਧਿਆਪਕ ਸੁਰਜੀਤ ਸਿੰਘ ਦਾ ਧੰਨਵਾਦ ਕੀਤਾ ਹੈ |

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੇ ਸਦਾ ਹੀ ਕੌਮੀਅਤ ਨੂੰ ਪਹਿਲ ਦਿੰਦਿਆਂ ਪੰਥਕ ਹਿਤਾਂ ਦੀ ਪਹਿਰੇਦਾਰੀ ਕੀਤੀ-ਸੀਰਾ ਬਨਭੌਰਾ <br/>... ਅਗਲੀ ਖ਼ਬਰ ਸੂਬੇ ਦੀ ਨੌਜਵਾਨੀ ਨੂੰ ਖੇਡ ਮੈਦਾਨਾਂ ਨਾਲ ਜੋੜਨ ਲਈ ਸੈਮੀਨਾਰ ਕਰਵਾਏ ਜਾਣ-ਸਰਪੰਚ ਅÏਲਖ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।