10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਹਲਕਾ ਅਮਰਗੜ੍ਹ ਅੰਦਰ ਅਕਾਲੀ ਦਲ (ਬ) ਨੂੰ ਲੱਗਿਆ ਝਟਕਾ <br/>

ਅਜੀਤ ਡੈਸਕ 29-03-2026
ਮਲੇਰਕੋਟਲਾ, 28 ਮਾਰਚ (ਮਨਜਿੰਦਰ ਸਿੰਘ ਸਰੌਦ)-ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਅੰਦਰ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਵੇਲੇ ਤਕੜਾ ਝਟਕਾ ਲੱਗਿਆ ਜਦੋਂ ਯੂਥ ਅਕਾਲੀ ਦਲ ਦੇ ਅਹੁਦੇਦਾਰ ਤੇ ਹਲਕੇ ਦੇ ਸੀਨੀਅਰ ਅਕਾਲੀ ਆਗੂਆਂ ਦੀ ਕਤਾਰ 'ਚ ਸ਼ਾਮਿਲ ਨੌਜਵਾਨ ਆਗੂ ਸਰਪੰਚ ਗੁਰਸ਼ਰਨ ਸਿੰਘ ਸਰਨਾ ਚੱਠਾ ਆਪਣੇ ਸੈਂਕੜੇ ਸਾਥੀਆਂ ਸਣੇ ਸ਼੍ਰੋਮਣੀ ਅਕਾਲੀ ਦਲ' ਵਾਰਿਸ ਪੰਜਾਬ ਦੇ' 'ਚ ਸ਼ਾਮਿਲ ਹੋ ਗਏ | ਸਰਨਾ ਚੱਠਾ ਨੂੰ ਖਡੂਰ ਸਾਹਿਬ ਤੋਂ ਸਾਂਸਦ ਭਾਈ ਅੰਮਿ੍ਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਭੋਗੀਵਾਲ ਵਿਖੇ ਪਾਰਟੀ 'ਚ ਸ਼ਾਮਿਲ ਕੀਤਾ | ਨੌਜਵਾਨ ਆਗੂ ਸਰਨਾ ਚੱਠਾ ਪਿਛਲੇ ਲੰਬੇ ਸਮੇਂ ਤੋਂ ਹਲਕਾ ਅਮਰਗੜ੍ਹ ਦੇ ਅੰਦਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁਹਰਲੀ ਕਤਾਰ ਦੇ ਆਗੂਆਂ ਵਜੋਂ ਵਿਚਰ ਰਹੇ ਸਨ | ਮੌਜੂਦਾ ਸਮੇਂ ਉਹ ਸ਼੍ਰੋਮਣੀ ਦਲ (ਬ) ਯੂਥ ਵਿੰਗ ਦੇ ਕਈ ਅਹੁਦਿਆਂ ਤੇ ਸੇਵਾਵਾਂ ਦੇ ਰਹੇ ਸਨ | ਨੌਜਵਾਨ ਅਕਾਲੀ ਆਗੂ ਨੂੰ ਸ਼ਾਮਿਲ ਕਰਨ ਸਮੇਂ ਪਾਰਟੀ ਦੇ ਕੌਮੀ ਆਗੂ ਤਰਸੇਮ ਸਿੰਘ ਨੇ ਆਖਿਆ ਕਿ ਉਨ੍ਹਾਂ ਵੱਲੋਂ ਪੰਥ ਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਕੰਮ ਕੀਤਾ ਜਾ ਰਿਹਾ ਹੈ ਪਰ ਸਰਕਾਰਾਂ ਵੱਲੋਂ ਸੰਸਦ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਨੂੰ ਜੇਲ੍ਹਾਂ ਵਿੱਚ ਡੱਕ ਕੇ ਉਨ੍ਹਾਂ ਨੂੰ ਪੰਜਾਬ ਦੀ ਆਵਾਜ਼ ਸੰਸਦ ਵਿੱਚ ਚੁੱਕਣ ਤੋਂ ਰੋਕਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਆਖਿਆ ਕਿ ਜਲਦੀ ਹੀ ਸਰਪੰਚ ਗੁਰਸ਼ਰਨ ਸਿੰਘ ਸਰਨਾ ਚੱਠਾ ਨੂੰ ਪਾਰਟੀ ਅੰਦਰ ਕੋਈ ਵੱਡੀ ਜ਼ਿੰਮੇਵਾਰੀ ਦਿੱਤੀ ਜਾਵੇਗੀ | ਅਕਾਲੀ ਆਗੂ ਸਰਨਾ ਚੱਠਾ ਨੇ ਆਖਿਆ ਕਿ ਅਕਾਲੀ ਦਲ (ਵਾਰਿਸ) ਹੀ ਪੰਜਾਬ ਤੇ ਪੰਥ ਦੇ ਹਿਤਾਂ ਦੀ ਪਹਿਰੇਦਾਰੀ ਡਟ ਕੇ ਕਰ ਸਕਦਾ ਹੈ, ਇਸ ਲਈ ਉਹ ਹੁਣ ਪਾਰਟੀ ਦਾ ਹਿੱਸਾ ਬਣਕੇ ਹਲਕਾ ਅਮਰਗੜ੍ਹ ਦੇ ਅੰਦਰ ਸੇਵਾ ਕਰਨਗੇ | ਸਰਪੰਚ ਸਰਨਾ ਚੱਠਾ ਦੇ ਅਕਾਲੀ ਦਲ (ਵਾਰਿਸ) ਵਿੱਚ ਸ਼ਾਮਿਲ ਹੋਣ ਤੋਂ ਬਾਅਦ ਇਸੇ ਹੀ ਪਾਰਟੀ 'ਚ ਸ਼ਾਮਿਲ ਹੋਣ ਵਾਲੇ ਕਈ ਹੋਰ ਸਿਆਸੀ ਆਗੂਆਂ ਦੇ ਸੁਪਨੇ ਧਰੇ-ਧਰਾਏ ਰਹਿ ਗਏ | ਇਸ ਮੌਕੇ ਸੀਨੀਅਰ ਅਕਾਲੀ ਆਗੂ ਪਰਮਜੀਤ ਸਿੰਘ ਜੌਹਲ, ਬਾਬਾ ਗੁਰਵਿੰਦਰ ਸਿੰਘ ਖੇੜੀ, ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਲਸੋਈ, ਸਾਬਕਾ ਚੇਅਰਮੈਨ ਕੇਵਲ ਸਿੰਘ ਭੋਗੀਵਾਲ, ਜਥੇਦਾਰ ਗੁਰਦੇਵ ਸਿੰਘ ਸੰਗਾਲਾ, ਗੁਰਮੁਖ ਸਿੰਘ ਟਿਵਾਣਾ, ਪ੍ਰਧਾਨ ਜਰਨੈਲ ਸਿੰਘ ਭੋਗੀਵਾਲ, ਗੁਰਮੀਤ ਸਿੰਘ ਸੋਮਾ, ਸੁਖਜੀਤ ਸਿੰਘ ਸਾਬਕਾ ਡੀ.ਐੱਸ.ਪੀ. ਅਮਰ ਸਿੰਘ ਫੌਜੀ, ਜਸਵੀਰ ਸਿੰਘ ਨਾਰੀਕੇ, ਗੁਰਦਾਸ ਸਿੰਘ ਮਾਨ, ਗੁਰਚਰਨ ਸਿੰਘ ਨੰਬਰਦਾਰ, ਕਮਲਦੀਪ ਸਿੰਘ, ਮੁਖਤਿਆਰ ਸਿੰਘ, ਹਰਪ੍ਰੀਤ ਸਿੰਘ ਦਾਰਾ, ਸਣੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਇੱਟ ਦੇ ਭਾਅ ਅਸਮਾਨੀ ਚੜੇ੍ਹ, ਮੱਧ ਵਰਗੀ ਪਰਿਵਾਰਾਂ ਨੂੰ ਆਪਣੇ ਮਕਾਨ ਬਣਾਉਣ ਦੀ ਚਿੰਤਾ ਸਤਾਉਣ ਲੱਗੀ ਅਗਲੀ ਖ਼ਬਰ ਸਬਜ਼ੀ ਲੈ ਕੇ ਘਰ ਪਰਤ ਰਹੇ 77 ਸਾਲਾਂ ਬਜ਼ੁਰਗ ਤੋਂ 4 ਨੌਸਰਬਾਜ਼ਾਂ ਨੇ ਚਿੱਟੇ ਦਿਨੀਂ ਉਤਰਵਾਇਆ 3 ਲੱਖ ਦਾ ਸੋਨੇ ਦਾ ਕੜਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।