ਲੌਂਗੋਵਾਲ, 26 ਮਾਰਚ (ਵਿਨੋਦ ਸ਼ਰਮਾ) - ਸ਼ਹੀਦ ਭਾਈ ਮਨੀ ਸਿੰਘ ਖ਼ਾਲਸਾ ਕਾਲਜ ਲੌਂਗੋਵਾਲ ਵੱਲੋਂ ਰੈਡ ਰਿਬਨ ਕਲੱਬ ਦੇ ਅਧੀਨ ਵਿਸ਼ਵ ਤਪਦਿਕ ਦਿਵਸ ਮਨਾਇਆ ਗਿਆ | ਰੈੱਡਰਿਬਨ ਕਲੱਬ ਦੀ ਕੋਆਰਡੀਨੇਟਰ ਮਨਦੀਪ ਕੌਰ ਨੇ ਦੱਸਿਆ ਕਿ ਇਸ ਸਬੰਧੀ ਪੋਸਟਰ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਬੱਚਿਆਂ ਨੇ ਤਪਦਿਕ ਰੋਗ ਦੇ ਲੱਛਣ ਅਤੇ ਉਨ੍ਹਾਂ ਤੋਂ ਬਚਾਅ ਦੇ ਤਰੀਕਿਆਂ ਬਾਰੇ ਜਾਗਰੂਕ ਅਤੇ ਹੋਰ ਗਤੀਵਿਧੀਆਂ ਕੀਤੀਆਂ | ਪੋਸਟਰ ਮੁਕਾਬਲੇ ਵਿੱਚ ਜਸ਼ਨਦੀਪ ਕੌਰ, ਪ੍ਰਭਜੋਤ ਕੌਰ, ਹੁਸਨਪ੍ਰੀਤ ਕੌਰ ਨੇ ਕ੍ਰਮਵਾਰ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ | ਇਸ ਮੌਕੇ ਅਸਿਸਟੈਂਟ ਪ੍ਰੋਫੈਸਰ ਆਸ਼ੂ ਕਾਂਸਲ, ਅਸਿਸਟੈਂਟ ਪ੍ਰੋਫੈਸਰ ਅਮਨਪ੍ਰੀਤ ਕੌਰ, ਅਸਿਸਟੈਂਟ ਪ੍ਰੋਫੈਸਰ ਗਗਨਦੀਪ ਕੁਮਾਰ, ਧਾਰਮਿਕ ਪ੍ਰੋਫੈਸਰ ਸੁਰਜੀਤ ਸਿੰਘ ਅਤੇ ਸੁਖਬੀਰ ਸਿੰਘ ਉਭਾਵਾਲ ਮੌਜੂਦ ਸਨ |