22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਧਾਰਮਿਕ ਸਮਾਗਮ ਨਾਲ ਹੋਈ ਨਵੇਂ ਸੈਸ਼ਨ ਦੀ ਸ਼ੁਰੂਆਤ <br/>

ਅਜੀਤ ਡੈਸਕ 27-03-2026
ਸੰਗਰੂਰ, 26 ਮਾਰਚ (ਧੀਰਜ ਪਸ਼ੌਰੀਆ)-ਬਾਬਾ ਸ਼ਹੀਦ ਸਿੰਘ ਪਬਲਿਕ ਸਕੂਲ ਬਾਲੀਆਂ ਸੰਗਰੂਰ ਵਿਖੇ ਨਵੇਂ ਵਿਦਿਅਕ ਸੈਸ਼ਨ ਦੀ ਸ਼ੁਰੂਆਤ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਵਲੋਂ ਕੀਰਤਨ ਕੀਤਾ ਗਿਆ | ਵਿਦਿਆਰਥੀਆਂ ਦੇ ਜਥੇ ਨੇ ਕਵੀਸ਼ਰੀ ਪੇਸ਼ ਕਰ ਕੇ ਸੰਗਤ ਨੂੰ ਰੂਹਾਨੀ ਰੰਗ ਵਿਚ ਰੰਗ ਦਿੱਤਾ | ਬੱਚਿਆਂ ਦੀਆਂ ਪੇਸ਼ਕਾਰੀਆਂ ਨੇ ਹਾਜ਼ਰੀਨ ਦਾ ਮਨ ਮੋਹ ਲਿਆ | ਇਸ ਮੌਕੇ ਸਕੂਲ ਪਿ੍ੰਸੀਪਲ ਡਾ. ਪਰਵਿੰਦਰ ਕੌਰ ਨੇ ਆਏ ਹੋਏ ਮਾਪਿਆਂ ਅਤੇ ਸੰਗਤ ਦਾ ਸਵਾਗਤ ਕਰਦਿਆਂ ਪਰਿਵਾਰਕ ਏਕਤਾ, ਮਾਨਸਿਕ ਸਿਹਤ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੇ ਜੀਵਨ ਵਿਚ ਮਹੱਤਵ ਬਾਰੇ ਵਿਚਾਰ ਸਾਂਝੇ ਕੀਤੇ | ਉਨ੍ਹਾਂ ਕਿਹਾ ਕਿ ਗੁਰਬਾਣੀ ਮਨੁੱਖ ਨੂੰ ਅੰਦਰੂਨੀ ਸ਼ਾਂਤੀ, ਸੰਤੁਲਨ ਅਤੇ ਸਹੀ ਜੀਵਨ ਮਾਰਗ ਦੀ ਦਿਸ਼ਾ ਦਿੰਦੀ ਹੈ | ਸਮਾਗਮ ਦੌਰਾਨ ਪਿ੍ੰਸੀਪਲ ਡਾ ਪਰਵਿੰਦਰ ਕੌਰ, ਅਧਿਆਪਕਾ ਹਰਪ੍ਰੀਤ ਕੌਰ ਅਤੇ ਜਸਪ੍ਰੀਤ ਕੌਰ ਸੰਗੀਤ ਅਧਿਆਪਿਕਾ ਨੂੰ ਉਨ੍ਹਾਂ ਦੇ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ | ਇਸ ਦੇ ਨਾਲ ਹੀ ਕੀਰਤਨ ਅਤੇ ਕਵੀਸ਼ਰੀ ਪੇਸ਼ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਸਕੂਲ ਦੇ ਚੇਅਰਮੈਨ ਬਾਬਾ ਸੁਰਜੀਤ ਸਿੰਘ ਅਤੇ ਪ੍ਰਬੰਧਕ ਕਮੇਟੀ ਮੈਂਬਰਾਂ ਵਲੋਂ ਸਨਮਾਨ ਦੇ ਕੇ ਹੌਸਲਾ ਅਫਜ਼ਾਈ ਕੀਤੀ ਗਈ |

ਪਿਛਲੀ ਖ਼ਬਰ ਟੀ.ਬੀ ਦਿਵਸ 'ਤੇ ਵਧੀਆ ਕਾਰਗੁਜ਼ਾਰੀ ਨਿਭਾਉਣ ਵਾਲੇ ਸੁਪਰਵਾਈਜ਼ਰ ਨੂੰ ਸਿਵਲ ਸਰਜਨ ਨੇ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਨਤੀਜਾ ਘੋਸ਼ਿਤ ਕਰਨ ਵੇਲੇ ਦਿੱਲੀ ਪਬਲਿਕ ਸਕੂਲ ਦੀ ਪਿ੍ੰਸੀਪਲ ਨੇ ਬੱਚਿਆਂ ਨੂੰ ਹੋਰ ਮਿਹਨਤ ਕਰਨ ਲਈ ਕੀਤਾ ਪ੍ਰੇਰਿਤ <b...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।