23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਬੇਲੋੜੀ ਤੇ ਵਾਧੂ ਖ਼ਰੀਦਦਾਰੀ ਕਾਰਨ ਪੈਟਰੋਲ ਪੰਪਾਂ 'ਤੇ ਲੋਕਾਂ ਦਾ ਜਮਾਵੜਾ ਲੱਗਿਆ <br/>

ਅਜੀਤ ਡੈਸਕ 27-03-2026
ਸੁਨਾਮ ਊਧਮ ਸਿੰਘ ਵਾਲਾ, 26 ਮਾਰਚ (ਭੁੱਲਰ, ਧਾਲੀਵਾਲ)-ਈਰਾਨ-ਇਜ਼ਰਾਈਲ ਜੰਗ ਦੇ ਚੱਲਦਿਆਂ ਲੋਕਾਂ 'ਚ ਗੈੱਸ ਅਤੇ ਪੈਟਰੋਲ-ਡੀਜ਼ਲ ਦੀ ਕਿੱਲਤ ਹੋਣ ਦੀਆਂ ਅਫ਼ਵਾਹਾਂ ਦਾ ਦੌਰ ਜਾਰੀ ਹੈ | ਜਿਸ ਨੂੰ ਲੈ ਕੇ ਅੱਜ ਸਵੇਰ ਤੋਂ ਹੀ ਸੁਨਾਮ ਸ਼ਹਿਰ ਦੇ ਪੈਟਰੋਲ ਪੰਪਾਂ 'ਤੇ ਪੈਟਰੋਲ-ਡੀਜ਼ਲ ਲੈਣ ਲਈ ਲੋਕਾਂ ਦੀਆਂ ਲੰਮੀਆਂ ਲੰਮੀਆਂ ਲਾਈਨਾਂ ਲੱਗ ਗਈਆਂ |ਲੋਕਾਂ ਵੱਲੋਂ ਇਕਦਮ ਬੇਲੋੜੀ ਅਤੇ ਵਾਧੂ ਖ਼ਰੀਦਦਾਰੀ ਕਰਨ ਕਾਰਨ ਪੈਟਰੋਲ ਪੰਪਾਂ 'ਤੇ ਪੈਟਰੋਲ-ਡੀਜ਼ਲ ਦਾ ਸਟਾਕ ਕੁੱਝ ਹੀ ਸਮੇਂ ਵਿਚ ਖ਼ਤਮ ਹੋ ਗਿਆ | ਜਿਸ ਕਾਰਨ ਸ਼ਹਿਰ ਦੇ ਜ਼ਿਆਦਾਤਰ ਪੈਟਰੋਲ ਪੰਪ ਮਾਲਕਾਂ ਨੂੰ ਆਪਣੇ ਪੰਪਾਂ 'ਤੇ ਪੈਟਰੋਲ ਅਤੇ ਡੀਜ਼ਲ ਖ਼ਤਮ ਹੋਣ ਦੇ ਬੋਰਡ ਲਿਖ ਕੇ ਲਾਉਣ ਲਈ ਮਜਬੂਰ ਹੋਣਾ ਪਿਆ | ਇਸ ਸਮੇਂ ਪੈਟਰੋਲ ਪੰਪ ਮਾਲਕਾਂ ਦਾ ਕਹਿਣਾ ਸੀ ਕਿ ਪੈਟਰੋਲ ਅਤੇ ਡੀਜ਼ਲ ਦੀ ਕਿਸੇ ਤਰ੍ਹਾਂ ਦੀ ਕੋਈ ਵੀ ਕਿੱਲਤ ਨਹੀ ਅਤੇ ਤੇਲ ਕੰਪਨੀਆਂ ਵੱਲੋਂ ਰੋਜ਼ਾਨਾ ਦੀ ਤਰ੍ਹਾਂ ਲੋੜ ਅਨੁਸਾਰ ਪੈਟਰੋਲ ਪੰਪਾਂ ਨੂੰ ਪੈਟਰੋਲ-ਡੀਜ਼ਲ ਦੀ ਨਿਰਵਿਘਨ ਸਪਲਾਈ ਕੀਤੀ ਜਾ ਰਹੀ ਹੈ ਸਗੋਂ ਲੋਕਾਂ ਵੱਲੋਂ ਕੀਤੀ ਜਾ ਰਹੀ ਪੈਟਰੋਲ-ਡੀਜ਼ਲ ਦੀ ਬੇਲੋੜੀ ਅਤੇ ਵਾਧੂ ਖ਼ਰੀਦਦਾਰੀ ਕਾਰਨ ਪੈਟਰੋਲ ਪੰਪਾ 'ਤੇ ਵਾਹਨਾਂ ਅਤੇ ਲੋਕਾਂ ਦਾ ਜਮਾਵੜਾ ਲੱਗਣ ਕਾਰਨ ਉਨ੍ਹਾਂ ਦੇ ਮੁਲਾਜਮਾਂ ਨੂੰ ਬੇਵਜ੍ਹਾ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ | ਲੋਕਾਂ ਨੂੰ ਅਫ਼ਵਾਹਾਂ 'ਤੇ ਯਕੀਨ ਨਾਂ ਕਰਨ ਲਈ ਇਕ ਪਾਸੇ ਸ਼ਹਿਰ ਦੇ ਪੈਟਰੋਲ ਪੰਪ ਮਾਲਕ ਪੈਟਰੋਲ-ਡੀਜ਼ਲ ਦੀ ਕਿਸੇ ਵੀ ਤਰ੍ਹਾਂ ਦੀ ਕੋਈ ਕਿੱਲਤ ਨਾਂ ਹੋਣ ਦਾ ਦਾਅਵਾ ਕਰ ਰਹੇ ਹਨ ਅਤੇ ਦੂਜੇ ਪਾਸੇ ਐਸ ਡੀ ਐਮ ਸੁਨਾਮ ਊਧਮ ਸਿੰਘ ਵਾਲਾ ਗਗਨਦੀਪ ਸਿੰਘ ਵੱਲੋਂ ਵੀ ਲੋਕਾਂ ਨੂੰ ਗੈੱਸ ਅਤੇ ਪੈਟਰੋਲ-ਡੀਜ਼ਲ ਦੀ ਘਬਰਾਹਟ 'ਚ ਆ ਕੇ ਵਾਧੂ ਖ਼ਰੀਦਦਾਰੀ ਤੇ ਜਮ੍ਹਾਖ਼ੋਰੀ ਨਾਂ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਮਲੇਰਕੋਟਲਾ ਵਿਖੇ ਵਿਸ਼ਾਲ ਖ਼ੂਨਦਾਨ ਕੈਂਪ ਦੌਰਾਨ ਹੋਵੇਗਾ ਅਹਿਮ ਸ਼ਖ਼ਸੀਅਤਾਂ ਦਾ ਸਨਮਾਨ <br/> ਅਗਲੀ ਖ਼ਬਰ ਜ਼ਿਲ੍ਹਾ ਮਲੇਰਕੋਟਲਾ ਸਮਾਜਿਕ ਸੁਰੱਖਿਆ ਤੇ ਬਾਲ ਵਿਕਾਸ ਵਿਭਾਗ ਦੇ ਜ਼ਿਲ੍ਹਾ ਪੱਧਰੀ ਅਧਿਕਾਰੀਆਂ ਤੋਂ ਅੱਜ ਵੀ ਸੱਖਣਾ <b...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।