22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਟੀ.ਬੀ ਦਿਵਸ 'ਤੇ ਵਧੀਆ ਕਾਰਗੁਜ਼ਾਰੀ ਨਿਭਾਉਣ ਵਾਲੇ ਸੁਪਰਵਾਈਜ਼ਰ ਨੂੰ ਸਿਵਲ ਸਰਜਨ ਨੇ ਕੀਤਾ ਸਨਮਾਨਿਤ <br/>

ਅਜੀਤ ਡੈਸਕ 27-03-2026
ਸੰਗਰੂਰ, 26 ਮਾਰਚ (ਅਮਨਦੀਪ ਸਿੰਘ ਬਿੱਟਾ)-ਵਿਸ਼ਵ ਟੀ.ਬੀ ਦਿਵਸ ਮੌਕੇ ਸਿਵਲ ਹਸਪਤਾਲ ਸੰਗਰੂਰ ਵਿਚ ਵੀ ਇਹ ਦਿਨ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਸੁਪਰਵਾਈਜ਼ਰ ਸ੍ਰੀ ਵਿਸ਼ਾਲ ਦੀਪ ਸ਼ਰਮਾ ਵਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਬਦਲੇ ਸਿਵਲ ਸਰਜਨ ਡਾਕਟਰ ਅਮਰਜੀਤ ਕੌਰ, ਜ਼ਿਲ੍ਹਾ ਟੀ.ਬੀ ਅਫ਼ਸਰ ਡਾਕਟਰ ਰਜਿੰਦਰ ਕੌਰ, ਐੱਸ.ਐੱਮ.ਓ ਡਾਕਟਰ ਵਿਨੋਦ ਕੁਮਾਰ ਅਤੇ ਡਾਕਟਰ ਵਿਕਾਸ ਧੀਰ ਵਲੋਂ ਸਨਮਾਨਿਤ ਕੀਤਾ ਗਿਆ | ਡਾਕਟਰ ਰਜਿੰਦਰ ਕੌਰ ਨੇ ਟੀ.ਬੀ ਦੀ ਬੀਮਾਰੀ ਅਤੇ ਲੱਛਣਾਂ ਸਬੰਧੀ ਜਾਣੂ ਵੀ ਕਰਵਾਇਆ | ਮਾਹਿਰ ਡਾਕਟਰਾਂ ਨੇ ਦੱਸਿਆ ਕਿ ਟੀ.ਬੀ ਦੀ ਦਵਾਈ ਸਹੀ ਸਮੇਂ ਅਤੇ ਠੀਕ ਢੰਗ ਨਾਲ ਇਲਾਜ ਦੇ ਚੱਲਦਿਆਂ ਇਸ ਦਾ ਹੱਲ ਸੰਭਵ ਹੈ | ਵਿਸ਼ਾਲ ਦੀਪ ਸ਼ਰਮਾ ਜਿਨ੍ਹਾਂ ਨੂੰ ਪ੍ਰਸੰਸਾ ਪੱਤਰ ਵੀ ਵਿਭਾਗ ਵਲੋਂ ਦਿੱਤਾ ਗਿਆ ਹੈ ਨੇ ਕਿਹਾ ਕਿ ਉਨ੍ਹਾਂ ਹਮੇਸ਼ਾ ਹੀ ਨਿਸ਼ਠਾ, ਇਮਾਨਦਾਰੀ ਨਾਲ ਸੇਵਾਵਾਂ ਨਿਭਾਈਆਂ ਹਨ ਅਤੇ ਭਵਿੱਖ ਵਿਚ ਵੀ ਉਨ੍ਹਾਂ ਦੇ ਯਤਨ ਰਹਿਣਗੇ ਕਿ ਕਿਸੇ ਮਰੀਜ਼ ਨੂੰ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ |

ਪਿਛਲੀ ਖ਼ਬਰ ਮਹਿਲ ਕਲਾਂ ਤੋਂ ਧਨੇਰ ਸੜਕ 'ਤੇ ਵਾਪਰੇ ਹਾਦਸੇ 'ਚ ਮੋਟਰਸਾਈਕਲ ਚਾਲਕ ਦੀ ਮੌਤ, ਦੋ ਜ਼ਖ਼ਮੀ <br/> ਅਗਲੀ ਖ਼ਬਰ ਧਾਰਮਿਕ ਸਮਾਗਮ ਨਾਲ ਹੋਈ ਨਵੇਂ ਸੈਸ਼ਨ ਦੀ ਸ਼ੁਰੂਆਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।