ਭਵਾਨੀਗੜ੍ਹ, 26 ਮਾਰਚ (ਰਣਧੀਰ ਸਿੰਘ ਫੱਗੂਵਾਲਾ)-ਪੰਜਾਬ ਨੰਬਰਦਾਰ ਯੂਨੀਅਨ ਵੱਲੋਂ ਸਬ ਡਵੀਜਨ ਦੀ ਐੱਸ.ਡੀ.ਐੱਮ ਨੂੰ ਸਨਮਾਨਿਤ ਕਰਨ ਸਬੰਧੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਤੇਜਾ ਸਿੰਘ ਕਾਕੜਾ ਅਤੇ ਬਲਾਕ ਪ੍ਰਧਾਨ ਬਲਦੇਵ ਸਿੰਘ ਆਲੋਅਰਖ਼ ਨੇ ਵਧੀਆ ਸੇਵਾਵਾਂ ਦੇਣ 'ਤੇ ਐੱਸ.ਡੀ.ਐੱਮ ਮਨਜੀਤ ਕੌਰ ਨੂੰ ਸਨਮਾਨਿਤ ਕੀਤਾ | ਇਸ ਮੌਕੇ 'ਤੇ ਉਕਤ ਆਗੂਆਂ ਨੇ ਕਿਹਾ ਕਿ ਐੱਸ.ਡੀ.ਐੱਮ ਮਨਜੀਤ ਕੌਰ ਵੱਲੋਂ ਇਲਾਕੇ ਵਿਚ ਵਧੀਆ ਕੰਮ ਕੀਤੇ ਜਾ ਰਹੇ ਹਨ, ਉਹ ਆਪਣੀ ਡਿਊਟੀ ਸੁਹਿਰਦ ਢੰਗ ਨਾਲ ਨਿਭਾ ਰਹੇ ਹਨ, ਇਸ ਕਰਕੇ ਨੰਬਰਦਾਰ ਯੂਨੀਅਨ ਵੱਲੋਂ ਅੱਜ ਉਨ੍ਹਾਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ | ਇਸ ਮੌਕੇ 'ਤੇ ਯੂਨੀਅਨ ਦੇ ਸੂਬਾਈ ਆਗੂ ਰਣ ਸਿੰਘ ਮਹਿਲਾਂ, ਗੁਰਜੀਤ ਸਿੰਘ ਭਵਾਨੀਗੜ੍ਹ, ਗੁਰਪ੍ਰੀਤ ਸਿੰਘ ਕੰਧੋਲਾ, ਪਿ੍ਤਪਾਲ ਸਿੰਘ ਕਾਕੜਾ, ਮਾਲਵਿੰਦਰ ਸਿੰਘ ਦਿਆਲਪੁਰਾ ਤੋਂ ਇਲਾਵਾ ਹੋਰ ਆਗੂ ਹਾਜ਼ਰ ਸਨ |