26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਸੂਬਾ ਪੱਧਰੀ ਜੇਤੂ ਬਾਕਸਿੰਗ ਖਿਡਾਰੀਆਂ ਦਾ ਕੀਤਾ ਵਿਸ਼ੇਸ਼ ਸਨਮਾਨ <br/>

ਅਜੀਤ ਡੈਸਕ 28-03-2026
ਲਹਿਰਾਗਾਗਾ, 27 ਮਾਰਚ (ਅਸ਼ੋਕ ਗਰਗ)-ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਆਪਣੇ ਦਫ਼ਤਰ ਵਿਖੇ ਬਾਕਸਿੰਗ ਮੁਕਾਬਲਿਆਂ ਵਿਚ ਸੂਬਾ ਪੱਧਰੀ ਸਥਾਨ ਪ੍ਰਾਪਤ ਕਰ ਕੇ ਇਲਾਕੇ ਦਾ ਨਾਮ ਰੌਸ਼ਨ ਕਰਨ ਵਾਲੇ ਹੋਣਹਾਰ ਖਿਡਾਰੀਆਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ | ਕੋਚ ਵਿੱਕੀ ਖਾਨ ਨੇ ਦੱਸਿਆ ਕਿ ਪਿਛਲੇ ਦਿਨੀਂ ਰਾਜ ਪੱਧਰੀ ਬਾਕਸਿੰਗ ਮੁਕਾਬਲੇ ਜਿਸ ਵਿਚ ਸਬ ਜੂਨੀਅਰ ਅਤੇ ਜੂਨੀਅਰ ਵਿਚ ਆਜ਼ਾਦ ਬਾਕਸਿੰਗ ਕਲੱਬ ਲਹਿਰਾਗਾਗਾ ਦੇ ਖਿਡਾਰੀਆਂ ਡਿਸਕ ਕੌਰ ਨੇ ਗੋਲਡ ਮੈਡਲ, ਸਿਮਰਨ ਕੌਰ, ਨਵਦੀਪ ਸਿੰਘ ਨੇ ਸਿਲਵਰ ਮੈਡਲ, ਗਗਨ ਸਿੰਘ, ਰਮਨਦੀਪ ਸਿੰਘ, ਲਵਪ੍ਰੀਤ ਸਿੰਘ, ਜੁਨੈਦ ਸਾਹ ਨੇ ਬਰੋਜ ਮੈਡਲ ਜਿੱਤੇ ਸਨ | ਖਿਡਾਰੀਆਂ ਦੀ ਹੌਂਸਲਾ-ਅਫ਼ਜ਼ਾਈ ਕਰਦਿਆਂ ਸ੍ਰੀ ਗੋਇਲ ਨੇ ਕਿਹਾ ਕਿ ਖੇਡਾਂ ਨਾ ਸਿਰਫ਼ ਸਰੀਰਕ ਤੰਦਰੁਸਤੀ ਪ੍ਰਦਾਨ ਕਰਦੀਆਂ ਹਨ, ਸਗੋਂ ਨੌਜਵਾਨਾਂ ਨੂੰ ਅਨੁਸ਼ਾਸਨ ਅਤੇ ਸਵੈ-ਵਿਸ਼ਵਾਸ ਵਰਗੇ ਗੁਣ ਵੀ ਸਿਖਾਉਂਦੀਆਂ ਹਨ | ਕੈਬਨਿਟ ਮੰਤਰੀ ਸ੍ਰੀ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਦੇ ਖੇਡ ਮੈਦਾਨਾਂ ਵਿਚੋਂ ਹੀ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਪੈਦਾ ਹੁੰਦੇ ਹਨ | ਉਨ੍ਹਾਂ ਅੱਗੇ ਕਿਹਾ ਕਿ ਅੱਜ ਦੇ ਦੌਰ ਵਿਚ ਜਿੱਥੇ ਨੌਜਵਾਨ ਪੀੜ੍ਹੀ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਦਾ ਸ਼ਿਕਾਰ ਹੋ ਰਹੀ ਹੈ, ਉੱਥੇ ਇਹਨਾਂ ਬੱਚਿਆਂ ਵਲੋਂ ਖੇਡਾਂ ਦੇ ਖੇਤਰ ਵਿਚ ਮਾਰੀਆਂ ਮੱਲ੍ਹਾਂ ਸਮਾਜ ਲਈ ਇੱਕ ਚਾਨਣ ਮੁਨਾਰਾ ਹਨ |

ਪਿਛਲੀ ਖ਼ਬਰ ਲੌਂਗੋਵਾਲ ਦਾ ਕਬੱਡੀ ਕੱਪ ਅੱਜ ਅਤੇ ਕੱਲ੍ਹ <br/> ਅਗਲੀ ਖ਼ਬਰ ਮਰਹੂਮ ਡਾ. ਦੇਵ ਰਾਜ ਖੋਖਰ ਦੀ ਨਿੱਘੀ ਯਾਦ ਵਿਚ ਬੱਸ ਸਟੈਂਡ ਅਤੇ ਯਾਦਗਾਰੀ ਗੇਟ ਦੇ ਨਿਰਮਾਣ ਦਾ ਕੰਮ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।