23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਮੁੱਖ ਮੰਤਰੀ ਪੰਜਾਬ ਦੇ ਯਤਨਾਂ ਸਦਕਾ ਪੰਜਾਬ ਖੇਡਾਂ ਦੇ ਖੇਤਰ 'ਚ ਸੰਸਾਰ ਦੇ ਨਕਸ਼ੇ 'ਤੇ ਉੱਭਰਨ ਲੱਗਾ-ਚੇਅਰਮੈਨ ਜ਼ਾਫ਼ਰ ਅਲੀ ਭੈਣੀ <br/>

ਅਜੀਤ ਡੈਸਕ 27-03-2026
ਮਲੇਰਕੋਟਲਾ, 26 ਮਾਰਚ (ਮੁਹੰਮਦ ਹਨੀਫ਼ ਥਿੰਦ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਕੀਤੇ ਜਾ ਰਹੇ ਸਿਰਤੋੜ ਯਤਨਾਂ ਸਦਕਾ ਪੰਜਾਬ ਹੁਣ ਖੇਡਾਂ ਦੇ ਖੇਤਰ ਵਿਚ ਵੀ ਮੋਹਰੀ ਅਤੇ ਸੰਸਾਰ ਦੇ ਨਕਸ਼ੇ ਉੱਤੇ ਉੱਭਰਨ ਲੱਗਾ ਹੈ | ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਮਲੇਰਕੋਟਲਾ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜ਼ਾਫ਼ਰ ਅਲੀ ਭੈਣੀ ਕੰਬੋਆਂ ਨੇ ਕਰਦਿਆਂ ਕਿਹਾ ਕਿ ਸਿਹਤ ਸੇਵਾਵਾਂ ਅਤੇ ਸਿੱਖਿਆ ਢਾਂਚੇ ਵਿਚ ਕ੍ਰਾਂਤੀਕਾਰੀ ਤਬਦੀਲੀਆਂ ਤੋਂ ਬਾਅਦ ਸੂਬੇ ਵਿਚ ਖੇਡਾਂ ਦਾ ਮਿਆਰ ਉੱਚਾ ਚੁੱਕਣ ਲਈ ਹੁਣ ਸੂਬੇ ਭਰ ਦੇ ਪਿੰਡਾਂ ਵਿਚ ਖੇਡ ਮੈਦਾਨ ਬਣਾਏ ਜਾ ਰਹੇ ਹਨ | 1330 ਕਰੋੜ ਰੁਪਏ ਦੀ ਲਾਗਤ ਨਾਲ 3100 ਖੇਡ ਮੈਦਾਨ ਵਿਕਸਿਤ ਕੀਤੇ ਜਾ ਰਹੇ ਅਤੇ 101.8 ਕਰੋੜ ਰੁਪਏ ਦੀ ਲਾਗਤ ਨਾਲ 3 ਹਜ਼ਾਰ ਜਿੰਮ ਅਤਿ ਆਧੁਨਿਕ ਤਕਨੀਕ ਨਾਲ ਲੈਸ ਕੀਤੇ ਗਏ ਹਨ | ਖਿਡਾਰੀਆਂ ਨੂੰ 50 ਕਰੋੜ ਰੁਪਏ ਦੀਆਂ 17 ਹਜ਼ਾਰ ਖੇਡ ਕਿੱਟਾਂ ਵੰਡੀਆਂ ਗਈਆਂ ਹਨ | ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਸਦਕਾ ਪੰਜਾਬ ਦੇ ਖਿਡਾਰੀ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਵਿਚ ਮੱਲ੍ਹਾਂ ਮਾਰ ਰਹੇ ਹਨ | ਪੰਜਾਬ ਨੂੰ ਪਹਿਲੀ ਵਾਰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਮਿਲਣ ਨਾਲ ਪੰਜਾਬ ਖੇਡਾਂ ਦੇ ਖੇਤਰ ਵਿਚ ਸੰਸਾਰ ਦੇ ਨਕਸ਼ੇ ਉੱਤੇ ਉੱਭਰਨ ਜਾ ਰਿਹਾ ਹੈ ਅਤੇ ਜਲੰਧਰ ਵਿਖੇ ਹੋਣ ਜਾ ਰਹੀ ਕੌਮੀ ਬੈਡਮਿੰਟਨ ਚੈਂਪੀਅਨਸ਼ਿਪ ਵੀ ਖੇਡਾਂ ਦੇ ਖੇਤਰ ਵਿਚ ਪੰਜਾਬ ਦੀ ਵੱਡੀ ਪ੍ਰਾਪਤੀ ਹੈ |

ਪਿਛਲੀ ਖ਼ਬਰ ਐੱਸ.ਡੀ.ਐੱਮ. ਸੁਨਾਮ ਵਲੋਂ ਲੋਕਾਂ ਨੂੰ ਗੈਸ ਤੇ ਪੈਟਰੋਲ-ਡੀਜ਼ਲ ਦੀ ਘਬਰਾਹਟ 'ਚ ਆ ਕੇ ਵਾਧੂ ਖ਼ਰੀਦ ਤੇ ਜਮਾਂਖੋਰੀ ਨਾ ਕਰ... ਅਗਲੀ ਖ਼ਬਰ ਮਲੇਰਕੋਟਲਾ ਪੁਲਿਸ ਵੱਲੋਂ ਪਿੰਡਾਂ ਤੇ ਸ਼ਹਿਰੀ ਇਲਾਕਿਆਂ 'ਚ ਨਸ਼ਿਆਂ ਖ਼ਿਲਾਫ਼ ਤਲਾਸ਼ੀ ਮੁਹਿੰਮ ਚਲਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।