22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਨਤੀਜਾ ਘੋਸ਼ਿਤ ਕਰਨ ਵੇਲੇ ਦਿੱਲੀ ਪਬਲਿਕ ਸਕੂਲ ਦੀ ਪਿ੍ੰਸੀਪਲ ਨੇ ਬੱਚਿਆਂ ਨੂੰ ਹੋਰ ਮਿਹਨਤ ਕਰਨ ਲਈ ਕੀਤਾ ਪ੍ਰੇਰਿਤ <br/>

ਅਜੀਤ ਡੈਸਕ 27-03-2026
ਸੰਗਰੂਰ, 26 ਮਾਰਚ (ਅਮਨਦੀਪ ਸਿੰਘ ਬਿੱਟਾ)-ਦਿੱਲੀ ਪਬਲਿਕ ਸਕੂਲ ਸੰਗਰੂਰ ਵਿਖੇ 3 ਤੋਂ 9ਵੀਂ ਤੱਕ ਦੇ ਵਿਦਿਆਰਥੀਆਂ ਦਾ ਨਤੀਜਾ ਘੋਸ਼ਿਤ ਕਰਨ ਵੇਲੇ ਇੱਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਜਿੱਥੇ ਵਿਦਿਆਰਥੀਆਂ ਵਿਚ ਖ਼ੁਸ਼ੀ ਦਾ ਮਾਹੌਲ ਨਜ਼ਰ ਆ ਰਿਹਾ ਸੀ ਉੱਥੇ ਮਾਪੇ ਵੀ ਵੱਡੀ ਗਿਣਤੀ ਵਿਚ ਪੁੱਜੇ ਹੋਏ ਸਨ | ਪਿ੍ੰਸੀਪਲ ਅਰੁਣਾ ਜੈਸਵਾਲ ਨੇ ਵਧੀਆ ਅੰਕ ਲੈਣ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਇਸ ਸੈਸ਼ਨ ਵਿਚ ਹੋਰ ਵੀ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਲਗਾਤਾਰ ਕੋਸ਼ਿਸ਼ ਅਤੇ ਆਤਮ ਵਿਸ਼ਵਾਸ ਹੀ ਕਾਮਯਾਬੀ ਦੀ ਪੂੰਜੀ ਹੈ | ਇਸ ਮੌਕੇ ਸਕੂਲ ਵਿਚ ਬੁੱਕ ਫੇਅਰ (ਕਿਤਾਬ ਮੇਲੇ) ਦਾ ਵੀ ਆਯੋਜਨ ਕੀਤਾ ਗਿਆ ਜਿਸ ਵਿਚ ਵਿਦਿਆਰਥੀਆਂ ਨੇ ਡੂੰਘਾਈ ਨਾਲ ਦਿਲਚਸਪੀ ਲੈਂਦਿਆਂ ਕਹਾਣੀਆਂ, ਗਿਆਨਵਰਧਕ, ਗਤੀਵਿਧੀਆਂ ਨਾਲ ਸਬੰਧਿਤ ਕਿਤਾਬਾਂ ਵਿਚ ਆਪਣੀ ਰੁਚੀ ਦਿਖਾਈ | ਇਹ ਉਪਰਾਲਾ ਬੱਚਿਆਂ ਵਿਚ ਪੜ੍ਹਨ ਦੀ ਆਦਤ ਨੂੰ ਉਤਸ਼ਾਹਿਤ ਕਰਨ ਲਈ ਸ਼ਲਾਘਾਯੋਗ ਕਦਮ ਹੈ |

ਪਿਛਲੀ ਖ਼ਬਰ ਧਾਰਮਿਕ ਸਮਾਗਮ ਨਾਲ ਹੋਈ ਨਵੇਂ ਸੈਸ਼ਨ ਦੀ ਸ਼ੁਰੂਆਤ <br/> ਅਗਲੀ ਖ਼ਬਰ ਟਰੱਕ ਯੂਨੀਅਨ ਖਨੌਰੀ ਦੇ ਪ੍ਰਧਾਨ ਦੀ ਚੋਣ ਵੋਟਾਂ ਰਾਹੀਂ ਕਰਵਾਈ ਜਾਵੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।