22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਫੁੱਟਬਾਲ ਮੁਕਾਬਲਿਆਂ ਵਿੱਚ ਜਖੇਪਲ ਅਤੇ ਸੰਗਰੂਰ ਦੀ ਟੀਮ ਪਹਿਲੇ ਦੂਜੇ ਸਥਾਨ 'ਤੇ ਰਹੀ <br/>

ਜੇਤੂ ਖਿਡਾਰੀਆਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ | ਤਸਵੀਰ : ਦਮਦਮੀ <br/> 27-03-2026
ਮਸਤੂਆਣਾ ਸਾਹਿਬ, 26 ਮਾਰਚ (ਦਮਦਮੀ)-ਪਿੰਡ ਚੱਠੇ ਸੇਖਵਾਂ ਵਿਖੇ ਯੂਥ ਵੈਲਫੇਅਰ ਸਪੋਰਟਸ ਕਲੱਬ ਚੱਠੇ ਸੇਖਵਾਂ ਵੱਲੋਂ ਇੱਕ ਰੋਜ਼ਾ ਟੂਰਨਾਮੈਂਟ ਕਰਵਾਇਆ ਗਿਆ | ਜਿਸ ਵਿੱਚ ਫੁੱਟਬਾਲ ਅਤੇ ਅਥਲੈਟਿਕਸ ਦੇ ਖਿਡਾਰੀਆਂ ਨੇ ਭਾਗ ਲਿਆ | ਫੁੱਟਬਾਲ ਮੁਕਾਬਲਿਆਂ ਵਿਚੋਂ ਜਖੇਪਲ ਦੀ ਟੀਮ ਪਹਿਲੇ ਸਥਾਨ ਤੇ ਸੰਗਰੂਰ ਦੀ ਟੀਮ ਦੂਜੇ ਸਥਾਨ ਤੇ ਰਹੀ | 100 ਮੀਟਰ ਮੁਕਾਬਲਿਆਂ ਵਿੱਚ ਬੰਗਾਂਵਾਲੀ ਅਤੇ ਚੱਠੇ ਸੇਖਵਾਂ ਦੇ ਬੱਚਿਆਂ ਨੇ ਕ੍ਰਮਵਾਰ ਪਹਿਲਾ ਦੂਜਾ ਸਥਾਨ ਹਾਸਲ ਕੀਤਾ | ਜੇਤੂ ਖਿਡਾਰੀਆਂ ਨੂੰ ਇਨਾਮ ਵੰਡ ਦੀ ਰਸਮ ਕਲੱਬ ਦੇ ਅਹੁਦੇਦਾਰਾਂ ਅਤੇ ਗ੍ਰਾਮ ਪੰਚਾਇਤ ਵੱਲੋਂ ਕੀਤੀ ਗਈ | ਖੇਡਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਅਤੇ ਦਰਸ਼ਕਾਂ ਦਾ ਕਲੱਬ ਦੇ ਪ੍ਰਧਾਨ ਚਮਕਦੀਪ ਸਿੰਘ ਵੱਲੋਂ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ | ਇਸ ਮੌਕੇ ਖਜ਼ਾਨਚੀ ਗੁਰਪ੍ਰੀਤ ਸਿੰਘ ਸੇਖੋਂ, ਕਲੱਬ ਮੈਂਬਰ ਅਜਾਇਬ ਸਿੰਘ ਸੇਖੋਂ, ਗੁਰਪ੍ਰੀਤ ਸਿੰਘ, ਪਰਦੀਪ ਸੇਖੋਂ, ਮਨਪ੍ਰੀਤ ਸਿੰਘ ਮਨੀ, ਗੁਰਮੀਤ ਸਿੰਘ, ਅਵਤਾਰ ਸਿੰਘ ਅਤੇ ਸਹਾਇਕ ਥਾਣੇਦਾਰ ਚਰਨਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮੋਹਤਵਰ ਸ਼ਖ਼ਸੀਅਤਾਂ ਮੌਜੂਦ ਸਨ |

ਪਿਛਲੀ ਖ਼ਬਰ ਪਵਨ ਗਰਗ ਦੀ ਅਗਵਾਈ ਹੇਠ ਕਿਲ੍ਹਾ ਮਾਰਕਿਟ ਦੇ ਦੁਕਾਨਦਾਰਾਂ ਨੇ ਸਰਜੀਵਨ ਜਿੰਦਲ ਨੂੰ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਸਰਕਾਰੀ ਸਕੂਲ ਛਪਾਰ ਦੀ ਰਾਜ ਪੱਧਰੀ ਗਤਕਾ ਮੁਕਾਬਲੇ 'ਚ ਭਾਗ ਲੈਣ ਵਾਲੀ ਤਨਵੀਰ ਕੌਰ ਦਾ ਸਾਈਕਲ ਨਾਲ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।